ਡੇਰਾ ਚਹੇੜੂ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ


ਸੰਤ ਕ੍ਰਿਸ਼ਨ ਨਾਥ ਜੀ।

ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਨੇ ਸੰਗਤਾਂ ਨੂੰ ਵਿਦੇਸ਼ ਦੀ ਧਰਤੀ ਤੋਂ ਆਨਲਾਇਨ ਹੋ ਕੇ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ

ਅਮਰਜੀਤ ਸਿੰਘ ਜੰਡੂ ਸਿੰਘਾ- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋ੍ਹਡ ਚਹੇੜੂ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮੁੱਖ ਗੱਦੀਨਸ਼ੀਨ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਅਮਿ੍ਰਤ ਵੇਲੇ 5 ਤੋਂ 7 ਵਜੇ ਤੱਕ ਮਨਾਇਆ ਗਿਆ। ਸੰਗਰਾਂਦ ਮੌਕੇ ਪਹਿਲਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਪਾਂ ਦੇ ਭੋਗ ਸੰਤ ਬਾਬਾ ਫੂਲ ਨਾਥ ਜੀ ਸਪੋਰਟਸ ਕਲੱਬ ਚਹੇੜੂ ਦੇ ਸਮੂਹ ਸੇਵਾਦਾਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪਾਏ ਗਏ। ਉਪਰੰਤ ਸੰਤ ਬਾਬਾ ਫੂਲ ਨਾਥ ਜੀ ਬੀਬੀਆਂ ਦੇ ਜਥੇ ਚਹੇੜੂ, ਨੰਗਲ ਕਰਾਰ ਖਾਂ ਵਾਲੀਆਂ ਬੀਬੀਆਂ ਦੇ ਜਥੇ, ਮਹੇੜੂ ਵਾਲੀਆਂ ਬੀਬੀਆਂ ਦੇ ਜਥੇ ਤੇ ਮਹਿਤਪੁਰ ਵਾਲੇ ਸੇਵਾਦਾਰਾਂ ਵਲੋਂ ਗੁਰਬਾਣੀ ਕੀਰਤਨ ਗਾਇਨ ਕਰਕੇ (ਸ਼ਬਦਾਂ) ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਨੇ ਸੰਗਤਾਂ ਨੂੰ ਵਿਦੇਸ਼ ਦੀ ਧਰਤੀ ਤੋਂ ਆਨਲਾਇਨ ਹੋ ਕੇ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ। ਉਪਰੰਤ ਹੈੱਡ ਗ੍ਰੰਥੀ ਭਾਈ ਪ੍ਰਵੀਨ ਕੁਮਾਰ ਵੱਲੋਂ ਸਰਬੱਤ ਸੰਗਤਾਂ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਗਈ। ਸਟੇਜ ਸਕੱਤਰ ਦੀ ਭੂਮਿਕਾ ਸੈਕਟਰੀ ਕਮਲਜੀਤ ਖੋਥੜਾਂ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਤੇ ਧਰਮਪਾਲ ਕਲੇਰ, ਭੁੱਲਾ ਰਾਮ ਸੁਮਨ, ਸੈਕਟਰੀ ਕਮਲਜੀਤ ਖੋਥੜਾਂ, ਜਸਵਿੰਦਰ ਬਿੱਲਾ, ਕੇਵਲ ਕ੍ਰਿਸ਼ਨ ਸੰਧੂ, ਜੀਤ ਰਾਮ ਫਰਾਲਾ, ਤਿਲਕ ਰਾਜ ਕਲੇਰ, ਸਦਾਨੰਦ ਕਲੇਰ, ਚਰਨਜੀਤ ਸਹਿਜਲ, ਲੱਡੂ ਲਾਦੀਆਂ ਤੇ ਹੋਰ ਸੇਵਾਦਾਰ ਸੰਗਤਾਂ ਹਾਜ਼ਰ ਸਨ। 



Post a Comment

0 Comments