ਵਾਇਸ ਚਾਂਸਲਰ ਡਾ. ਰਾਜੀਵ ਸੂਦ ਆਈ.ਐੱਮ.ਏ. ਦੇ ਬਣੇ ਮੈਂਬਰ

ਸ੍ਰੀ ਮੁਕਤਸਰ ਸਾਹਿਬ, 07 ਮਈ (ਸ਼ਿਵਨਾਥ ਦਰਦੀ)- ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਦੇ ਵਾਇਸ ਚਾਂਸਲਰ ਡਾ. ਰਾਜੀਵ ਸੂਦ ਨੂੰ ਆਈ.ਐੱਮ.ਏ (ਇੰਡੀਅਨ ਮੈਡੀਕਲ ਐਸੋਸੀਏਸ਼ਨ) ਵੱਲੋਂ ਆਨਰੇਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਐਸੋਸੀਏਸ਼ਨ ਵੱਲੋਂ ਤਿੰਨ ਕੁ ਦਿਨ ਪਹਿਲਾਂ ਡਾ. ਸੂਦ ਨੂੰ ਇਸ ਸਬੰਧੀ ਨਿਯੁਕਤੀ ਪੱਤਰ ਭੇਂਟ ਕੀਤਾ ਗਿਆ ਸੀ। ਡਾ. ਰਾਜੀਵ ਸੂਦ ਦੀ ਮੈਡੀਕਲ ਖੇਤਰ ਵਿੱਚ ਦੇਣ ਅਤੇ ਵਧੀਆ ਪ੍ਰਬੰਧਕੀ ਕਾਰਜ ਕੁਸ਼ਲਤਾ ਸਦਕਾ ਹੀ ਆਈ.ਐੱਮ.ਏ. ਵੱਲੋਂ ਉਨ੍ਹਾਂ ਨੂੰ ਇਹ ਮਾਣਮੱਤਾ ਅਹੁਦਾ ਦਿੱਤਾ ਗਿਆ ਹੈ। ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੇ ਸੰਸਥਾਪਕ ਚੇਅਰਮੈਨ ਅਤੇ ਆਲ ਇੰਡੀਆ ਐਸ.ਸੀ./ਬੀ.ਸੀ./ਐਸ.ਟੀ. ਏਕਤਾ ਭਲਾਈ ਮੰਚ ਦੇ ਰਾਸ਼ਟਰੀ ਪ੍ਰਧਾਨ ਦਲਿਤ ਰਤਨ ਜਗਦੀਸ ਰਾਏ ਢੋਸੀਵਾਲ ਨੇ ਇਸ ਮਾਣਮੱਤੀ ਨਿਯੁਕਤੀ ’ਤੇ ਡਾ: ਸੂਦ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਗਾਇਡ ਇੰਜ. ਅਸ਼ੋਕ ਕੁਮਾਰ ਭਾਰਤੀ, ਚੇਅਰਮੈਨ ਨਿਰੰਜਣ ਸਿੰਘ ਰੱਖਰਾ, ਵਿਜੇ ਸਿਡਾਨਾ, ਵਿਕ੍ਰਾਂਤ ਤੇਰੀਆ, ਅਮਰ ਨਾਥ ਸੇਰਸੀਆ ਅਤੇ ਹੋਰਨਾਂ ਨੇ ਵੀ ਡਾ. ਸੂਦ ਨੂੰ ਵਧਾਈ ਦਿੱਤੀ ਹੈ। ਲਾਰਡ ਬੁੱਧਾ ਟਰੱਸਟ ਦੀ ਫਰੀਦਕੋਟ ਇਕਾਈ ਦੀ ਚੀਫ ਪੈਟਰਨ ਹੀਰਾਵਤੀ, ਪ੍ਰਧਾਨ ਜਗਦੀਸ਼ ਰਾਜ ਭਾਰਤੀ ਅਤੇ ਚੇਅਰਮੈਨ ਪ੍ਰਿੰ. ਕ੍ਰਿਸ਼ਨ ਲਾਲ ਨੇ ਵੀ ਡਾ. ਸੂਦ ਨੂੰ ਵਧਾਈ ਦਿੱਤੀ ਹੈ। ਅੱਜ ਇਥੇ ਬੁੱਧ ਵਿਹਾਰ ਸਥਿਤ ਏਕਤਾ ਭਲਾਈ ਮੰਚ ਦੇ ਮੁਖ ਦਫਤਰ ਤੋਂ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਢੋਸੀਵਾਲ ਨੇ ਦੱਸਿਆ ਹੈ ਕਿ ਡਾ. ਸੂਦ ਦੇਸ਼ ਦੀਆਂ ਕਈ ਹੋਰ ਨਾਮਵਰ ਸੰਸਥਾਵਾਂ ਦੇ ਵੀ ਸੀਨੀਅਰ ਅਹੁਦੇਦਾਰ ਹਨ। ਡਾ. ਸੂਦ ਨੇ ਵਾਇਸ ਚਾਂਸਲਰ ਵਜੋਂ ਅਹੁਦਾ ਸੰਭਾਲਣ ਦੇ ਥੋੜੇ ਸਮੇਂ ਬਾਅਦ ਹੀ ਯੂਨੀਵਰਸਿਟੀ ਨੂੰ ਤਰੱਕੀ ਦੀਆਂ ਉਚਾਈਆਂ ਵੱਲ ਲਿਜਾਣ ਦਾ ਸ਼ਲਾਘਾਯੋਗ ਕਾਰਜ ਆਰੰਭ ਕੀਤਾ ਹੋਇਆ ਹੈ। ਪ੍ਰਧਾਨ ਢੋਸੀਵਾਲ ਨੇ ਸੋਸ਼ਲ ਮੀਡੀਆ ਉਪਰ ਡਾ. ਸੂਦ ਵਿਰੁੱਧ ਕੀਤੇ ਜਾ ਰਹੇ ਕੂੜ ਪ੍ਰਚਾਰ ਨੂੰ ਬੇਹੱਦ ਮੰਦਭਾਗਾ ਤੇ ਯੂਨੀਵਰਸਿਟੀ ਨੂੰ ਬਦਨਾਮ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ। ਢੋਸੀਵਾਲ ਨੇ ਅੱਗੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਜਲਦੀ ਹੀ ਉਨ੍ਹਾਂ ਦੀ ਸੰਸਥਾ ਵੱਲੋਂ ਵਾਇਸ ਚਾਂਸਲਰ ਡਾ. ਰਾਜੀਵ ਸੂਦ ਦੀ ਉਕਤ ਮਾਣਮੱਤੀ ਨਿਯੁਕਤੀ ਲਈ ਉਨ੍ਹਾਂ ਨੂੰ ਮਿਲ ਕੇ ਵਧਾਈ ਦਿੱਤੀ l

Post a Comment

0 Comments