ਸ਼ਹੀਦ ਬਾਬਾ ਮੱਤੀ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ 45ਵਾਂ ਵਿਸ਼ਾਲ ਖੂਨਦਾਨ ਕੈਂਪ 15 ਜੁਲਾਈ ਨੂੰ


ਜਲੰਧਰ, 13 ਜੁਲਾਈ (ਅਮਰਜੀਤ ਸਿੰਘ)-
ਸ਼ਹੀਦ ਬਾਬਾ ਮੱਤੀ ਸਾਹਿਬ ਜੀ ਦੇ ਜਨਮ ਅਸਥਾਨ ਪਿੰਡ ਬੱਡਲਾ ਵਿਖੇ ਗੁਰਦੁਆਰਾ ਜਨਮ ਅਸਥਾਨ ਵਿਖੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਦਸਵੰਧ ਗਰੀਬਾਂ ਲਈ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ 45ਵਾਂ ਵਿਸ਼ਾਲ ਖੂਨਦਾਨ ਕੈਂਪ 15 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਪ੍ਰਧਾਨ ਸੁਰਿੰਦਰ ਸਿੰਘ ਬਾਜਵਾ, ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ, ਬਾਬਾ ਸੁਖਜੀਤ ਸਿੰਘ ਡਰੋਲੀ ਕਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦਸਵੰਧ ਗਰੀਬਾਂ ਲਈ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਮਨੁੱਖਤਾ ਦੇ ਭਲੇ ਲਈ 45ਵਾਂ ਵਿਸ਼ਾਲ ਖੂਨਦਾਨ ਕੈਂਪ 15 ਜੁਲਾਈ ਨੂੰ ਗੁਰਦੁਆਰਾ ਜਨਮ ਅਸਥਾਨ ਪਿੰਡ ਬੱਡਲਾ ਵਿਖੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾ ਰਿਹਾ ਹੈ। ਉਨ੍ਹਾਂ 45ਵੇਂ ਸਵੈਇੱਛਕ ਖੂਨਦਾਨ ਕੈਂਪ ਚ ਸਮੂਹ ਨੋਜਵਾਨ ਵੀਰਾਂ ਭੈਣਾਂ ਨੂੰ ਮਨੁੱਖਤਾ ਦੇ ਭਲੇ ਵਾਸਤੇ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਕੀਤੀ ਹੈ।

Post a Comment

0 Comments