ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ
ਪ੍ਰਬੰਧਕਾਂ ਵੱਲੋਂ ਵੱਖ ਵੱਖ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ
ਅਮਰਜੀਤ ਸਿੰਘ ਜੰਡੂ ਸਿੰਘਾ- ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ ਵਿਖੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 430ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 40ਵਾਂ ਮਹਾਨ ਕੀਰਤਨ ਦਰਬਾਰ ਸਮੂਹ ਸੰਗਤਾਂ ਦੇ ਸਹਿਯੋਗ ਸਮੂਹ ਪ੍ਰਬੰਧਕ ਕਮੇਟੀ ਦੀ ਦੇਖਰੇਖ ਹੇਠ ਸਜਾਇਆ ਗਿਆ। ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ 15 ਜੂਨ ਤੋਂ ਚੱਲ ਰਹੀ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਲ੍ਹੜੀ ਦੇ 150 ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪੰਰਤ ਮਹਾਨ ਕੀਰਤਨ ਦਰਬਾਰ ਸਜਾਏ ਗਏ। ਜਿਸ ਵਿੱਚ ਜਿਸ ਵਿੱਚ ਭਾਈ ਕਰਮ ਸਿੰਘ ਜੀ (ਜਲੰਧਰ ਵਾਲੇ), ਭਾਈ ਹਰਜੀਤ ਸਿੰਘ ਜਲੰਧਰ ਛਾਉਣੀ, ਭਾਈ ਗੁਰਦੀਪ ਸਿੰਘ (ਪਲਾਹੀ ਵਾਲੇ), ਭਾਈ ਜਗਦੀਪ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਥੜ੍ਹਾ ਸਾਹਿਬ ਹਜ਼ਾਰਾ), ਭਾਈ ਅਮਰਜੀਤ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਪੰਜ ਤੀਰਥ ਸਾਹਿਬ ਜੰਡੂ ਸਿੰਘਾ) ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਘਾ, ਅਮਰਜੀਤ ਸਿੰਘ, ਕਰਨੈਲ ਸਿੰਘ ਤੇ ਹੋਰ ਪ੍ਰਬੰਧਕਾਂ ਵੱਲੋਂ ਸਮਾਗਮ ਮੌਕੇ ਤੇ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਦਾ ਸਿਰੇਪਾਉ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ। ਗੁਰੂ ਘਰ ਦੇ ਹੈੱਡ ਗ੍ਰੰਥੀ ਬਲਜੀਤ ਸਿੰਘ ਵੱਲੋਂ ਸਰਬੱਤ ਸੰਗਤਾਂ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਤੇ ਗੁਰੂ ਘਰ ਪੁੱਜੀਆਂ ਸਮੂਹ ਸੰਗਤਾਂ ਨੂੰ ਠੰਡੇ ਮਿੱਠੇ ਜਲ ਦੀਆਂ ਛਬੀਲਾਂ, ਠੰਡਿਆਂ ਦੇ ਲੰਗਰ, ਆਈਸ ਕਰੀਮ ਦੇ ਲੰਗਰ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤੇ ਜੰਡੂ ਸਿੰਘਾ ਦੇ ਨੋਜਵਾਨ ਸੇਵਾਦਾਰਾਂ ਵੱਲੋਂ ਵੱਖ-ਵੱਖ ਕਿਸਮਾਂ ਦੇ ਬੂਟਿਆਂ ਦਾ ਲੰਗਰ ਵੀ ਲਗਾਇਆ ਗਿਆ। ਸਟੇਜ ਸਕੱਤਰ ਦੀ ਭੂਮਿਕਾ ਭਾਈ ਬਿਮਲਜੀਤ ਸਿੰਘ ਖਾਲਸਾ (ਆਦਮਪੁਰ) ਵੱਲੋਂ ਬਾਖੂਬੀ ਨਿਭਾਈ ਗਈ। ਸਮਾਗਮ ਮੌਕੇ ਤੇ ਰਾਮਪੁਰ ਖੇੜਾ ਤੋਂ ਗੁਰੂ ਘਰ ਪੁੱਜੇ ਪੰਜ ਪਿਆਰੇ ਸਹਿਬਾਨਾਂ ਨੇ ਅਮਿ੍ਰਤ ਅਭਿਲਾਖੀ ਸੰਗਤਾਂ ਨੂੰ ਅਮਿ੍ਰਤਪਾਨ ਕਰਵਾ ਕੇ ਗੁਰੂ ਵਾਲੇ ਬਣਾਇਆ। ਸਮਾਗਮ ਮੌਕੇ ਤੇ ਸਿੰਘ ਹਸਪਤਾਲ ਜੰਡੂ ਸਿੰਘਾ ਵੱਲੋਂ ਮੁੱਖ ਡਾ. ਹਰਵਿੰਦਰ ਸਿੰਘ (ਸਿੰਘ) ਦੀ ਨਿਗਰਾਨੀ ਹੇਠ ਫ੍ਰੀ ਮੈਡੀਕਲ ਕੈਂਪ ਦਾ ਆਯੋਜ਼ਨ ਕੀਤਾ ਗਿਆ। ਜਿਸ ਵਿੱਚ 160 ਦੇ ਕਰੀਬ ਸੰਗਤਾਂ ਦਾ ਫ੍ਰੀ ਇਲਾਜ ਕਰਕੇ ਉਨ੍ਹਾਂ ਨੂੰ ਦਵਾਈਆਂ ਫ੍ਰੀ ਦਿੱਤੀਆਂ ਗਈਆਂ ਅਤੇ 60 ਮਰੀਜ਼ਾਂ ਦੇ ਸ਼ੂਗਰ ਟੈਸਟ ਤੇ ਬੀ.ਪੀ ਟੈਸਟ ਵੀ ਫ੍ਰੀ ਕੀਤੇ ਗਏ। ਇਸ ਮੌਕੇ ਤੇ ਪ੍ਰਧਾਨ ਭੁਪਿੰਦਰ ਸਿੰਘ ਸੰਘਾ, ਅਮਰਜੀਤ ਸਿੰਘ, ਕਰਨੈਲ ਸਿੰਘ, ਭਾਈ ਗੁਰਦੇਵ ਸਿੰਘ, ਕੇਹਰ ਸਿੰਘ ਜੋਹਲ, ਰਣਜੀਤ ਸਿੰਘ, ਜਸਪਾਲ ਸਿੰਘ ਲਾਲੀ, ਹਰਿੰਦਰ ਸਿੰਘ ਸੰਘਾ ਕੋਚ, ਬਲਜੋਤ ਸਿੰਘ ਸੰਘਾ, ਮਾ. ਗੁਰਦੀਪ ਸਿੰਘ, ਸਰਬਜੋਤ ਸਿੰਘ, ਮਨਜੋਤ ਸਿੰਘ ਸੰਘਾ, ਸਰਬਜੀਤ ਸਿੰਘ ਸਾਬੀ, ਪਰਮਜੀਤ ਸਿੰਘ, ਜਸਵੀਰ ਸਿੰਘ ਨੰਬਰਦਾਰ, ਗੁਰਦਿਆਲ ਸਿੰਘ ਕਪੂਰ ਪਿੰਡ, ਮਾ. ਅਮਰਜੀਤ ਸਿੰਘ ਕਪੂਰ ਪਿੰਡ, ਡਾ. ਮਨਧੀਰ ਸਿੰਘ ਹਰੀਪੁਰ, ਗੁਰਪਾਲਜੀਤ ਸਿੰਘ ਬੋਬੀ, ਸੁਰਜੀਤ ਸਿੰਘ ਜੀਤਾ, ਸਤਵੰਤ ਸਿੰਘ ਬਿੱਟੂ, ਗੁਰਪ੍ਰੀਤ ਸਿੰਘ, ਜਥੇਦਾਰ ਕੁਲਵਿੰਦਰ ਸਿੰਘ ਕਬੂਲਪੁਰ ਤੇ ਹੋਰ ਸੇਵਾਦਾਰ ਸੰਗਤਾਂ ਹਾਜ਼ਰ ਸਨ।
0 Comments