ਲਾਇਨ ਕੰਗ ਨੇ ਬੂਟੇ ਵੰਡ ਕੇ ਦਿੱਤਾ ਵਾਤਾਵਰਣ ਸੁਰੱਖਿਆ ਦਾ ਸੁਨੇਹਾ


ਫਗਵਾੜਾ 25 ਜੁਲਾਈ (ਸ਼ਿਵ ਕੌੜਾ)-
ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਗਵਰਨਰ ਲਾਇਨ ਵੀ.ਐਮ. ਗੋਇਲ ਐਮ.ਜੇ.ਐਫ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਨੇ ਅੱਜ ਵਾਤਾਵਰਣ ਸੁਰੱਖਿਆ ਦਾ ਸੁਨੇਹਾ ਦਿੰਦੇ ਹੋਏ ਵਾਤਾਵਰਣ ਪ੍ਰੇਮੀਆਂ ਨੂੰ ਬੂਟੇ ਵੰਡੇ। ਇਸ ਦੌਰਾਨ ਏ.ਡੀ.ਸੀ. ਕਮ ਕਾਰਪੋਰੇਸ਼ਨ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਅਤੇ ਮੇਅਰ ਰਾਮਪਾਲ ਉੱਪਲ ਨੇ ਲਾਇਨ ਕੰਗ ਦੇ ਸੈਂਟਰਲ ਟਾਊਨ ਸਥਿਤ ਦਫਤਰ ਕੰਗ ਐਂਟਰਪ੍ਰਾਈਜ਼ਿਜ਼ ਵਿਖੇ ਵਿਸ਼ੇਸ਼ ਤੌਰ ’ਤੇ ਹਾਜਰੀ ਲਗਵਾਈ। ਉਹਨਾਂ ਨੇ ਲਾਇਨ ਗੁਰਦੀਪ ਸਿੰਘ ਕੰਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਸੁਰੱਖਿਆ ਲਈ ਬੂਟੇ ਲਗਾਉਣਾ ਬਹੁਤ ਜ਼ਰੂਰੀ ਹੈ। ਏ.ਡੀ.ਸੀ. ਡਾ. ਗੁਪਤਾ ਨੇ ਅਪੀਲ ਕੀਤੀ ਕਿ ਲਗਾਏ ਜਾਣ ਵਾਲੇ ਬੂਟਿਆਂ ਦੀ ਦਰਖ਼ਤ ਬਣਨ ਤੱਕ ਚੰਗੀ ਦੇਖਭਾਲ ਕੀਤੀ ਜਾਵੇ। ਇਸ ਦੌਰਾਨ ਨਿਗਮ ਦੇ ਆਈ.ਈ.ਸੀ. ਐਕਸਪਰਟ ਪੂਜਾ ਨੇ ਦੱਸਿਆ ਕਿ ਨਗਰ ਨਿਗਮ ਫਗਵਾੜਾ ਵਲੋਂ 31 ਜੁਲਾਈ ਤੱਕ ‘ਸਫਾਈ ਆਪਣਾਓ, ਬੀਮਾਰੀ ਭਾਗਾਓ’ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਉਚੇਰੇ ਤੌਰ ਤੇ ਮੌਜੂਦ ਰਹੇ ਮੇਅਰ ਰਾਮਪਾਲ ਉੱਪਲ ਨੇ ਕਿਹਾ ਕਿ ਲਾਇਨ ਕੰਗ ਹਮੇਸ਼ਾ ਸਮਾਜ ਸੇਵਾ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਪ੍ਰੇਰਨਾਦਾਇਕ ਯਤਨ ਕਰਦੇ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਲਾਇਨ ਗੁਰਦੀਪ ਸਿੰਘ ਕੰਗ ਨੇ ਸਮੂਹ ਪਤਵੰਤਿਆਂ ਦਾ ਪਹੁੰਚਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਾਡੇ ਸਾਰਿਆਂ ਦਾ ਮੁਢਲਾ ਫਰਜ਼ ਹੈ ਕਿਉਂਕਿ ਧਰਤੀ ’ਤੇ ਜੀਵਨ ਉਦੋਂ ਤੱਕ ਹੀ ਸੁਰੱਖਿਅਤ ਹੈ ਜਦੋਂ ਤੱਕ ਕੁਦਰਤੀ ਸਰੋਤ ਲੋੜੀਂਦੀ ਮਾਤਰਾ ਵਿੱਚ ਉਪਲਬਧ ਰਹਿਣਗੇ। ਜਿਸ ਵਿੱਚ ਪਾਣੀ, ਹਵਾ ਅਤੇ ਬੂਟੇ ਵਿਸ਼ੇਸ਼ ਮਹੱਤਵ ਰੱਖਦੇ ਹਨ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਮਨੁੱਖ ਨੂੰ ਪਾਣੀ ਦੀ ਦੁਰਵਰਤੋਂ ਅਤੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਗੰਭੀਰ ਯਤਨ ਕਰਨੇ ਦੀ ਲੋੜ ਹੈ, ਉਸੇ ਤਰ੍ਹਾਂ ਵੱਧ ਤੋਂ ਵੱਧ ਰੁੱਖ ਲਗਾਉਣਾ ਵੀ ਸਮੇਂ ਦੀ ਮੰਗ ਹੈ। ਜੇਕਰ ਰੁੱਖ ਨਾ ਰਹੇ ਤਾਂ ਮਨੁੱਖ ਹੀ ਨਹੀਂ ਸਗੋਂ ਧਰਤੀ ’ਤੇ ਸਾਹ ਲੈਣ ਵਾਲਾ ਹਰ ਜੀਵ ਅਲੋਪ ਹੋ ਜਾਵੇਗਾ। ਉਨ੍ਹਾਂ ਭਵਿੱਖ ਵਿੱਚ ਵੀ ਅਜਿਹੇ ਯਤਨ ਜਾਰੀ ਰੱਖਣ ਦਾ ਵਾਅਦਾ ਕੀਤਾ। ਇਸ ਮੌਕੇ ਸਮਾਜ ਸੇਵਿਕਾ ਐਡਵੋਕੇਟ ਅਨੂ ਸ਼ਰਮਾ, ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ ਅਤੇ ਐਸ.ਪੀ. ਬਸਰਾ, ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੇ ਸਕੱਤਰ ਲਾਇਨ ਦਿਨੇਸ਼ ਖਰਬੰਦਾ, ਕੈਸ਼ੀਅਰ ਲਾਇਨ ਅਜੇ ਕੁਮਾਰ, ਲਾਇਨ ਵਿਪਨ ਸ਼ਰਮਾ, ਸੁਖਬੀਰ ਕਿੰਨੜਾ, ਸਤਵਿੰਦਰ ਸਿੰਘ ਭਮਰਾ, ਰਮੇਸ਼ ਸ਼ਿੰਗਾਰੀ, ਵਿੱਕੀ ਚੁੰਬਰ ਆਦਿ ਹਾਜ਼ਰ ਸਨ।

Post a Comment

0 Comments