ਆਦਮਪੁਰ, 21 ਜੂਨ (ਅਮਰਜੀਤ ਸਿੰਘ)- ਪਿੰਡ ਪੰਡੋਰੀ ਗੰਗਾ ਵਿਖੇ ਅਰੋਗਿਆ ਆਯੁਰਵੈਦਿਕ ਕਲੀਨਿਕ ਪਿੰਡ ਖੜਕਾ (ਹੁਸ਼ਿਆਰਪੁਰ) ਵੱਲੋਂ ਇੱਕ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ ਮੁੱਖ ਵੈਦ ਬਲਜਿੰਦਰ ਰਾਮ ਖੜਕਾਂ ਦੀ ਵਿਸ਼ੇਸ਼ ਦੇਖਰੇਖ ਹੇਠ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਦਰਬਾਰ ਦੇ ਗੱਦੀ ਨਸ਼ੀਨ ਸਾਂਈ ਬਿੱਟੂ ਸ਼ਾਹ ਜੀ ਵੱਲੋਂ ਸੰਗਤਾਂ ਦੀ ਹਾਜ਼ਰੀ ਵਿੱਚ ਕੀਤਾ ਗਿਆ। ਇਸ ਕੈਂਪ ਵਿੱਚ ਮਰੀਜ਼ਾਂ ਦੀ ਜਾਂਚ ਕਰਕੇ 390 ਮਰੀਜ਼ਾਂ ਨੂੰ ਆਯੁਰਵੈਦਿਕ ਦੀਆਂ ਫ੍ਰੀ ਦਵਾਈਆਂ ਵੰਡੀਆਂ ਗਈਆਂ। ਪ੍ਰੈਸ ਨਾਲ ਗੱਲਬਾਤ ਕਰਦੇ ਹੋਏ, ਕੈਂਪ ਵਿੱਚ ਉਚੇਚੇ ਤੌਰ ਤੇ ਪੁੱਜੇ ਵੈਦ ਬਲਜਿੰਦਰ ਰਾਮ ਪਿੰਡ ਖੜਕਾ ਅਤੇ ਵੈਦ ਸਿਮਰਨਜੀਤ ਕੌਰ ਨੇ ਕਿਹਾ ਕਿ ਆਯੁਰਵੈਦਿਕ ਦੀ ਖੋਜ ਸਾਡੇ ਰਿਸ਼ੀਆਂ ਮੁਨੀਆਂ ਵੱਲੋਂ ਕੀਤੀ ਗਈ ਹੈ ਤੇ ਉਹਨਾਂ ਨੇ ਜਿਹੜੀਆਂ ਬੂਟੀਆਂ ਨਾਲ ਦਵਾਈਆਂ ਬਣਾ ਕੇ ਮਨੁੱਖੀ ਜੀਵਨ ਨੂੰ ਨਿਰੋਗ ਰੱਖਣ ਦੇ ਉਪਰਾਲੇ ਕੀਤੇ ਹਨ। ਉਹਨਾਂ ਕਿਹਾ ਇਹ ਆਯੁਰਵੈਦਿਕ ਦਵਾਈ ਖਾਣ ਨਾਲ ਸਰੀਰ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੁੰਦਾ ਉਹਨਾਂ ਕਿਹਾ ਲੋਕਾਂ ਨੂੰ ਆਯੁਰਵੈਦਿਕ ਦਵਾਈਆਂ ਵੱਲ ਜਿਆਦਾ ਰੁਝਾਨ ਵਧਾਉਣਾ ਚਾਹੀਦਾ ਹੈ ਅਤੇ ਆਯੁਰਵੈਦਿਕ ਦਵਾਈਆਂ ਖਾ ਕੇ ਆਪਣੇ ਜੀਵਨ ਨੂੰ ਨਿਰੋਗ ਬਣਾਉਣਾ ਚਾਹੀਦਾ ਹੈ। ਕਿਉਂਕਿ ਆਯੁਰਵੈਦਿਕ ਦਵਾਈਆਂ ਸਰੀਰ ਦੇ ਰੋਗ ਨੂੰ ਜੜੋਂ ਖਤਮ ਕਰਨ ਦੀ ਸਮਰੱਥਾ ਰੱਖਦੀਆਂ ਹਨ। ਇਸ ਮੌਕੇ ਤੇ ਵੈਦ ਬਲਜਿੰਦਰ ਕੁਮਾਰ ਖੜਕਾ ਦੀ ਟੀਮ ਵਿੱਚ ਵੈਦ ਰੂਪੀਕਾ ਨਵਾਂ ਸ਼ਹਿਰ, ਵੈਦ ਚਰਨਜੀਤ, ਵੈਦ ਇੰਦਰਜੀਤ, ਵੈਦ ਅੰਸ਼ ਨੇ ਵੀ ਉਚੇਚੇ ਤੌਰ ਤੇ ਇਸ ਸੇਵਾ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ। ਇਸ ਮੌਕੇ ਤੇ ਵੈਦ ਬਲਜਿੰਦਰ ਰਾਮ ਨੇ ਸਰਬੱਤ ਸੰਗਤਾਂ ਤੇ ਮਹਾਂਪੁਰਸ਼ਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
0 Comments