ਡੇਰਾ ਚਹੇੜੂ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ


ਸੰਤ ਕ੍ਰਿਸ਼ਨ ਨਾਥ ਜੀ ਮਹਾਰਾਜ ਜੀ ਨੇ ਸੰਗਤਾਂ ਨੂੰ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ

ਅਮਰਜੀਤ ਸਿੰਘ ਜੰਡੂ ਸਿੰਘਾ- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋਡ ਚਹੇੜੂ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਡੇਰੇ ਦੇ ਮੁੱਖ ਗੱਦੀਨਸ਼ੀਨ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ਰਧਾਪੂਰਬਕ ਮਨਾਇਆ ਗਿਆ। ਇਨ੍ਹਾਂ ਸਮਗਮਾਂ ਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਲੜ੍ਵੀਵਾਰ ਚੱਲ ਰਹੇ ਜਾਪਾਂ ਦੇ ਭੋਗ ਪਾਏ ਗਏ ਉਪਰੰਤ ਸਰਬੱਤ ਸੰਗਤਾਂ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਗਈ ਅਤੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਤੇ ਸੰਤ ਬਾਬਾ ਫੂਲ ਨਾਥ ਜੀ ਸੰਗੀਤ ਮੰਡਲੀ ਡੇਰਾ ਚਹੇੜੂ ਵਾਲੀਆਂ ਬੀਬੀਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਰਾਹੀਂ ਅਤੇ ਮੇਜਰ ਰਾਮ ਮਹਿਤਪੁਰੀ ਤੇ ਰਾਮ ਪ੍ਰਕਾਸ਼ ਸੁਆਣ ਨੇ ਸੰਗਤਾਂ ਨੂੰ ਗੁਰਬਾਣੀ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਸਟੇਜ ਸਕਤੱਰ ਦੀ ਭੂਮਿਕਾ ਸੈਕਟਰੀ ਕਮਲਜੀਤ ਖੋਥੜਾਂ ਵੱਲੋਂ ਨਿਭਾਈ ਗਈ। ਇਸ ਮੌਕੇ ਤੇ ਸੰਤ ਕ੍ਰਿਸ਼ਨ ਨਾਥ ਜੀ ਨੇ ਸਮੂਹ ਸੰਗਤਾਂ ਨੂੰ ਸਾਦਾ ਜੀਵਨ ਬਤੀਤ ਕਰਨ, ਆਪਣੇ ਬਚਿਆਂ ਨੂੰ ਚੰਗੀ ਵਿਦਿਆ ਪ੍ਰਦਾਨ ਕਰਵਾਉਣ ਅਤੇ ਮਾਤਾ ਪਿਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸੇਵਾਦਾਰ ਭੁੱਲਾ ਰਾਮ ਸੁਮਨ, ਧਰਮਪਾਲ ਕਲੇਰ, ਸੈਕਟਰੀ ਕਮਲਜੀਤ ਖੋਥੜਾਂ, ਜਸਵਿੰਦਰ ਬਿੱਲਾ, ਲਸ਼ਮਣ ਦਾਸ ਮਾਣੀ, ਸੂਬੇਦਾਰ ਲਬਿਰ ਸਿੰਘ, ਕੇਵਲ ਕ੍ਰਿਸ਼ਨ ਸੰਧੂ, ਭਗਤ ਰਾਮ, ਜੀਤ ਰਾਮ ਫਰਾਲਾ ਸਾਬਕਾ ਸਰਪੰਚ, ਮਾ. ਹਰਜਿੰਦਰ ਬੱਗਾ, ਸੀਤਲ ਰਾਮ ਇਟਲੀ, ਸਮਿੱਤਰੀ ਦੇਵੀ ਸਰਪੰਚ ਜੈਤੇਵਾਲੀ, ਰਾਮ ਰਤਨ ਜੈਤੇਵਾਲੀ, ਬਿੰਦਰ ਜੈਤੇਵਾਲੀ, ਬਖਸ਼ੀਸ਼ ਸਿੱਧੂ, ਸੰਤ ਬਾਬਾ ਫੂਲ ਨਾਥ ਜੀ ਸਪੋਰਟਸ ਕਲੱਬ ਦੇ ਸਮੂਹ ਮੈਂਬਰ ਸੇਵਾਦਾਰ ਤੇ ਸੰਗਤਾਂ ਹਾਜਰ ਸਨ। 


Post a Comment

0 Comments