ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ

ਜਲੰਧਰ, 16 ਜੁਲਾਈ (ਅਮਰਜੀਤ  ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਪਿੰਡ ਡਰੋਲੀ ਕਲਾਂ (ਜਲੰਧਰ)ਵਿਖੇ ਸਮੂਹ ਨਗਰ ਨਿਵਾਸੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਦੇ ਸਹਿਯੋਗ ਨਾਲ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ-ਪੂਰਵਕ ਮਨਾਇਆ ਗਿਆ। ਇਸ ਮੋਕੇ ਰਾਗੀ ਭਾਈ ਗੁਰਜੀਤ ਸਿੰਘ ਜੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ, ਰਾਗੀ ਭਾਈ ਮਨਪ੍ਰੀਤ ਸਿੰਘ ਰਬਾਬੀ ਸ੍ਰੀ ਦਰਬਾਰ ਸਾਹਿਬ ਅਮ੍ਰਿੰਤਸਰ, ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਢਾਡੀ ਗੁਰਵਿੰਦਰ ਸਿੰਘ ਮਾਨ, ਢਾਡੀ ਗੁਰਵਿੰਦਰ ਸਿੰਘ ਘਰਿਆਲਾ ਸਾਰੰਗੀ ਵਾਦਕ, ਗੁਰਵਿੰਦਰ ਸਿੰਘ ਮਾਨ, ਪਿੰਡ ਜੱਲੋਕੇ, ਤਹਿ: ਪੱਟੀ (ਤਰਨਤਾਰਨ), ਕਥਾ ਵਾਚਕ ਗਿਆਨੀ ਜਸਵਿੰਦਰ ਸਿੰਘ ਛਾਪਾ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰੀ ਅਮ੍ਰਿੰਤਸਰ ਸਾਹਿਬ ਦੇ ਜਥਿਆਂ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਸਟੇਜ ਸਕੱਤਰ ਦੀ ਸੇਵਾ ਮਾਸਟਰ ਸੁਰਜੀਤ ਸਿੰਘ ਵੱਲੋ ਨਿਭਾਈ ਗਈ। ਸਰਬੱਤ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ, ਸੈਕਟਰੀ ਰਣਵੀਰਪਾਲ ਸਿੰਘ, ਜਰਨੈਲ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ, ਹਰਦਿਆਲ ਸਿੰਘ, ਸੁਰਿੰਦਰ ਸਿੰਘ, ਦਲਜੀਤ ਸਿੰਘ ਭੱਟੀ, ਗੁਰਜੀਤ ਸਿੰਘ, ਮਨਦੀਪ ਸਿੰਘ, ਇਕਬਾਲ ਸਿੰਘ, ਸਰਪੰਚ ਰਛਪਾਲ ਸਿੰਘ, ਡਾ. ਗੁਰਦੀਪ ਸਿੰਘ, ਕਮਲਜੀਤ ਸਿੰਘ, ਜਸਪਾਲ ਸਿੰਘ, ਸਤਨਾਮ ਸਿੰਘ ਤੇ ਹੋਰ ਸੰਗਤਾਂ ਅਤੇ ਸੇਵਾਦਾਰ ਹਾਜ਼ਰ ਸਨ।

Post a Comment

0 Comments