ਮੋਰਿੰਡਾ, 23 ਅਗਸਤ ( ਬਿਊਰੌਂ)- ਮਨੁੱਖੀ ਅਧਿਕਾਰ ਮੰਚ ਰਜਿ ਪੰਜਾਬ ਇੰਡੀਆ ਦੀ ਜ਼ਿਲ੍ਹਾ ਇਕਾਈ ਰੋਪੜ ਵੱਲੋਂ ਬਲਾਕ ਮੋਰਿੰਡਾ ਵਿਚ ਰੁਪਿੰਦਰ ਸਿੰਘ ਰਾਜੂ ਬਲਾਕ ਪ੍ਰਧਾਨ ਦੇ ਘਰ ਨਿਵਾਸ ਵਿਖੇ ਹਰਚਰਨ ਕੌਰ ਤੂਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਅਤੇ ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਅਵਤਾਰ ਸਿੰਘ ਨੂੰ ਚੇਅਰਮੈਨ ਸਲਾਹਕਾਰ ਕਮੇਟੀ ਜ਼ਿਲ੍ਹਾ ਰੋਪੜ, ਸਿਮਰਨਜੀਤ ਕੌਰ ਨੂੰ ਜ਼ਿਲ੍ਹਾ ਉਪ ਪ੍ਰਧਾਨ ਇਸਤਰੀ ਵਿੰਗ , ਰੁਪਿੰਦਰ ਸਿੰਘ ਰਾਜੂ ਨੂੰ ਪ੍ਰਧਾਨ ਬਲਾਕ ਮੋਰਿੰਡਾ ਅਤੇ ਰਣਜੀਤ ਸਿੰਘ ਨੂੰ ਮੈਂਬਰ ਨਿਯੁਕਤ ਕਰਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਗ਼ਰੀਬੀ ਨੂੰ ਠੱਲ੍ਹ ਪਾਉਣ ਲਈ ਨਵੀਆਂ ਤਕਨੀਕਾਂ ਲਿਆਉਣ ਦੀ ਸਖ਼ਤ ਜ਼ਰੂਰਤ ਹੈ ਅੱਜ ਹਰ ਘਰ ਵਿੱਚ ਨੌਜਵਾਨ ਆਪਣੇ ਬੁੱਢੇ ਮਾਪਿਆਂ ਨੂੰ ਰੋਟੀ ਖਵਾਉਣ ਅਤੇ ਕੱਪੜੇ ਬਗ਼ੈਰਾ ਦਿਵਾਉਣ ਦੇ ਸਮਰੱਥ ਨਹੀਂ ਹੈ ਕਿਉਂਕਿ ਉਸ ਕੋਲ ਕੋਈ ਪੈਸਾ ਕਮਾਉਣ ਲਈ ਕੋਈ ਕਾਰੋਬਾਰ ਨਹੀਂ। ਅਗਰ ਉਨ੍ਹਾਂ ਨੂੰ ਸਮਾਜ ਵਿੱਚ ਸਾਰਥਿਕ ਬਣਾਉਣਾ ਚਾਹੁੰਦੇ ਹੋ ਤਾਂ ਸਾਨੂੰ ਨਵੀ ਤਕਨੀਕ ਨੀਤੀ ਲਿਆਉਣੀ ਪਵੇਗੀ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ 05 ਸਤੰਬਰ ਨੂੰ ਟੀਚਰ ਦਿਵਸ ਆ ਰਿਹਾ ਹੈ ਉਸ ਦਿਨ ਸੰਸਥਾ ਵੱਲੋਂ ਕੁਝ ਟੀਚਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ । ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਬੋਲਦਿਆਂ ਕਿਹਾ ਕਿ ਜੋ ਸਾਨੂੰ ਸੰਸਥਾ ਵੱਲੋਂ ਜ਼ੁਮੇਵਾਰੀ ਦਿੱਤੀ ਗਈ ਹੈ ਅਸੀਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਹੋਰਨਾਂ ਤੋਂ ਇਲਾਵਾ ਜਗਦੀਪ ਸਿੰਘ , ਸਾਮਾ ਸਿੰਘ ਚੇਅਰਮੈਨ ਸਲਾਹਕਾਰ ਕਮੇਟੀ ,ਨਿਰਮਲ ਸਿੰਘ, ਸੁਰਿੰਦਰ ਸਿੰਘ, ਕਰਨਦੀਪ ਸਿੰਘ,ਦੀਪਕ ਕੁਮਾਰ ਅਤੇ ਰੁਪਿੰਦਰ ਕੁਮਾਰ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
0 Comments