ਸੰਤ ਬਾਬਾ ਪ੍ਰੀਤਮ ਦਾਸ ਜੀ ਦੀ 35ਵੀਂ ਸਲਾਨਾ ਬਰਸੀ ਸਮਾਗਮ 16 ਮਈ ਨੂੰ


ਜਲੰਧਰ, 11 ਮਈ (ਅਮਰਜੀਤ ਸਿੰਘ)-
ਬ੍ਰਹਮ ਗਿਆਨੀ ਬ੍ਰਹਮਲੀਨ 108 ਸੰਤ ਬਾਬਾ ਪ੍ਰੀਤਮ ਦਾਸ ਜੀ (ਬਾਬੇ ਜੌੜੇ) ਪਿੰਡ ਰਾਏਪੁਰ ਰਸੂਲਪੁਰ ਜਲੰਧਰ ਵਾਲਿਆਂ ਦੀ 35ਵੀਂ ਸਾਲਾਨਾ ਬਰਸੀ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੌੜੇ ਪਿੰਡ ਰਾਏਪੁਰ ਰਸੂਲਪੁਰ ਜਲੰਧਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਬਾਬਾ ਨਿਰਮਲ ਦਾਸ ਜੀ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. ਪੰਜਾਬ ਦੀ ਸਰਪ੍ਰਸਤੀ ਹੇਠ ਸ਼ਰਧਾਪੂਰਵਕ ਮਨਾਈ ਜਾ ਰਹੀ ਹੈ।

ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਨਿਰਮਲ ਦਾਸ ਜੀ ਨੇ ਦਸਿਆ ਕਿ 14 ਮਈ ਦਿਨ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਉਪਰੰਤ 14 ਤੋਂ 15 ਮਈ ਸ਼ਾਮ ਨੂੰ ਕੀਰਤਨ ਦਰਬਾਰ ਸਜਾਏ ਜਾਣਗੇ ਅਤੇ 16 ਮਈ ਦਿਨ ਸ਼ੁਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਵੱਖ ਵੱਖ ਕੀਰਤਨੀ ਜਥੇ ਅਤੇ ਦੇਸ਼ ਭਰ ਤੋਂ ਸੰਤ ਮਹਾਂਪੁਰਸ਼ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸੰਬੰਧੀ ਭੈਣ ਸੰਤੋਸ਼ ਕੁਮਾਰੀ ਪ੍ਰਧਾਨ ਨਾਰੀ ਸ਼ਕਤੀ ਫਾਊਂਡੇਸ਼ਨ ਭਾਰਤ ਨੇ ਦੱਸਿਆ ਕਿ ਸੰਤ ਬਾਬਾ ਪ੍ਰੀਤਮ ਦਾਸ ਜੀ ਦੀ ਬਰਸੀ ਸਮਾਗਮ ਦੀਆਂ ਤਿਆਰੀਆਂ ਜੋਰਾਂ ਸ਼ੋਰਾ ਨਾਲ ਬਾਬਾ ਜੀ ਦੇ ਆਸ਼ੀਰਵਾਦ ਨਾਲ ਕੀਤੀਆਂ ਜਾ ਰਹੀਆਂ ਹਨ। ਤਾਂਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਮੌਕੇ ਜਿਥੇ ਵੱਖ ਵੱਖ ਧਾਰਮਿਕ ਸਮਾਜਿਕ ਅਤੇ ਸਿਆਸੀ ਜਥੇਬੰਦੀਆਂ ਦੇ ਆਗੂ ਪਹੁੰਚ ਕੇ ਸੰਤ ਮਹਾਂਪੁਰਸ਼ਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਉਥੇ ਸੰਤ ਬਾਬਾ ਪ੍ਰੀਤਮ ਦਾਸ ਜੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਦੇ ਸਟਾਫ ਵਲੋਂ ਫ੍ਰੀ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ। ਉਪਰੰਤ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵੀ ਅਤੁਟ ਵਰਤਾਇਆ ਜਾਵੇਗਾ।


Post a Comment

0 Comments