ਕਾਕਾ ਸਿੰਘ ਨੂੰ ਮੰਚ ਵੱਲੋਂ ਅਡਵਾਈਜ਼ਰ ਆਰ ਟੀ ਆਈ ਲਗਾਇਆ ਗਿਆ : ਡਾਕਟਰ ਖੇੜਾ


ਖਰੜ (ਬਿਊਰੌ)-
ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਵੱਲੋਂ ਇੱਕ ਵਿਸ਼ੇਸ਼ ਮੀਟੰਗ ਕੁਲਦੀਪ ਕੌਰ ਚੇਅਰਪਰਸਨ ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨਗੀ ਹੇਠ ਸਥਿਤ ਖਰੜ ਵਿਖੇ ਕਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ , ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ ਅਤੇ ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਅਤੇ ਜਸਵੰਤ ਕੌਰ ਉਪ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਕਾਕਾ ਸਿੰਘ ਨੂੰ ਅਡਵਾਈਜ਼ਰ ਆਰ ਟੀ ਆਈ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਲੋਕ ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਮਨੁੱਖੀ ਅਧਿਕਾਰ ਮੰਚ ਦੀ ਟੀਮ ਨਾਲ ਜੁੜਦੇ ਜਾ ਰਹੇ ਹਨ। ਕਿਉਂਕਿ ਜ਼ਿਆਦਾਤਰ ਲੋਕ ਇਸ ਕਰਕੇ ਵੀ ਦੁੱਖ ਝੱਲਦੇ ਜਾ ਰਹੇ ਹਨ ਕਿ ਉਨ੍ਹਾਂ ਨੂੰ ਆਪਣੇ ਹੱਕਾਂ ਹਕੂਕਾਂ ਪ੍ਰਤੀ ਬਹੁਤੀ ਜਾਣਕਾਰੀ ਨਹੀਂ। ਕਈ ਜਗ੍ਹਾ ਤੇ ਦੇਖਿਆ ਜਾ ਰਿਹਾ ਹੈ ਕਿ ਲੋਕ ਆਪਣੀ ਖ਼ਰੀਦੀ ਹੋਈ ਜਗ੍ਹਾ ਜਾਂ ਜ਼ਮੀਨ ਨੂੰ ਆਪਣੀ ਵਰਤੋਂ ਵਿੱਚ ਨਹੀਂ ਲਿਆ ਸਕਦੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਚਾਲਬਾਜ਼ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ ਤਾਂ ਜ਼ੋ ਸਮਾਜ ਵਿਚ ਫੈਲੀਆਂ ਬੁਰਿਆਈਆਂ ਦਾ ਅੰਤ ਕੀਤਾ ਜਾ ਸਕੇ। ਇਸ ਮੌਕੇ ਨਵੇਂ ਅਹੁਦੇਦਾਰ ਨੇ ਬੋਲਦਿਆਂ ਕਿਹਾ ਕਿ ਜੋ ਮੈਨੂੰ ਨੂੰ ਸੰਸਥਾ ਵੱਲੋਂ ਜ਼ੁਮੇਵਾਰੀ ਦਿੱਤੀ ਗਈ ਹੈ ਮੈਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ । ਹੋਰਨਾਂ ਤੋਂ ਇਲਾਵਾ ਸਾਰਾਹ ਚੌਹਾਨ ਚੇਅਰਪਰਸਨ ਇਸਤਰੀ ਵਿੰਗ ਹਰਿਆਣਾ, ਵਿਜੈ ਕੁਮਾਰ ਲੁਥਰਾ ਚੀਫ਼ ਅਡਵਾਈਜ਼ਰ ਚੰਡੀਗੜ੍ਹ, ਗੁਰਦੀਪ ਕੌਰ ਮੀਤ ਪ੍ਰਧਾਨ ਇਸਤਰੀ ਵਿੰਗ ਮੋਹਾਲੀ, ਰਾਜਿੰਦਰ ਸਿੰਘ, ਜਗਤਾਰ ਸਿੰਘ , ਬਿਮਲਾ ਗੁਗਲਾਨੀ, ਬਲਵੀਰ ਸਿੰਘ , ਲਖਮੀਰ ਸਿੰਘ, ਅਤੇ ਇੰਦਰਜੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।


Post a Comment

0 Comments