ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਕਰਾਂਗੇ ਅਹਿੱਮ ਉਪਰਾਲੇ : ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ


ਦਸਤਾਰ ਦਾ ਸਿੱਖੀ ਨਾਲ ਗੂੜ੍ਹਾ ਸਬੰਧ : ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ

ਦਸਤਾਰ ਸਿਖਲਾਈ ਕੈਂਪ ਵਿੱਚ ਨੰਨੇ ਬੱਚਿਆਂ ਨੇ ਸਜਾਈਆਂ ਰੰਗ ਬਿਰੰਗੀਆਂ ਸੁੰਦਰ ਦਸਤਾਰਾਂ

ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਵਿਖੇ ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਸਮੂਹ ਪ੍ਰਬੰਧਕ ਕਮੇਟੀ ਤੇ ਦਸਵੰਦ ਗਰੀਬਾਂ ਲਈ ਸੁਸਾਇਟੀ ਵੱਲੋਂ ਸਲਾਨਾ ਸੁੰਦਰ ਦਸਤਾਰ ਸਿਖਲਾਈ ਕੈਂਪ ਭਾਈ ਸੁਖਜੀਤ ਸਿੰਘ ਦੀ ਨਿਗਰਾਨੀ ਹੇਠ ਲਗਾਇਆ 

ਆਦਮਪੁਰ ਦੋਆਬਾ, 10 ਜੂਨ (ਅਮਰਜੀਤ ਸਿੰਘ)- ਸਿੱਖ ਧਰਮ ਵਿੱਚ ਦਸਤਾਰ ਬੰਨਣੀ ਜਰੂਰੀ ਹੈ। ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕਰਨ ਵੇਲੇ ਹਰ ਇੱਕ ਸਿੱਖ ਨੂੰ ਦਸਤਾਰ ਧਾਰਨ ਕਰਨ ਲਈ ਕਿਹਾ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ  ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਜਲੰਧਰ ਵਿਖੇ ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਦਸਵੰਦ ਗਰੀਬਾਂ ਲਈ ਸੁਸਾਇਟੀ ਵੱਲੋਂ ਲਗਾਏ ਗਏ, ਸਲਾਨਾ ਸੁੰਦਰ ਦਸਤਾਰ ਸਿਖਲਾਈ ਕੈਂਪ ਦੇ 10ਵੇਂ ਦਿਨ ਕੀਤਾ। ਅੱਜ ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ ਅਤੇ ਕਮਲਜੀਤ ਸਿੰਘ ਲੱਕੀ ਦਸਤਾਰ ਬੰਨਣੀ ਸਿੱਖਣ ਆਏ ਬੱਚਿਆਂ ਦਾ ਹੌਸਲਾ ਅਫਜਾਈ ਕਰਨ ਵਾਸਤੇ ਗੁਰੂ ਘਰ ਪੁੱਜੇ। ਇਸ ਮੌਕੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਉਹ ਸੁੰਦਰ ਦਸਤਾਰ ਸਿਖਲਾਈ ਕੈਂਪ ਦਾ ਹਿੱਸਾ ਬਨਣ ਅਤੇ ਸੋਹਣੀਆਂ ਦਸਤਾਰਾਂ ਸਜਾਉਣੀਆਂ ਸਿੱਖਣ ਉਨ੍ਹਾਂ ਕਿਹਾ ਦਸਤਾਰ ਨਾਲ ਹੀ ਸਿੱਖ ਦੀ ਪਹਿਚਾਣ ਹੈ। ਉਨ੍ਹਾਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਦਸਿਆ ਕਿ ਇਹ ਉਪਰਾਲਾ ਹਰ ਸਾਲ ਇਲਾਕੇ ਦੇ ਬੱਚਿਆਂ ਲਈ ਕੀਤਾ ਜਾਂਦਾ ਹੈ ਤਾਂ ਜੋ ਬੱਚੇ ਵੱਧ ਤੋਂ ਵੱਧ ਸੁੰਦਰ ਦਸਤਾਰਾਂ ਸਜਾਉਣੀਆਂ ਸਿੱਖਣ ਉਨ੍ਹਾਂ ਕਿਹਾ ਇਹ ਕੈਂਪ 1 ਜੂਨ ਤੋਂ 10 ਜੂਨ ਤੱਕ ਲਗਾਇਆ ਗਿਆ ਹੈ ਜਿਸਦੀ ਤਰੀਕ 10 ਦਿਨ ਹੋਰ ਅੱਗੇ ਕਰ ਦਿੱਤੀ ਗਈ ਹੈ। ਹੁਣ ਇਹ ਕੈਂਪ 20 ਜੂਨ ਤੱਕ ਚੱਲੇਗਾ। ਉਨ੍ਹਾਂ ਕਿਹਾ ਬੱਚਿਆਂ ਨੂੰ ਸਕੂਲੀ ਛੁੱਟੀਆਂ ਹੋਣ ਕਰਕੇ ਇਹ ਹੋਰ ਟਾਇਮ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਅਗਲੇ ਸਮੇਂ ਦੋਰਾਨ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਮੌਕੇ ਤੇ ਦਸਵੰਦ ਗਰੀਬਾਂ ਲਈ ਸੁਸਾਇਟੀ ਦੇ ਪ੍ਰਧਾਨ ਸੁਖਜੀਤ ਸਿੰਘ ਡਰੋਲੀ ਕਲਾਂ ਨੇ ਜਥੇਦਾਰ ਮਨੋਹਰ ਸਿੰਘ ਪ੍ਰਧਾਨ ਗੁ. ਸ਼ਹੀਦ ਬਾਬਾ ਮੱਤੀ ਸਾਹਿਬ ਜੀ ਅਤੇ ਸਮੂਹ ਪ੍ਰਬੰਧਕ ਕਮੇਟੀ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।  


Post a Comment

0 Comments