ਗੁਰਦੁਆਰਾ ਪੰਜ ਤੀਰਥ ਸਾਹਿਬ ਜੰਡੂ ਸਿੰਘਾ ਵਿਖੇ 40ਵਾਂ ਨਗਰ ਕੀਰਤਨ ਤੇ ਕੀਰਤਨ ਦਰਬਾਰ 2, 4 ਅਤੇ 5 ਜੁਲਾਈ ਨੂੰ


ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ ਲੜ੍ਹੀਵਾਰ ਚੱਲ ਰਹੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਏੇ

ਜਲੰਧਰ, 25 ਜੂਨ (ਅਮਰਜੀਤ ਸਿੰਘ ਜੰਡੂ ਸਿੰਘਾ)- ਧੰਨ ਧੰਨ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋ੍ਹਹ ਪ੍ਰਾਪਤ ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ ਵਿਖੇ 2, 4 ਅਤੇ 5 ਜੁਲਾਈ ਦਿਨ ਬੁੱਧਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦਾ 430ਵਾਂ ਪ੍ਰਕਾਸ਼ ਉਤਸਵ ਸਮੂਹ ਨਗਰ ਨਿਵਾਸੀ, ਇਲਾਕੇ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਸੰਸਥਾਵਾਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਬਕ ਮਨਾਇਆ ਜਾ ਰਿਹਾ ਹੈ। 

        ਜਾਣਕਾਰੀ ਦਿੰਦੇ ਪ੍ਰਧਾਨ ਭੁਪਿੰਦਰ ਸਿੰਘ ਸੰਘਾ, ਅਮਰਜੀਤ ਸਿੰਘ, ਕਰਨੈਲ ਸਿੰਘ, ਭਾਈ ਗੁਰਦੇਵ ਸਿੰਘ, ਕੇਹਰ ਸਿੰਘ ਜੋਹਲ, ਰਣਜੀਤ ਸਿੰਘ, ਜਸਪਾਲ ਸਿੰਘ ਲਾਲੀ, ਹਰਿੰਦਰ ਸਿੰਘ ਸੰਘਾ ਨੇ ਜਾਣਕਾਰੀ ਦਿੰਦੇ ਦਸਿਆ ਕਿ ਬੀਤੇ ਦਿਨ 15 ਜੂਨ ਦਿਨ ਐਤਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋਈ ਹੈ। ਜੋ ਕਿ ਲਗਾਤਾਰ 5 ਜੁਲਾਈ ਤੱਕ ਚੱਲੇਗੀੇ। ਇਨ੍ਹਾਂ ਸਮਾਗਮਾਂ ਸਬੰਧੀ ਪ੍ਰਬੰਧਕਾਂ ਨੇ ਦਸਿਆ ਕਿ ਵਿਸ਼ਾਲ ਨਗਰ ਕੀਰਤਨ 2 ਜੁਲਾਈ ਨੂੰ ਸਜਾਇਆ ਜਾਵੇਗਾ, ਜੋ ਕਿ ਗੁਰੂ ਘਰ ਤੋਂ ਸਵੇਰੇ 9.00 ਵਜੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਵੇਗਾ ਜੋ ਕਿ ਪਿੰਡ ਜੰਡੂ ਸਿੰਘਾ, ਜੈਤਵਾਲੀ, ਬੁਢਿਆਣਾ, ਕਪੂਰ ਪਿੰਡ, ਨਰੰਗਪੁਰ, ਖਿੱਚੀਪੁਰ, ਹਰੀਪੁਰ, ਤਲਵੰਡੀ, ਉਦੇਸੀਆਂ, ਅਰਜੁਨਵਾਲ, ਲੇਸੜੀਵਾਲ, ਚੂਹੜਵਾਲੀ, ਮਦਾਰ ਤੇ ਧੋਗੜੀ ਤੋਂ ਹੁੰਦਾ ਹੋਇਆ ਵਾਪਸ ਰਾਤ ਨੂੰ ਗੁਰਦੁਆਰਾ ਪੰਜ ਤੀਰਥ ਸਾਹਿਬ ਵਿਖੇ ਸਮਾਪਤ ਹੋਵੇਗਾ ਅਤੇ 3 ਜੁਲਾਈ ਦਿਨ ਵੀਰਵਾਰ ਨੂੰ ਸਮੂਹ ਸੰਗਤਾਂ ਵੱਲੋਂ ਨਿਸ਼ਾਨ ਸਾਹਿਬ ਨੂੰ ਸੁੰਦਰ ਪੋਛਾਕੇ (ਚੋਲੇ) ਪਹਿਨਾਏ ਜਾਣਗੇ। 

       4 ਜੁਲਾਈ ਸ਼ੁੱਕਰਵਾਰ ਨੂੰ ਮਹਾਨ ਢਾਡੀ ਦਰਬਾਰ ਸਜਾਇਆ ਜਾਵੇਗਾ। ਜਿਸ ਵਿੱਚ ਪ੍ਰਸਿੱਧ ਢਾਡੀ ਬਿਮਲਜੀਤ ਸਿੰਘ ਖਾਲਸਾ (ਹਜ਼ੂਰੀ ਢਾਡੀ ਗੁ. ਪੰਜ ਤੀਰਥ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ), ਢਾਡੀ ਹਰਭਿੰਦਰ ਸਿੰਘ ‘ਖੁਸ਼ਦਿਲ’, ਢਾਡੀ ਜਗਜੀਵਨ ਸਿੰਘ ਅਰਜੁਨਵਾਲ ਵਾਲ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ। 

        ਏਸੇ ਹੀ ਤਰ੍ਹਾਂ 5 ਜੁਲਾਈ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਹਾਨ ਕੀਰਤਨ ਦਰਬਾਰ ਸਜਾਇਆ ਜਾਵੇਗਾ।  ਜਿਸ ਵਿੱਚ ਭਾਈ ਕਰਮ ਸਿੰਘ ਜੀ (ਜਲੰਧਰ ਵਾਲੇ), ਭਾਈ ਸ਼ਮਸ਼ੇਰ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਜਲੰਧਰ), ਭਾਈ ਜਗਦੀਪ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਥੜ੍ਹਾ ਸਾਹਿਬ ਹਜ਼ਾਰਾ), ਭਾਈ ਗੁਰਦੀਪ ਸਿੰਘ (ਪਲਾਹੀ ਵਾਲੇ), ਭਾਈ ਅਮਰਜੀਤ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਪੰਜ ਤੀਰਥ ਸਾਹਿਬ, ਜੰਡੂ ਸਿੰਘਾ) ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ। ਸਟੇਜ ਸੈਕਟਰੀ ਦੀ ਸੇਵਾ ਭਾਈ ਗੁਰਦੇਵ ਸਿੰਘ ਅਤੇ ਬਿਮਲਜੀਤ ਸਿੰਘ ਖਾਲਸਾ ਨਿਭਾਉਣਗੇ। ਇਸ ਮੌਕੇ ਤੇ ਸਿੰਘ ਹਸਪਤਾਲ, ਜੰਡ ਸਿੰਘਾ ਦੇ ਮੁੱਖ ਡਾਕਟਰ ਹਰਵਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਫ੍ਰੀ ਮੈਡੀਕਲ ਕੈਂਪ ਲਗਾਇਆ ਜਾਵੇਗਾ।  ਉਪਰੰਤ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਗੁਰੂ ਘਰ ਦੀ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੰੁਮਹੁੰਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ।  



Post a Comment

0 Comments