ਗੁ. ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਸੰਤ ਬਾਬਾ ਦਿਲਾਵਰ ਸਿੰਘ (ਬ੍ਰਹਮ ਜੀ) ਦੀ ਯਾਦ ’ਚ ਮਹਾਨ ਗੁਰਮਤਿ ਸਮਾਗਮ ਕਰਵਾਏ


ਸੰਗਤਾਂ ਲਈ ਲੰਗਰ ਆਰੰਭਤਾ ਕਰਵਾਉਂਦੇ ਪ੍ਰਧਾਨ ਮਨੋਹਰ ਸਿੰਘ ਡਰੋਲੀ ਕਲਾਂ ਤੇ ਹੋਰ ਕਮੇਟੀ ਮੈਂਬਰ  

ਆਦਮਪੁਰ, 11 ਮਈ (ਅਮਰਜੀਤ ਸਿੰਘ)- ਪਿੰਡ ਡਰੋਲੀ ਕਲਾਂ ਵੱਚ ਮੌਜੂਦ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਵਿਖੇ ਸੰਤ ਬਾਬਾ ਦਿਲਾਵਰ ਸਿੰਘ (ਬ੍ਰਹਮ ਜੀ) ਦੀ ਪਵਿੱਤਰ ਯਾਦ ’ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਦੀ ਦੇਖ-ਰੇਖ ਹੇਠ ਸਮੂਹ ਨਗਰ ਨਿਵਾਸੀ ਤੇ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਸ਼ਰਧਾਪੂਰਵਕ ਕਰਵਾਏ ਗਏ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਏ ਗਏ ਭੋਗ ਉਪਰੰਤ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਜਾਏ ਗਏ ਕੀਰਤਨ ਦੀਵਾਨ ਦੌਰਾਨ ਭਾਈ ਗੁਰਜੀਤ ਸਿੰਘ ਜੀ ਹਜੂਰੀ ਰਾਗੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ, ਰਾਗੀ ਜੱਥਾ ਭਾਈ ਜੋਗਾ ਸਿੰਘ ਜੀ ਰਾਮੂ ਬਿਆੜਾ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਉਪਰੰਤ ਕਮੇਟੀ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਨੇ ਕਿਹਾ ਕਿ ਸੰਤ ਬਾਬਾ ਸੰਤ ਬਾਬਾ ਦਿਲਾਵਰ ਸਿੰਘ (ਬ੍ਰਹਮ ਜੀ) ਨੇ ਆਪਣੀ ਸਾਰੀ ਜ਼ਿੰਦਗੀ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਲਾ ਦਿੱਤੀ। ਸਾਨੂੰ ਸਾਰਿਆਂ ਨੂੰ ਅਜਿਹੇ ਸੰਤ ਮਹਾਪੁਰਸ਼ਾਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਉਣੇ ਚਾਹੀਦੇ ਹਨ ਤੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਸਮਾਗਮ ਮੌਕੇ ਤੇ ਸੰਗਤਾਂ ’ਚ ਚਾਹ-ਪਕੌੜੇ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਦਰਸ਼ਨ ਸਿੰਘ, ਸੈਕਟਰੀ ਰਣਵੀਰਪਾਲ ਸਿੰਘ, ਜਰਨੈਲ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ, ਹਰਦਿਆਲ ਸਿੰਘ, ਸੁਰਿੰਦਰ ਸਿੰਘ, ਗੁਰਜੀਤ ਸਿੰਘ, ਮਨਦੀਪ ਸਿੰਘ, ਇਕਬਾਲ ਸਿੰਘ, ਡਾ. ਰਣਧੀਰ ਸਿੰਘ ਰੰਧਾਵਾ, ਸਰਪੰਚ ਰਛਪਾਲ ਸਿੰਘ, ਭਾਈ ਸੁਖਜੀਤ ਸਿੰਘ ਡਰੋਲੀ, ਕਮਲਜੀਤ ਸਿੰਘ, ਜਸਪਾਲ ਸਿੰਘ ਤੇ ਹੋਰ ਸੰਗਤਾਂ ਅਤੇ ਸੇਵਾਦਾਰ ਹਾਜ਼ਰ ਸਨ। 


Post a Comment

0 Comments