ਜਲੰਧਰ, 11 ਮਈ (ਅਮਰਜੀਤ ਸਿੰਘ)- ਭਾਜਪਾ ਕਿਸਾਨ ਮੋਰਚਾ ਜਲੰਧਰ ਦਿਹਾਤੀ ਦੇ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਬਿੱਲਾ ਅਤੇ ਸਮਾਜ ਸੇਵਕ ਪਰਮਜੀਤ ਸਿੰਘ ਪੰਮਾ ਦੇ ਮਾਤਾ ਸਰਦਾਰਨੀ ਮਹਿੰਦਰ ਕੌਰ ਪਤਨੀ ਸਵ. ਸ ਪ੍ਰੀਤਮ ਸਿੰਘ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਗ੍ਰਹਿ ਪਿੰਡ ਕੋਟਲੀ ਥਾਨ ਸਿੰਘ ਜਿਲ੍ਹਾ ਜਲੰਧਰ ਉਨ੍ਹਾਂ ਦੇ ਘਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਲਈ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸ਼੍ਰੀ ਰਾਜੇਸ਼ ਬਾਘਾ ਅਤੇ ਡਾ. ਜਸਬੀਰ ਕੁਮਾਰ, ਮੱਖਣ ਸਿੰਘ ਹੋਰ ਪੁੱਜੇ। ਰਾਜੇਸ਼ ਬਾਘਾ ਨੇ ਕਿਹਾ ਬਹੁਤ ਦੁਖਦਾਇਕ ਖਬਰ ਅੱਜ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਮਹਿੰਦਰ ਕੌਰ ਜੀ ਜੋ ਕਿ ਇਕ ਸਮਾਜਿਕ, ਧਾਰਮਿਕ ਬਿਰਤੀ ਵਾਲੇ ਅਤੇ ਸੰਤਾਂ ਮਹਾਂਪੁਰਸ਼ਾਂ ਦੀ ਸੇਵਾ ਕਰਨ ਵਾਲੀ ਸ਼ਖਸੀਅਤ ਸਨ ਸਾਨੂੰ ਸਦੀਵੀ ਵਿਛੋੜਾ ਦੇ ਗਏ। ਅਸੀਂ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਅਫਸੋਸ ਕਰਦੇ ਹੋਏ ਮੈਂ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਦਾ ਹਾਂ ਕਿ ਵਿੱਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਜੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਨੇਤਾ ਡਾ. ਜਸਬੀਰ ਕੁਮਾਰ, ਮੱਖਣ ਸਿੰਘ ਅਤੇ ਹੋਰ ਦਿਖਾਈ ਦੇ ਰਹੇ ਹਨ।
0 Comments