ਆਦਮਪੁਰ, 8 ਜੂਨ (ਅਮਰਜੀਤ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਪਿੰਡ ਡਰੋਲੀ ਕਲਾਂ (ਜਲੰਧਰ) ਵਿਖੇ ਘੱਲੂਘਾਰਾ ਜੂਨ 1984 ਦੌਰਾਨ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਕਮੇਟੀ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ ਦੀ ਦੇਖਰੇਖ ਹੇਠ ਸਮੂਹ ਕਮੇਟੀ ਮੈਂਬਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ ਨੇ ਦਸਿਆ ਕਿ ਸ਼ਹੀਦੀ ਦਿਹਾੜੇ ਦੇ ਸੰਬੰਧ ਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਆਰੰਭ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਵੇਰੇ 9 ਵਜੇ ਤੋਂ ਦੁਪਹਿਰ 1:00 ਵਜੇ ਤੱਕ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਦੇ ਹਜੂਰੀ ਰਾਗੀ ਭਾਈ ਗੁਰਜੀਤ ਸਿੰਘ, ਢਾਡੀ ਜਥਾ ਨਿਸ਼ਾਨ ਸਿੰਘ ਜੀ ਖ਼ਾਲਸਾ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਇਤਿਹਾਸਕ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਸਟੇਜ ਸੈਕਟਰੀ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਡਰੋਲੀ ਨੇ ਬਾਖੂਬੀ ਨਿਭਾਈ ਗਈ।ਇਸ ਮੌਕੇ ਤੇ ਆਈਆਂ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਦਰਸ਼ਨ ਸਿੰਘ, ਸੈਕਟਰੀ ਰਣਵੀਰਪਾਲ ਸਿੰਘ, ਜਰਨੈਲ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ, ਹਰਦਿਆਲ ਸਿੰਘ, ਸੁਰਿੰਦਰ ਸਿੰਘ, ਗੁਰਜੀਤ ਸਿੰਘ, ਮਨਦੀਪ ਸਿੰਘ, ਇਕਬਾਲ ਸਿੰਘ, ਡਾ. ਰਣਧੀਰ ਸਿੰਘ ਰੰਧਾਵਾ, ਸਰਪੰਚ ਰਛਪਾਲ ਸਿੰਘ, ਕਮਲਜੀਤ ਸਿੰਘ, ਜਸਪਾਲ ਸਿੰਘ ਤੇ ਹੋਰ ਸੰਗਤਾਂ ਅਤੇ ਸੇਵਾਦਾਰ ਹਾਜ਼ਰ ਸਨ।
0 Comments