ਜਸਵਿੰਦਰ ਕੌਰ ਨੂੰ ਮੰਚ ਵੱਲੋਂ ਬਣਾਇਆ ਬਲਾਕ ਪ੍ਰਧਾਨ ਇਸਤਰੀ ਵਿੰਗ : ਡਾਕਟਰ ਖੇੜਾ


ਸਮਾਣਾ, 13 ਮਈ (ਬਿਊਰੌ)-
ਮਨੁੱਖੀ ਅਧਿਕਾਰ ਮੰਚ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ ਪਟਿਆਲਾ ਦੇ ਬਲਾਕ ਸਮਾਣਾ  ਵਿਖੇ ਜ਼ਿਲ੍ਹਾ ਚੇਅਰਪਰਸਨ ਇਸਤਰੀ ਵਿੰਗ ਸਨਦੀਪ ਕੌਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਅਤੇ ਕੁਲਵੰਤ ਕੌਰ ਗਿੱਲ ਜਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਜਸਵਿੰਦਰ ਕੋਰ ਨੂੰ ਬਲਾਕ ਪ੍ਰਧਾਨ ਇਸਤਰੀ ਵਿੰਗ, ਹਰਜੀਤ ਕੌਰ ਬਲਾਕ ਚੇਅਰਪਰਸਨ ਯੂਥ ਵਿੰਗ, ਹਰਵਿੰਦਰ ਸਿੰਘ ਵਿਰਕ ਨੂੰ ਬਲਾਕ ਚੇਅਰਮੈਨ ਸਲਾਹਕਾਰ ਕਮੇਟੀ, ਮਨਦੀਪ ਕੌਰ ਉੱਪ ਪ੍ਰਧਾਨ ਇਸਤਰੀ ਵਿੰਗ, ਪਰਦੀਪ ਕੌਰ ਸਕੱਤਰ ਇਸਤਰੀ ਵਿੰਗ, ਬਲਵੰਤ ਸਿੰਘ ਬਾਜਵਾ ਬਲਾਕ ਉੱਪ ਚੇਅਰਮੈਨ ਸਲਾਹਕਾਰ ਕਮੇਟੀ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਢਾਬੇ, ਪ੍ਰਾਈਵੇਟ ਦਫ਼ਤਰਾਂ ਅਤੇ ਆਮ ਦੁਕਾਨਾਂ ਉਪਰ ਬਿਲਕੁਲ ਘੱਟ ਉਮਰ ਦੇ ਬੱਚਿਆਂ ਨੂੰ ਬਾਲ ਮਜ਼ਦੂਰੀ ਕਰਦੇ ਦੇਖੇ ਜਾ ਰਹੇ ਹਨ। ਇਸ ਪ੍ਰਤੀ ਪ੍ਰਸ਼ਾਸਨ ਨੂੰ ਧਿਆਨ ਦੇਣ ਦੀ ਅਤਿਅੰਤ ਜ਼ਰੂਰਤ ਹੈ ਪ੍ਰੰਤੂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਉਮਰ ਕੰਮ ਕਰਨ ਦੀ ਨਹੀਂ ਸਗੋਂ ਸਕੂਲ ਵਿੱਚ ਪੜ੍ਹਨ ਦੀ ਉਮਰ ਹੈ, ਜਲਦੀ ਹੀ ਅਲੱਗ ਅਲੱਗ ਥਾਂਵਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਉਪਰ ਬਣਦੀ ਕਾਰਵਾਈ ਕਰਵਾਈ ਜਾਵੇਗੀ । ਹੋਰਨਾਂ ਤੋਂ ਇਲਾਵਾ ਸਿਮਰਨਜੀਤ ਕੌਰ ਚੌਹਾਨ ਜਿਲ੍ਹਾ ਉੱਪ ਚੇਅਰਪਰਸਨ ਇਸਤਰੀ ਵਿੰਗ, ਮਨਦੀਪ ਕੌਰ, ਜਸਵੰਤ ਸਿੰਘ, ਨਵਨੀਤ ਕੌਰ, ਗਿਆਨਜੀਤ ਸਿੰਘ, ਪ੍ਰਲਾਦ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਦਲਜੀਤ ਸਿੰਘ ਅਤੇ ਸਿਮਰਜੀਤ ਸਿੰਘ ਘੁੰਮਣ ਆਦਿ ਨੇ ਵੀ ਮੀਟਿੰਗ ਸੰਬੋਧਨ ਕੀਤਾ।

Post a Comment

0 Comments