ਅਮਰਜੀਤ ਸਿੰਘ ਜੰਡੂ ਸਿੰਘਾ- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ ਰੋਡ ਚਹੇੜੂ ਵਿਖੇ ਨਿਸ਼ਾਨ ਸਾਹਿਬ ਜੀ ਦੀ ਰਸਮ ਨਾਲ 74ਵਾਂ ਸਲਾਨਾ ਜੋੜ ਮੇਲਾ ਡੇਰੇ ਦੇ ਮੁੱਖ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਸ਼ੁਰੂ ਹੋਇਆ ਹੈ।
ਅੱਜ ਡੇਰੇ ਵਿਖੇ ਅਤੇ ਸਤਿਗੁਰੂ ਰਵਿਦਾਸ ਭਵਨ ਨਾਨਕ ਨਗਰੀ ਵਿਖੇ ਨਿਸ਼ਾਨ ਸਾਹਿਬ ਜੀ ਦੀ ਰਸਮ “ਬੋਲੇ ਸੋ ਨਿਰਭੈ, ਸਤਿਗੁਰੂ ਰਵਿਦਾਸ ਮਹਾਰਾਜ ਕੀ ਜੈ” ਦੇ ਜੈਕਾਰਿਆਂ ਦੀ ਗੂੰਜ ਵਿੱਚ ਸਮੂਹ ਸੰਗਤਾਂ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਸੰਗਤਾਂ ਨੇ ਜਿਥੇ ਗੁਰਬਾਣੀ ਦਾ ਜਾਪ ਕੀਤਾ ਉਥੇ ਸਤਿਗੁਰੂ ਰਵਿਦਾਸ ਮਹਾਰਾਜ ਦੇ ਚਰਨਾਂ ਵਿੱਚ ਸਰਬੱਤ ਸੰਗਤਾਂ ਦੇ ਭਲੇ ਦੀ ਅਰਦਾਸ ਕੀਤੀ ਗਈ।
ਇਸ ਮੌਕੇ ਧਾਰਮਿਕ ਦੀਵਾਨ ਵੀ ਸਜਾਏ ਗਏ। ਜਿਸ ਵਿੱਚ ਪੰਜਾਬ ਭਰ ਵਿਚੋਂ ਪੁੱਜੇ ਜਥਿਆਂ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਨਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਲਈ ਠੰਡਿਆਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤੇ ਮਹੰਤ ਅਵਤਾਰ ਦਾਸ ਚਹੇੜੂ, ਮਹੰਤ ਬਲਵੀਰ ਦਾਸ ਜੀ ਖੰਨੇ ਵਾਲੇ, ਸੇਵਾਦਾਰ ਭੁੱਲਾ ਰਾਮ ਸੁਮਨ, ਧਰਮਪਾਲ ਕਲੇਰ, ਸੈਕਟਰੀ ਕਮਲਜੀਤ ਖੋਥੜਾਂ, ਜਸਵਿੰਦਰ ਬਿੱਲਾ, ਚਮਨ ਜੱਸਲ ਇਟਲੀ, ਸੀਤਲ ਰਾਮ ਇਟਲੀ, ਇੰਦਰਜੀਤ ਕੋਰ ਇਟਲੀ, ਸੂਬੇਦਾਰ ਲਹਿਬਰ ਸਿੰਘ ਪਵਾਰ, ਭਗਤ ਰਾਮ, ਹੈੱਡ ਗ੍ਰੰਥੀ ਪਰਵੀਨ ਕੁਮਾਰ, ਬਲਦੇਵ ਮੱਲ ਲੁਧਿਆਣਾ, ਲੱਡੂ ਲਾਦੀਆਂ, ਜੀਤ ਰਾਮ ਫਰਾਲਾ ਸਾਬਕਾ ਸਰਪੰਚ, ਰਾਮ ਪ੍ਰਕਾਸ ਸੁਆਣ, ਪਰਮਜੀਤ, ਬਿੱਟੂ ਗੰਨਾਂ ਪਿੰਡ ਤੇ ਹੋਰ ਸੰਗਤਾਂ ਤੇ ਸੇਵਾਦਾਰ ਹਾਜ਼ਰ ਸਨ।
ਸੈਕਟਰੀ ਕਮਲਜੀਤ ਖੋਥੜਾਂ ਨੇ ਦਸਿਆ ਕਿ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸੇਸ਼ ਅਗਵਾਹੀ ਵਿੱਚ ਸਮੂਹ ਸੰਗਤਾਂ ਵੱਲੋਂ 74ਵਾਂ ਸਲਾਨਾ ਜੋੜ ਮੇਲਾ ਭੱਲਕੇ 9 ਜੂਨ ਦਿਨ ਸੋਮਵਾਰ ਨੂੰ ਡੇਰਾ ਚਹੇੜੂ ਵਿਖੇ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ।
ਉਨ੍ਹਾਂ ਦਸਿਆ ਕਿ 9 ਜੂਨ ਨੂੰ ਪਹਿਲਾ ਅੰਮ੍ਰਿਤਬਾਣੀ ਦੇ ਭੋਗ ਪਾਏ ਜਾਣਗੇ ਉਪਰੰਤ ਖੁੱਲੇ ਪੰਡਾਲਾਂ ਵਿੱਚ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਵੱਖ-ਵੱਖ ਕੀਰਤਨੀ ਜੱਥੇ ਅਤੇ ਢਾਡੀ ਭਾਈ ਗੁਰਦੀਪ ਸਿੰਘ ਉੜਾਪੜ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ ਅਤੇ ਕਲਾਕਾਰ ਗਾਇਕਾ ਗਿੰਨੀ ਮਾਹੀ, ਗਾਇਕ ਬਲਰਾਜ ਬਿਲਗਾ ਸੰਗਤਾਂ ਨੂੰ ਧਾਰਮਿਕ ਸ਼ਬਦਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ ਦਸਿਆ ਕਿ ਇਸ 74ਵੇਂ ਸਲਾਨਾ ਜੋੜ ਮੇਲੇ ਤੇ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਅਤੇ ਸਮਾਗਮ ਮੌਕੇ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਨਿਰੰਤਰ ਚਲਦੀਆਂ ਰਹਿਣਗੀਆਂ। ਸੰਤ ਕ੍ਰਿਸ਼ਨ ਨਾਥ ਜੀ ਅਤੇ ਡੇਰੇ ਦੀ ਮੈਨੇਜ਼ਮੈਂਟ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮ ਹੁੰਮਾਂ ਤੇ ਪੁੱਜਣ ਦੀ ਅਪੀਲ ਕੀਤੀ ਹੈ।
0 Comments