ਗੁ. ਸ਼ਹੀਦ ਬਾਬਾ ਮੱਤੀ ਜੀ ਪਿੰਡ ਡਰੋਲੀ ਕਲਾਂ ਵਿਖੇ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 30 ਮਈ ਨੂੰ

   


ਆਦਮਪੁਰ, 26 ਮਈ (ਅਮਰਜੀਤ ਸਿੰਘ)-
ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ (ਜਲੰਧਰ) ਵਿਖੇ ਸ਼ਹੀਦਾਂ ਦੇ ਸਿਰਤਾਜ, ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜੁਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 30 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 9:30 ਵਜੇ ਤੋਂ 1:00 ਵਜੇ ਤੱਕ, ਸਮੂਹ ਨਗਰ ਨਿਵਾਸੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਹਜੂਰੀ ਰਾਗੀ ਭਾਈ ਗੁਰਜੀਤ ਸਿੰਘ ਜੀ, ਰਾਗੀ ਜੱਥਾ ਭਾਈ ਤਜਿੰਦਰ ਸਿੰਘ ਜੀ ਜੰਡੂ ਸਿੰਘਾ ਵਾਲੇ, ਕਵੀਸ਼ਰੀ ਜਥਾ ਭਾਈ ਗੁਰਮੁੱਖ ਸਿੰਘ ਜੀ ਐਮ.ਏ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਇਤਿਹਾਸਕ ਵਾਰਾਂ ਰਾਹੀਂ ਨਿਹਾਲ ਕਰਨਗੇ। ਸਮਾਗਮ ਮੌਕੇ ਤੇ ਮਾਸਟਰ ਸੁਰਜੀਤ ਸਿੰਘ ਸਟੇਜ ਸੈਕਟਰੀ ਦੀ ਸੇਵਾ ਨਿਭਾਣਗੇ। ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਤੇ ਸਮੂਹ ਮੈਂਬਰਾਂ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੰੁਮਹੰੁਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ। 


Post a Comment

0 Comments