ਫਗਵਾੜਾ 19 ਮਈ (ਸ਼ਿਵ ਕੌੜਾ) ਪੰਜਾਬ ਸਰਕਾਰ ਵਲੋਂ ਨਸ਼ੇ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਅੱਜ ਕਪੂਰਥਲਾ ਜਿਲ੍ਹੇ ਦੇ 12 ਪਿੰਡਾਂ ਵਿਚ ਸਭਾਵਾਂ ਕਰਕੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ ਤੇ ਨਸ਼ੇ ਵਿਰੁੱਧ ਲੜਾਈ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਅਹਿਦ ਦਿਵਾਇਆ ਗਿਆ ਕਪੂਰਥਲਾ ਹਲਕੇ ਦੇ ਪਿੰਡਾਂ ਬੂਟ, ਰੂਪਨਪੁਰ ਤੇ ਠੀਕਰੀਵਾਲ, ਭੁਲੱਥ ਹਲਕੇ ਦੇ ਪਿੰਡਾਂ ਮਿਆਣੀ , ਬੁੱਢਾ ਥੇਹ ਤੇ ਫੱਤੂਚੱਕ, ਸੁਲਤਾਨਪੁਰ ਲੋਧੀ ਦੇ ਤਾਸ਼ਪੁਰ ਨਸੀਰੇਵਾਲ ਤੇ ਲਾਟੀਆਂਵਾਲ ਅਤੇ ਫਗਵਾੜਾ ਹਲਕੇ ਦੇ ਪਿੰਡ ਬਲਾਲੋ, ਧੱਕ ਪੰਡੋਰੀ ਤੇ ਪੰਡੋਰੀ ਵਿਖੇ ਸਭਾਵਾਂ ਕੀਤੀਆਂ ਹੋਈਆਂ ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਸ਼ਿਰਕਤ ਕੀਤੀ ਇਸ ਮੌਕੇ ਕਪੂਰਥਲਾ ਵਿਖੇ ਸਭਾਵਾਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਵਿਚ ਸਾਨੂੰ ਸਭ ਨੂੰ ਹਿੱਸੇਦਾਰ ਬਣਨ ਦੀ ਲੋੜ ਹੈ ਤਾਂ ਹੀ ਇਹ ਮੁਹਿੰਮ ਕਿਸੇ ਸਾਰਥਿਕ ਨਤੀਜੇ ’ਤੇ ਪਹੁੰਚ ਸਕੇਗੀ ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿਖੇ ਸੰਬੋਧਨ ਕਰਦੇ ਹੋਏ ਚੇਅਰਮੈਨ ਨਗਰ ਸੁਧਾਰ ਟਰੱਸਟ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਰੋਜ਼ ਜਿਲ੍ਹੇ ਦੇ 12 ਪਿੰਡਾਂ ਵਿਚ ਜਾ ਰਹੀ ਹੈ, ਜਿਸਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਵਲੋਂ ਇਸ ਨਸ਼ਾ ਮੁਕਤੀ ਯਾਤਰਾ ਨੂੰ ਵੱਡਾ ਸਮਰਥਨ ਦਿੱਤਾ ਜਾ ਰਿਹਾ ਹੈ ਤੇ ਉਹ ਪੰਜਾਬ ਸਰਕਾਰ ਦੀ ਇਸ ਲਾਮਿਸਾਲ ਮੁਹਿੰਮ ਵਿਚ ਵੱਡੀ ਭੂਮਿਕਾ ਨਿਭਾ ਰਹੀਆਂ ਹਨ ਇਸੇ ਤਰ੍ਹਾਂ ਭੁਲੱਥ ਹਲਕੇ ਦੇ ਪਿੰਡਾਂ ਵਿਚ ਡਾਇਰੈਕਟਰ ਜਲ ਸਰੋਤ ਵਿਭਾਗ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਲੋਕਾਂ ਨਾਲ ਸਿੱਧਾ ਰਾਬਤਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਇਸ ਸਮਾਜਿਕ ਸੁਧਾਰ ਵਾਲੀ ਮੁਹਿੰਮ ਨੂੰ ਡਟਵਾਂ ਸਮਰਥਨ ਦੇਣ ਤਾਂ ਜੋ ਇਸ ਸਮਾਜਿਕ ਕੋਹੜ ਨੂੰ ਦੂਰ ਕੀਤਾ ਜਾ ਸਕੇ ਫਗਵਾੜਾ ਹਲਕੇ ਦੇ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੇ ਬੁਲਾਰੇ ਹਰਨੂਰ ਸਿੰਘ ਹਰਜੀ ਮਾਨ ਨੇ ਨਸ਼ਾ ਮੁਕਤੀ ਯਾਤਰਾ ਵਿਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਲੋਕ ਇਸ ਮੁਹਿੰਮ ਨਾਲ ਸਿੱਧਾ ਜੁੜਨ ਲੱਗੇ ਹਨ, ਜਿਸਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਨਸ਼ੇ ਵਿਰੁੱਧ ਲੜਾਈ ਦਾ ਹਲਫ ਵੀ ਲਿਆ ਗਿਆ । ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਜਾਗਰੂਕਤਾ ਲਈ ਟੀ-ਸ਼ਰਟਾਂ ਤੇ ਰਿਸਟ ਬੈਂਡਾਂ ਦੀ ਵੀ ਵੰਡ ਕੀਤੀ ਗਈ
0 Comments