ਡੇਰਾ ਚਹੇੜੂ ਵਿਖੇ 74ਵਾਂ ਸਲਾਨਾ ਜੋੜ ਮੇਲਾ 9 ਜੂਨ ਦਿਨ ਸੋਮਵਾਰ ਨੂੰ

ਬੀਤੇ ਦਿਨ ਵਿਦੇਸ਼ ਦੇ 69 ਦਿਨਾਂ ਦੌਰੇ ਤੋਂ ਡੇਰਾ ਚਹੇੜੂ ਵਿਖੇ ਵਾਪਸ ਪਰਤੇ ਡੇਰਾ ਮੁੱਖੀ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ, ਡੇਰੇ ਵਿੱਖੇ ਪੁੱਜਣ ਤੇ ਸੰਗਤਾਂ ਨੇ ਕੀਤਾ ਨਿੱਘਾ ਸਵਾਗਤ
ਅਮਰਜੀਤ ਸਿੰਘ ਜੰਡੂ ਸਿੰਘਾ- ਧੰਨ ਧੰਨ ਸਤਿਗੁਰ ਰਵਿਦਾਸ ਮਹਾਰਾਜ ਜੀ ਦੀ ਅਪਾਰ ਕ੍ਰਿਪਾ ਸਦਕਾ, ਡੇਰਾ ਸੱਚਖੰਡ ਬੱਲਾਂ ਦੇ ਆਸ਼ੀਰਵਾਦ ਨਾਲ ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ ਰੋ੍ਹਡ ਚਹੇੜੂ ਵਿਖੇ 74ਵਾਂ ਸਲਾਨਾ ਜੋੜ ਮੇਲਾ ਅੰਮ੍ਰਿਤਬਾਣੀ ਦੀ ਛੱਤਰ-ਛਾਇਆ ਹੇਠ ਮੁੱਖ ਗੱਦੀਨਸ਼ੀਨ ਸਤਿਕਾਰਯੋਗ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਸੈਕਟਰੀ ਕਮਲਜੀਤ ਖੋਥੜਾਂ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ 8 ਜੂਨ ਨੂੰ ਸਵੇਰੇ 8 ਵਜੇ ਸਮੂਹ ਸੰਗਤਾਂ ਵੱਲੋਂ ਨਿਸ਼ਾਨ ਸਾਹਿਬ ਜੀ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ 9 ਜੂਨ ਪਹਿਲਾ ਅੰਮ੍ਰਿਤਬਾਣੀ ਦੇ ਭੋਗ ਪੈਣਗੇ ਉਪਰੰਤ ਖੁੱਲੇ ਪੰਡਾਲਾਂ ਵਿੱਚ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਕੀਰਤਨੀ ਜੱਥੇ ਜਿਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ ਉਥੇ ਕਲਾਕਾਰ ਢਾਡੀ ਭਾਈ ਗੁਰਦੀਪ ਸਿੰਘ ਉੜਾਪੜ ਵਾਲੇ, ਗਾਇਕਾ ਗਿੰਨੀ ਮਾਹੀ, ਗਾਇਕ ਬਲਰਾਜ ਬਿਲਗਾ ਸੰਗਤਾਂ ਨੂੰ ਧਾਰਮਿਕ ਸ਼ਬਦਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ ਦਸਿਆ ਕਿ 7 ਜੂਨ ਨੂੰ ਸਤਿਕਾਰਯੋਗ 108 ਸੰਤ ਨਿਰੰਜਣ ਦਾਸ ਮਹਾਰਾਜ ਜੀ (ਡੇਰਾ ਸੱਚਖੰਡ ਬੱਲਾਂ ਵਾਲੇ) ਡੇਰਾ ਚਹੇੜੂ ਦੀਆਂ ਸਮੂਹ ਸੰਗਤਾਂ ਨੂੰ ਦਰਸ਼ਨ ਦੇਣ ਵਾਸਤੇ ਡੇਰੇ ਵਿਖੇ ਪਹੁੱਚ ਰਹੇ ਹਨ। ਸੈਕਟਰੀ ਸਾਹਿਬ ਨੇ ਦਸਿਆ ਕਿ ਇਸ 74ਵੇਂ ਸਲਾਨਾ ਜੋੜ ਮੇਲੇ ਤੇ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਅਤੇ ਸਮਾਗਮ ਮੌਕੇ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਨਿਰੰਤਰ ਚਲਦੀਆਂ ਰਹਿਣਗੀਆਂ। ਸੰਤ ਕ੍ਰਿਸ਼ਨ ਨਾਥ ਜੀ ਅਤੇ ਡੇਰੇ ਦੀ ਮੈਨੇਜ਼ਮੈਂਟ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮ ਹੁੰਮਾਂ ਤੇ ਪੁੱਜਣ ਦੀ ਅਪੀਲ ਕੀਤੀ ਹੈ। 

Post a Comment

0 Comments