ਜਲੰਧਰ/ਹੁਸ਼ਿਆਰਪੁਰ 19 ਜੁਲਾਈ (ਅਮਰਜੀਤ ਸਿੰਘ ਜੰਡੂ ਸਿੰਘਾ)- ਅਰੋਗਿਆ ਆਯੁਰਵੈਦਿਕ ਕਲੀਨਿਕ ਪਿੰਡ ਖੜਕਾਂ ਵੱਲੋਂ ਫ੍ਰੀ ਆਯੂਰਵੈਦਿਕ ਮੈਡੀਕਲ ਕੈਂਪ ਮੁੱਖ ਵੈਦ ਬਲਜਿੰਦਰ ਰਾਮ ਤੇ ਵੈਦ ਸਿਮਰਨਜੀਤ ਕੌਰ ਦੀ ਵਿਸ਼ੇਸ਼ ਅਗਵਾਹੀ ਵਿੱਚ ਪਿੰਡ ਸ਼ੇਰਪੁਰ ਢੱਕੋ ਵਿੱਖੇ ਲਗਾਇਆ ਗਿਆ। ਡੇਰਾ ਬਾਬਾ ਕੱਲਰਾਂ ਸ਼ੇਰਪੁਰ ਵਿਖੇ ਸੰਤ ਬਾਬਾ ਅਮਰਦਾਸ ਜੀ, ਸੰਤ ਬਾਬਾ ਰਾਮ ਕ੍ਰਿਸ਼ਨ ਦਾਸ ਜੀ, ਸੰਤ ਬੀਬੀ ਜਵਾਲੀ ਰਾਮ ਜੀ ਦੇ ਸਲਾਨਾ ਬਰਸੀ ਸਮਾਗਮ ਡੇਰੇ ਦੇ ਮੁੱਖ ਗੱਦੀਨਸ਼ੀਨ ਸੰਚਾਲਕ ਸੰਤ ਰਮੇਸ਼ ਦਾਸ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਈ ਵਿੱਚ ਕਰਵਾਏ ਗਏ। ਇਸ ਮੌਕੇ ਸੱਚਖੰਡ ਵਾਸੀ ਸੰਤ ਬਾਬਾ ਨਰਾਇਣ ਦਾਸ ਜੀ ਦੇ ਅਸ਼ੀਰਵਾਦ ਲਗਾਏ ਗਏ ਵੀ ਮੈਡੀਕਲ ਕੈਂਪ ਦਾ ਸ਼ੁੱਭ ਅਰੰਭ ਸੰਤ ਰਮੇਸ਼ ਦਾਸ ਜੀ ਨੇ ਆਪਣੇ ਸ਼ੁਭ ਕਰ ਕਮਲਾਂ ਨਾਲ ਕੀਤਾ। ਇਸ ਕੈਂਪ ਮੌਕੇ ਮੈਂਬਰ ਪਾਰਲੀਮੈਂਟ ਰਾਜ ਕੁਮਾਰ ਚੱਬੇਵਾਲ, ਸੰਤ ਨਿਰਮਲ ਦਾਸ ਜੀ ਬਾਬੇ ਜੋੜੇ, ਭੈਣ ਸੰਤੋਸ਼ ਕੁਮਾਰੀ ਵੀ ਉਚੇਚੇ ਤੋਰ ਤੇ ਪੁੱਜੇ। ਉਨ੍ਹਾਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਹਰ ਸਾਲ ਇਹ ਫਰੀ ਮੈਡੀਕਲ ਕੈਂਪ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅਰੋਗਿਆ ਆਯੁਰਵੈਦਿਕ ਕਲੀਨਿਕ ਵੱਲੋਂ ਹਰ ਸਾਲ ਲਗਾਇਆ ਜਾਂਦਾ ਹੈ। ਇਸ ਮੌਕੇ ਵੈਦ ਬਲਜਿੰਦਰ ਰਾਮ ਨੇ ਕਿਹਾ ਆਯੁਰਵੈਦਿਕ ਦਵਾਈ ਮਨੁੱਖੀ ਸਰੀਰ ਲਈ ਲਾਭਦਾਇਕ ਹੁੰਦੀ ਹੈ ਤੇ ਇਸਦਾ ਸਰੀਰ ਤੇ ਕੋਈ ਨੁਕਸਾਨ ਨਹੀਂ ਹੁੰਦਾ। ਉਹਨਾਂ ਕਿਹਾ ਆਯੁਰਵੈਦਿਕ ਦਵਾਈ ਨਾਲ ਹਰ ਬਿਮਾਰੀ ਦਾ ਇਲਾਜ ਕੀਤਾ ਜਾ ਸਕਦਾ ਹੈ। ਜੋ ਕਿ ਰੋਗ ਨੂੰ ਜੜ੍ਹ ਤੋਂ ਖਤਮ ਕਰਦੀ ਹੈ। ਇਸ ਕੈਂਪ ਨੂੰ ਸਫਲ ਬਣਾਉਣ ਲਈ ਵੈਦ ਰੂਪੀਕਾ ਨਵਾਂ ਸ਼ਹਿਰ, ਵੈਦ ਗੁਰਪ੍ਰੀਤ ਕੌਰ, ਵੈਦ ਚਰਨਜੀਤ ਸਿੰਘ, ਵੈਦ ਰੀਤੂ, ਵੈਦ ਲੋਕੇਸ਼ ਕੁਮਾਰ, ਵੈਦ ਇੰਦਰਜੀਤ, ਵੈਦ ਅੰਸ਼, ਵੈਦ ਰੀਤੀਕਾ ਵੈਦ ਰਤੀਸ਼ ਨੇ ਵੀ ਉਚੇਚੇ ਤੋਰ ਤੇ ਆਪਣਾ ਬਣਦਾ ਯੋਗਦਾਨ ਪਾਇਆ। ਇਸ ਕੈਂਪ ਦੌਰਾਨ 1280 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਮੌਕੇ ਤੇ ਲੋਕਾਂ ਨੂੰ ਆਯੁਰਵੈਦਿਕ ਦਵਾਈਆਂ ਮੁਫਤ ਦਿੱਤੀਆਂ ਗਈਆਂ। ਇਸ ਫ੍ਰੀ ਕੈਂਪ ਦੀ ਸਮਾਪਤੀ ਤੇ ਮੁੱਖ ਵੈਦ ਬਲਜਿੰਦਰ ਰਾਮ ਅਤੇ ਟੀਮ ਨੂੰ ਡੇਰੇ ਦੀਆਂ ਸਮੂਹ ਸੰਗਤਾਂ ਤੇ ਮਹਾਂਪੁਰਸ਼ਾਂ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਵੈਦ ਬਲਜਿੰਦਰ ਰਾਮ ਵੱਲੋਂ ਸਰਬੱਤ ਸੰਗਤਾਂ ਦਾ ਧੰਨਵਾਦ ਵੀ ਕੀਤਾ ਗਿਆ।
ਕੈਪਸ਼ਨ- ਲਗਾਏ ਗਏ ਫਰੀ ਮੈਡੀਕਲ ਕੈਂਪ ਦੌਰਾਨ ਹਾਜ਼ਰ ਸਨ, ਰਮੇਸ਼ ਦਾਸ ਜੀ ਵੈਦ ਬਲਜਿੰਦਰ ਰਾਮ ਤੇ ਉਹਨਾਂ ਦੀ ਟੀਮ
0 Comments