ਫਗਵਾੜਾ 22 ਜੁਲਾਈ (ਸ਼ਿਵ ਕੋੜਾ)- ਬਲਾਕ ਫਗਵਾੜਾ ਦੀਆਂ ਸਮੂੰਹ ਪੰਚਾਇਤਾਂ ਦੀ ਇਕ ਹੰਗਾਮੀ ਮੀਟਿੰਗ ਸਥਾਨਕ ਰੈਸਟ ਹਾਉਸ ਵਿਖੇ 23 ਜੁਲਾਈ ਦਿਨ ਬੁੱਧਵਾਰ ਨੂੰ ਠੀਕ 10-30 ਵਜੇ ਹੋਵੇਗੀ ਜਿਸ ਵਿੱਚ ਸਰਪੰਚਾ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਅਧੂਰੇ ਪਏ ਵਿਕਾਸ ਕਾਰਜਾਂ ਸਬੰਧੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਲਵਿੰਦਰ ਕੁਮਾਰ ਸਰਪੰਚ ਪਿੰਡ ਬਘਾਣਾ ਨੇ ਦੱਸਿਆ ਕਿ ਬਲਾਕ ਫ਼ਗਵਾੜਾ ਦੇ ਸਮੂੰਹ ਸਰਪੰਚਾਂ ਦਾ ਮਾਣ ਭੱਤਾ ਤੁਰੰਤ ਦੋ ਹਜਾਰ ਤੋਂ ਵਧਾ ਕੇ 20 ਹਜਾਰ ਰੁਪਏ ਕਰਨ , ਬੀ.ਡੀ.ਪੀ.ਓ. ਦਫਤਰ ਵਿਖੇ ਮੁਲਾਜਮਾ ਦੀ ਘਾਟ ਦੇ ਚਲਦਿਆਂ ਪਿੰਡਾਂ ਦਾ ਵਿਕਾਸ ਰੁਕਿਆ ਹੋਇਆ ਹੈ, ਸਰਕਾਰੀ ਦਫਤਰਾਂ ‘ਚ ਸਰਪੰਚਾਂ ਦੇ ਬੈਠਣ ਲਈ ਯੋਗ ਪ੍ਰਬੰਧ ਨਹੀਂ ਹਨ, ਕਚਿਹਿਰੀ ਦੀਆਂ ਟਾਇਲਟਾਂ ਦੀ ਹਾਲਤ ਬਹੁਤ ਖਰਾਬ ਹੈ, ਕਚਿਹਰੀ ਦੇ ਸਾਇਕਲ ਸਟੈਂਡ ਦੇ ਠੇਕੇਦਾਰ ਜੋਰ ਜਬਰਦਸਤੀ ਨਾਲ ਪਰਚੀ ਕੱਟਦੇ ਹਨ ਆਦਿ ਮੁਸ਼ਕਲਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕਰਨ ਉਪਰੰਤ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉਹਨਾਂ ਸਮੂਹ ਪੰਚਾਇਤਾਂ ਨੂੰ ਆਪਣੇ ਹੱਕੀ ਸੰਘਰਸ਼ ਲਈ ਉਕਤ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਤਾਂ ਜੋ ਸਰਪੰਚਾ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ।
0 Comments