ਆਦਮਪੁਰ, 14 ਮਈ (ਅਮਰਜੀਤ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਪਿੰਡ ਡਰੋਲੀ ਕਲਾਂ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ 14 ਮਈ ਦਿਨ ਬੁੱਧਵਾਰ ਨੂੰ ਸਵੇਰੇ 8 ਵਜੇ ਤੋਂ 1:30 ਵਜੇ ਤੱਕ, ਸਮੂਹ ਨਗਰ ਨਿਵਾਸੀ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੇ ਸਹਿਯੋਗ ਨਾਲ ਸ਼ਰਧਾਪੂਰਬਕ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏੇ। ਉਪਰੰਤ ਮਹਾਨ ਕੀਰਤਨ ਦੀਵਾਨ ਸਜਾਏ ਗਏ। ਜਿਸ ਵਿੱਚ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਜੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ, ਰਾਗੀ ਭਾਈ ਕੰਵਲਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ, ਢਾਡੀ ਭਾਈ ਜਸਵਿੰਦਰ ਸਿੰਘ ਖਾਲਸਾ ਬਾਜਵਾ ਕਲਾਂ ਵਾਲੇ, ਕਥਾ ਵਾਚਕ ਭਾਈ ਨਛੱਤਰ ਸਿੰਘ ਬ੍ਰਹਮਜੀਤ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਇਤਿਹਾਸਕ ਢਾਡੀ ਵਾਰਾਂ ਤੇ ਗੁਰ ਇਤਿਹਾਸ ਸਰਵਣ ਕਰਵਾਇਆ। ਸਟੇਜ ਸਕੱਤਰ ਦੀ ਸੇਵਾ ਮਾ. ਸੁਰਜੀਤ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਸਮਾਗਮ ਮੌਕੇ ਗੁਰੂ ਘਰ ਇਕੱਤਰ ਹੋਈਆਂ ਸਮੂਹ ਸੰਗਤਾਂ ਨੂੰ ਚਾਹ ਪਕੌੜੇ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪ੍ਰਬੰਧਕਾਂ ਵਿੱਚ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਸੈਕਟਰੀ ਰਣਵੀਰਪਾਲ ਸਿੰਘ, ਦਰਸ਼ਨ ਸਿੰਘ, ਜਰਨੈਲ ਸਿੰਘ, ਇਕਬਾਲ ਸਿੰਘ, ਨਰਿੰਦਰ ਸਿੰਘ, ਕਰਮ ਸਿੰਘ, ਹਰਦਿਆਲ ਸਿੰਘ, ਗੁਰਜੀਤ ਸਿੰਘ ਤੇ ਹੋਰ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ।
0 Comments