ਡੇਰਾ ਸੱਚਖੰਡ ਬੱਲਾਂ ਤੋਂ ਸੰਤ ਨਿਰੰਜਣ ਦਾਸ ਮਹਾਰਾਜ ਜੀ, ਡੇਰਾ ਚਹੇੜੂ ਦੀਆਂ ਸੰਗਤਾਂ ਨੂੰ ਦਰਸ਼ਨ ਦੇਣ ਵਾਸਤੇ ਡੇਰਾ ਚਹੇੜੂ ਵਿਖੇ ਪੁੱਜੇ

ਡੇਰਾ ਚਹੇੜੂ ਵਿਖੇ 74ਵਾਂ ਸਲਾਨਾ ਜੋੜ ਮੇਲਾ 9 ਜੂਨ ਦਿਨ ਸੋਮਵਾਰ ਨੂੰ ਮਨਾਇਆ ਜਾਵੇਗਾ- ਸੰਤ ਕ੍ਰਿਸ਼ਨ ਨਾਥ ਜੀ
ਅਮਰਜੀਤ ਸਿੰਘ ਜੰਡੂ ਸਿੰਘਾ- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ ਰੋ੍ਹਡ ਚਹੇੜੂ ਵਿਖੇ 74ਵੇਂ ਸਲਾਨਾ ਜੋੜ ਮੇਲੇ ਦੇ ਸਬੰਧ ਵਿੱਚ ਅੱਜ 7 ਜੂਨ ਨੂੰ 108 ਸੰਤ ਨਿਰੰਜਣ ਦਾਸ ਮਹਾਰਾਜ ਜੀ (ਡੇਰਾ ਸੱਚਖੰਡ ਬੱਲਾਂ ਵਾਲੇ), ਡੇਰਾ ਚਹੇੜੂ ਦੀਆਂ ਸੰਗਤਾਂ ਨੂੰ ਆਸ਼ੀਰਵਾਦ ਦੇਣ ਲਈ ਡੇਰਾ ਚਹੇੜੂ ਵਿਖੇ ਪੁੱਜੇ। ਇਸ ਮੌਕੇ ਤੇ ਸੰਤ ਕ੍ਰਿਸ਼ਨ ਨਾਥ ਜੀ ਤੇ ਸੰਗਤਾਂ ਵੱਲੋਂ ਜਿਥੇ 108 ਸੰਤ ਨਿਰੰਜਣ ਦਾਸ ਮਹਾਰਾਜ ਜੀ ਦਾ ਜਿਥੇ ਨਿੱਘਾ ਸਵਾਗਤ ਕੀਤਾ ਗਿਆ ਉਥੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬੀਬੀਆਂ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਡੇਰਾ ਚਹੇੜੂ ਦੀਆਂ ਸਮੂਹ ਸੰਗਤਾਂ ਅਤੇ ਸੇਵਾਦਾਰ ਹਾਜ਼ਰ ਸਨ।
      ਗੁਰੂ ਘਰ ਦੇ ਸੈਕਟਰੀ ਕਮਲਜੀਤ ਖੋਥੜਾ ਨੇ ਜਾਣਕਾਰੀ ਦਿੰਦੇ ਦਸਿਆ ਕਿ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸੇਸ਼ ਅਗਵਾਹੀ ਵਿੱਚ ਸਮੂਹ ਸੰਗਤਾਂ ਵੱਲੋਂ 74ਵਾਂ ਸਲਾਨਾ ਜੋੜ ਮੇਲਾ ਭੱਲਕੇ 9 ਜੂਨ ਨੂੰ ਡੇਰਾ ਚਹੇੜੂ ਵਿਖੇ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। ਜਿਸਦੇ ਸਬੰਧ ਵਿੱਚ 8 ਜੂਨ ਨੂੰ ਸਵੇਰੇ 8 ਵਜੇ ਸਮੂਹ ਸੰਗਤਾਂ ਵੱਲੋਂ ਨਿਸ਼ਾਨ ਸਾਹਿਬ ਜੀ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ 9 ਜੂਨ ਪਹਿਲਾ ਅੰਮ੍ਰਿਤਬਾਣੀ ਦੇ ਭੋਗ ਪੈਣਗੇ ਉਪਰੰਤ ਖੁੱਲੇ ਪੰਡਾਲਾਂ ਵਿੱਚ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਕੀਰਤਨੀ ਜੱਥੇ ਅਤੇ ਢਾਡੀ ਭਾਈ ਗੁਰਦੀਪ ਸਿੰਘ ਉੜਾਪੜ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ ਅਤੇ ਕਲਾਕਾਰ ਗਾਇਕਾ ਗਿੰਨੀ ਮਾਹੀ, ਗਾਇਕ ਬਲਰਾਜ ਬਿਲਗਾ ਸੰਗਤਾਂ ਨੂੰ ਧਾਰਮਿਕ ਸ਼ਬਦਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ ਦਸਿਆ ਕਿ ਇਸ 74ਵੇਂ ਸਲਾਨਾ ਜੋੜ ਮੇਲੇ ਤੇ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਅਤੇ ਸਮਾਗਮ ਮੌਕੇ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਨਿਰੰਤਰ ਚਲਦੀਆਂ ਰਹਿਣਗੀਆਂ। ਉਨ੍ਹਾਂ ਦਸਿਆ ਕਿ 74ਵੇਂ ਜੋੜ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੰਤ ਕ੍ਰਿਸ਼ਨ ਨਾਥ ਜੀ ਅਤੇ ਡੇਰੇ ਦੀ ਮੈਨੇਜ਼ਮੈਂਟ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮ ਹੁੰਮਾਂ ਤੇ ਪੁੱਜਣ ਦੀ ਅਪੀਲ ਕੀਤੀ ਹੈ। 

Post a Comment

0 Comments