ਅਲਾਵਲਪੁਰ ਦੇ ਮੁਲਾਜ਼ਮਾਂ ਵੱਲੋਂ ਨਸ਼ੇ ਦੀਆਂ 50 ਪਾਬੰਧੀਸ਼ੁਦਾ ਗੋਲੀਆਂ ਸਮੇਤ 2 ਕਾਬੂ


ਅਲਾਵਲਪੁਰ, 11 ਮਈ (ਅਮਰਜੀਤ ਸਿੰਘ)-
ਪੁਲਸ ਚੌਕੀ ਅਲਾਵਲਪੁਰ ਦੇ ਮੁਲਾਜ਼ਮਾਂ ਵੱਲੋਂ 2 ਵਿਅਕਤੀਆਂ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਅਲਾਵਲਪੁਰ ਪੁਲਸ ਚੌਕੀ ਇੰਚਾਰਜ ਏਐੱਸਆਈ ਪਰਮਜੀਤ ਸਿੰਘ ਜਾਣਕਾਰੀ ਦਿੰਦੇ ਹੋਏ ਦੱਸਿਆ ਜਦੋਂ ਉਹ ਗਸ਼ਤ ਦੌਰਾਨ ਅਲਾਵਲਪੁਰ ਤੋਂ ਬਿਆਸ ਪਿੰਡ ਹੈ ਵੱਲ ਜਾ ਰਹੇ ਸਨ ਤਾਂ ਬਿਆਸ ਪਿੰਡ ਵੱਲੋਂ ਆਉਂਦੇ ਇਕ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਨੂੰ ਅਤੇ ਪਿੱਛੇ ਮੁੜਨ ਲੱਗੇ ਤਾਂ ਪੁਲਸ ਪਾਰਟੀ ਨੇ ਸ਼ੱਕ ਪੈਣ ’ਤੇ ਜਦੋਂ ਉਨ੍ਹਾਂ ਨੂੰ ਕਾਬੂ ਕਰਕੇ ਜਾਂਚ ਕੀਤੀ ਤਾਂ ਉਨ੍ਹਾਂ ਪਾਸੋਂ ਮੋਟਰਸਾਈਕਲ ਦੇ ਹੈਂਡਲ ਨਾਲ ਬੰਨੇ ਲਿਫਾਫੇ ’ਚੋਂ ਪਾਬੰਦੀਸ਼ੁਧਾ 50 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ ਤੇ ਜੌਹਲ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਜੌਹਲ ਥਾਣਾ ਪਤਾਰਾ ਜਲੰਧਰ ਅਤੇ ਪਿੱਛੇ ਬੈਠੇ ਵਿਆਕਤੀ ਨੇ ਆਪਣਾ ਨਾਮ ਮਨਜੀਤ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਮੁਹੱਲਾ ਬੇਗਮਪੁਰਾ ਆਦਮਪੁਰ ਜ਼ਿਲਾ ਜਲੰਧਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਉੱਪਰ ਥਾਣਾ ਆਦਮਪੁਰ ਵਿਖੇ ਮਾਮਲਾ ਦਰਜ ਕਰਕੇ ਅਦਾਲਤ ’ਚ ਪੇਸ਼ ਕੀਤਾ, ਜਿਥੇ ਉਸ ਦਾ 14 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਹੈ ਤਾਂ ਜੋ ਮੁਲਜ਼ਮਾਂ ਕੋਲੋਂ ਡੂੰਘਾਈ ਦੇ ਨਾਲ ਪੁੱਛਗਿੱਛ ਕੀਤੀ ਜਾ ਸਕੇ।


Post a Comment

0 Comments