ਜਲੰਧਰ, 20 ਮਈ (ਅਮਰਜੀਤ ਸਿੰਘ)- ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਵਿਧਾਨ ਸਭਾ ਵਲੋਂ ਵੱਖ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨਾਂ ਤੇ ਮੈਂਬਰਾਂ ਦੀ ਨਿਯੁਕਤੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ, ਜਿਸ ਦੇ ਤਹਿਤ ਆਦਮਪੁਰ ਹਲਕੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਵਿਧਾਨ ਸਭਾ ਦੀ ਪੰਚਾਇਤੀ ਰਾਜ ਵਿਭਾਗ ਦੀ ਕਮੇਟੀ ਤੇ ਕੋਆਪਰੇਟਿਵ ਵਿਭਾਗ ਦੀ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਹੈ। ਵਿਧਾਇਕ ਕੋਟਲੀ ਨੇ ਕੁਲਤਾਰ ਸਿੰਘ ਸੰਧਵਾ ਸਪੀਕਰ ਵਿਧਾਨ ਸਭਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਚਾਇਤੀ ਵਿਭਾਗ ਤੇ ਕੋਆਪਰੇਟਿਵ ਵਿਭਾਗ ਦੇ ਮੈਂਬਰ ਵਜੋਂ ਹੋਈ ਨਿਯੁਕਤੀ ਤੇ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਸਰਕਾਰੀ ਅਦਾਰਿਆਂ ਦੇ ਕੰਮਕਾਜ ਲਈ ਆਪਣਾ ਫਰਜ਼ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕੱਲ ਵਿਧਾਨ ਸਭਾ ਵਿਖੇ ਜਾ ਕੇ ਸਪੀਕਰ ਦਾ ਧੰਨਵਾਦ ਕਰਨਗੇ ਤੇ ਦੋਵੇਂ ਵਿਭਾਗਾਂ ਦੇ ਚੇਅਰਮੈਨਾਂ ਨਾਲ ਮੁਲਾਕਾਤ ਵੀ ਕਰਨਗੇ।
0 Comments