ਜੰਡੂ ਸਿੰਘਾ ਵਿਖੇ 430ਵੇਂ ਪ੍ਰਕਾਸ਼ ਪੁਰਬ ਸਬੰਧੀ 40ਵਾਂ ਢਾਡੀ ਦਰਬਾਰ ਸਜਾਇਆ


ਢਾਡੀ ਜਥਿਆਂ ਨੇ ਸੰਗਤਾਂ ਨੂੰ ਇਤਿਹਾਸਕ ਵਾਰਾਂ ਰਾਹੀਂ ਨਿਹਾਲ ਕੀਤਾ

ਅਮਰਜੀਤ ਸਿੰਘ ਜੰਡੂ ਸਿੰਘਾ- ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ ਵਿਖੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 430ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 40ਵਾਂ ਢਾਡੀ ਦਰਬਾਰ ਸਮੂਹ ਸੰਗਤਾਂ ਦੇ ਸਹਿਯੋਗ ਸਮੂਹ ਪ੍ਰਬੰਧਕ ਕਮੇਟੀ ਦੀ ਦੇਖਰੇਖ ਹੇਠ ਸਜਾਇਆ ਗਿਆ। ਇਸ ਮੌਕੇ ਤੇ ਪ੍ਰਸਿੱਧ ਢਾਡੀ ਬਿਮਲਜੀਤ ਸਿੰਘ ਖਾਲਸਾ (ਹਜ਼ੂਰੀ ਢਾਡੀ ਗੁ. ਪੰਜ ਤੀਰਥ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ), ਢਾਡੀ ਹਰਭਿੰਦਰ ਸਿੰਘ ‘ਖੁਸ਼ਦਿਲ’, ਢਾਡੀ ਜਗਜੀਵਨ ਸਿੰਘ ਅਰਜੁਨਵਾਲ ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ। ਉਪਰੰਤ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤੇ ਪ੍ਰਧਾਨ ਭੁਪਿੰਦਰ ਸਿੰਘ ਸੰਘਾ, ਅਮਰਜੀਤ ਸਿੰਘ, ਕਰਨੈਲ ਸਿੰਘ, ਭਾਈ ਗੁਰਦੇਵ ਸਿੰਘ, ਕੇਹਰ ਸਿੰਘ ਜੋਹਲ, ਰਣਜੀਤ ਸਿੰਘ, ਜਸਪਾਲ ਸਿੰਘ ਲਾਲੀ, ਹਰਿੰਦਰ ਸਿੰਘ ਸੰਘਾ ਕੋਚ, ਬਲਜੋਤ ਸਿੰਘ ਸੰਘਾ, ਸਰਬਜੋਤ ਸਿੰਘ, ਮਨੋਜਤ ਸਿੰਘ ਸੰਘਾ, ਸਰਬਜੀਤ ਸਿੰਘ ਸਾਬੀ, ਪਰਮਜੀਤ ਸਿੰਘ, ਜਸਵੀਰ ਸਿੰਘ ਨੰਬਰਦਾਰ, ਗੁਰਦਿਆਲ ਸਿੰਘ ਕਪੂਰ ਪਿੰਡ, ਮਾ. ਅਮਰਜੀਤ ਸਿੰਘ ਕਪੂਰ ਪਿੰਡ, ਡਾ. ਮਨਧੀਰ ਸਿੰਘ ਹਰੀਪੁਰ, ਗੁਰਪਾਲਜੀਤ ਸਿੰਘ ਬੋਬੀ, ਸੁਰਜੀਤ ਸਿੰਘ ਜੀਤਾ, ਸਤਵੰਤ ਸਿੰਘ ਬਿੱਟੂ, ਗੁਰਪ੍ਰੀਤ ਸਿੰਘ, ਜਥੇਦਾਰ ਕੁਲਵਿੰਦਰ ਸਿੰਘ ਕਬੂਲਪੁਰ ਤੇ ਹੋਰ ਸੇਵਾਦਾਰ ਸੰਗਤਾਂ ਹਾਜ਼ਰ ਸਨ।

           5 ਜੁਲਾਈ ਨੂੰ ਸਜਾਇਆ ਜਾਵੇਗਾ, ਮਹਾਨ ਕੀਰਤਨ ਦਰਬਾਰ

       5 ਜੁਲਾਈ ਦਿਨ ਸ਼ਨੀਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਹਾਨ ਕੀਰਤਨ ਦਰਬਾਰ ਸਜਾਇਆ ਜਾਵੇਗਾ। ਜਿਸ ਵਿੱਚ ਭਾਈ ਕਰਮ ਸਿੰਘ ਜੀ (ਜਲੰਧਰ ਵਾਲੇ), ਭਾਈ ਸ਼ਮਸ਼ੇਰ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਜਲੰਧਰ), ਭਾਈ ਜਗਦੀਪ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਥੜ੍ਹਾ ਸਾਹਿਬ ਹਜ਼ਾਰਾ), ਭਾਈ ਗੁਰਦੀਪ ਸਿੰਘ (ਪਲਾਹੀ ਵਾਲੇ), ਭਾਈ ਅਮਰਜੀਤ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਪੰਜ ਤੀਰਥ ਸਾਹਿਬ, ਜੰਡੂ ਸਿੰਘਾ) ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ। ਸਟੇਜ ਸੈਕਟਰੀ ਦੀ ਸੇਵਾ ਭਾਈ ਗੁਰਦੇਵ ਸਿੰਘ ਅਤੇ ਬਿਮਲਜੀਤ ਸਿੰਘ ਖਾਲਸਾ ਨਿਭਾਉਣਗੇ। ਇਸ ਮੌਕੇ ਤੇ ਸਿੰਘ ਹਸਪਤਾਲ, ਜੰਡ ਸਿੰਘਾ ਦੇ ਮੁੱਖ ਡਾਕਟਰ ਹਰਵਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਫ੍ਰੀ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ। ਉਪਰੰਤ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਗੁਰੂ ਘਰ ਦੀ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੰੁਮਹੁੰਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ।  


Post a Comment

0 Comments