ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਪਿੰਡ ਡਰੋਲੀ ਕਲਾਂ ਵਿਖੇ ਸੰਗਰਾਂਦ ਦਾ ਦਿਹਾੜਾ 14 ਮਈ ਦਿਨ ਬੁੱਧਵਾਰ ਨੂੰ


ਆਦਮਪੁਰ, 12 ਮਈ (ਅਮਰਜੀਤ ਸਿੰਘ)-
ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਪਿੰਡ ਡਰੋਲੀ ਕਲਾਂ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ 14 ਮਈ ਦਿਨ ਬੁੱਧਵਾਰ ਨੂੰ ਸਵੇਰੇ 8 ਵਜੇ ਤੋਂ 1:30 ਵਜੇ ਤੱਕ, ਸਮੂਹ ਨਗਰ ਨਿਵਾਸੀ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਜਿਸਦੇ ਸਬੰਧ ਵਿੱਚ ਪਹਿਲਾ 14 ਮਈ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਮਹਾਨ ਕੀਰਤਨ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਜੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ, ਰਾਗੀ ਭਾਈ ਕੰਵਲਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ, ਢਾਡੀ ਭਾਈ ਜਸਵਿੰਦਰ ਸਿੰਘ ਖਾਲਸਾ ਬਾਜਵਾ ਕਲਾਂ ਵਾਲੇ, ਕਥਾ ਵਾਚਕ ਭਾਈ ਨਛੱਤਰ ਸਿੰਘ ਬ੍ਰਹਮਜੀਤ ਸੰਗਤਾਂ ਨੂੰ ਗੁਰਬਾਣੀ ਕੀਰਤਨ, ਇਤਿਹਾਸਕ ਢਾਡੀ ਵਾਰਾਂ ਤੇ ਗੁਰ ਇਤਿਹਾਸ ਸਰਵਣ ਕਰਵਾਉਣਗੇ।

ਸਟੇਜ ਸਕੱਤਰ ਦੀ ਸੇਵਾ ਮਾ. ਸੁਰਜੀਤ ਸਿੰਘ ਵੱਲੋਂ ਨਿਭਾਈ ਜਾਵੇਗੀ। ਸਮਾਗਮ ਮੌਕੇ ਚਾਹ ਪਕੌੜੇ ਤੇ ਗੁਰੂ ਕੇ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਏ ਜਾਣਗੇ। ਪ੍ਰਧਾਨ ਸਾਹਿਬ ਜਥੇਦਾਰ ਮਨੋਹਰ ਸਿੰਘ ਤੇ ਸਮੂਹ ਮੈਂਬਰਾਂ ਨੇ ਸੰਗਤਾਂ ਨੂੰ ਇਹ ਸੰਗਰਾਂਦ ਦੇ ਸਮਾਗਮਾਂ ਵਿੱਚ ਹੰੁਮਹੰੁਮਾਂ ਕ ਪੁੱਜਣ ਦੀ ਅਪੀਲ ਕੀਤੀ ਹੈ। 


Post a Comment

0 Comments