ਬੱਚੇ ਸਿਖਿਅਤ ਹੋਣਗੇ, ਤਾਂ ਦੇਸ਼ ਤੇ ਸਮਾਜ ਤਰੱਕੀ ਕਰੇਗਾ : ਸੰਤ ਕ੍ਰਿਸ਼ਨ ਨਾਥ ਜੀ






ਸਤਿਗੁਰੂ ਰਵਿਦਾਸ ਪਬਲਿਕ ਸਕੂਲ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਜੀ ਵੱਲੋਂ ਪ੍ਰਬੰਧਕਾਂ ਨਾਲ ਵਿਸ਼ੇਸ਼ ਮੀਟਿੰਗ 

ਅਮਰਜੀਤ ਸਿੰਘ ਜੰਡੂ ਸਿੰਘਾ- ਚੇਅਰਮੈਨ ਸੰਤ ਕ੍ਰਿਸ਼ਨ ਨਾਥ ਜੀ ਚਹੇੜੂ ਵਾਲਿਆਂ ਵੱਲੋਂ ਪਿੰਡ ਜੈਤੇਵਾਲੀ ਵਿਖੇ ਸਤਿਗੁਰੂ ਰਵਿਦਾਸ ਸਕੂਲ ਦਾ ਅਚਾਨਕ ਦੌਰਾ ਕਰਦੇ ਹੋਏ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ, ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਤੇ ਬਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਆਪਣਾ ਤੇ ਆਪਣੇ ਮਾਪਿਆਂ ਦਾ ਨਾਂਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।


ਪਿੰਡ ਜੈਤੇਵਾਲੀ ਦੀ ਸਮੂਹ ਗ੍ਰਾਮ ਪੰਚਾਇਤ, ਸਕੂਲ ਪ੍ਰਬੰਧਕ ਕਮੇਟੀ ਅਤੇ ਪਤਵੰਤੇ ਸੱਜਣਾਂ ਵੱਲੋਂ ਡੇਰਾ ਚਹੇੜੂ ਦੇ ਮੁੱਖ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦਾ ਸਕੂਲ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਤ ਕ੍ਰਿਸ਼ਨ ਨਾਥ ਜੀ ਸੰਬੋਧਨ ਕਰਦੇ ਕਿਹਾ ਅੱਜ ਦੇ ਯੁੱਗ ਵਿੱਚ ਬੱਚਿਆਂ ਦਾ ਪੜਿਆ ਲਿਖਿਆ ਹੋਣਾ ਬਹੁਤ ਜਰੂਰੀ ਹੈ। ਇਸ ਲਈ ਹਰ ਇੱਕ ਮਾਂ-ਬਾਪ ਆਪਣੇ ਬੱਚਿਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਾਉਣ ਲਈ ਪਹਿਲ ਕਦਮੀ ਕਰੇ। ਉਨ੍ਹਾਂ ਕਿਹਾ ਬੱਚੇ ਸਿਖਿਅਤ ਹੋਣਗੇ, ਤਾਂ ਦੇਸ਼ ਤੇ ਸਮਾਜ ਤਰੱਕੀ ਕਰੇਗਾ। ਇਸ ਮੌਕੇ ਸੰਤ ਕ੍ਰਿਸ਼ਨ ਨਾਥ ਜੀ ਅਤੇ ਸੇਵਾਦਾਰਾਂ ਵੱਲੋਂ ਸਕੂਲ ਦੇ 511 ਬੱਚਿਆਂ ਨੂੰ ਆਈਸਕ੍ਰੀਮ ਦਾ ਲੰਗਰ ਵੀ ਵਿਤਰਿਤ ਕੀਤਾ ਗਿਆ। ਇਸ ਮੌਕੇ ਸੰਤ ਕ੍ਰਿਸ਼ਨ ਨਾਥ ਜੀ ਚਹੇੜੂ ਵਾਲੇ, ਸੰਤ ਅਵਤਾਰ ਦਾਸ ਜੀ ਚਹੇੜੂ, ਸੇਵਾਦਾਰ ਭੁੱਲਾ ਰਾਮ, ਧਰਮਪਾਲ ਕਲੇਰ, ਸੈਕਟਰੀ ਕਮਲਜੀਤ ਖੋਥੜਾਂ, ਸੂਬੇਦਾਰ ਲਹਿਬਰ ਸਿੰਘ, ਬੀ.ਆਰ ਸਿੱਧੂ, ਕੇਵਲ ਕ੍ਰਿਸ਼ਨ, ਜੀਤ ਰਾਮ ਫਰਾਲਾ ਸਾਬਕਾ ਸਰਪੰਚ, ਪਰਮਜੀਤ, ਰਾਮ ਪ੍ਰਕਾਸ਼ ਸੁਆਣ, ਭਗਤ ਰਾਮ, ਸਰਬਜੀਤ ਭੂਤਾਂ, ਪ੍ਰਿੰਸੀਪਲ ਹਰਦੀਪ ਕੌਰ ਸਰਪੰਚ ਸੁਮਿੱੱਤਰੀ ਦੇਵੀ ਜੈਤੇਵਾਲੀ, ਸਾਬਕਾ ਸਰਪੰਚ ਤਰਸੇਮ ਲਾਲ ਪਵਾਰ, ਪੰਚ ਅਮਿਤ ਪਵਾਰ ਜੈਤੇਵਾਲੀ, ਤਿਲਕ ਰਾਜ ਕਲੇਰ, ਸੁਰਜੀਤ ਕੌਰ, ਮਨਜੀਤ ਕੌਰ ਜੋਹਲਾਂ, ਕਮਲੇਸ਼ ਰਾਣੀ, ਪਵਨ ਕੁਮਾਰ ਬੈਂਸ ਐਡਵੋਕੇਟ, ਰਾਮ ਰਤਨ ਮਹਿਮੀ, ਮੰਗਤ ਰਾਮ ਮਹਿਮੀ, ਜਸਵਿੰਦਰ ਸਿੰਘ ਪੰਚ, ਰੇਸ਼ਮ ਲਾਲ ਪੰਚ, ਵਿਨੋਦ ਕੁਮਾਰ ਪੰਚ, ਮੀਨਾ ਕੁਮਾਰੀ ਪੰਚ, ਹਰਜਿੰਦਰ ਬੰਗਾ, ਊਸ਼ਾ ਦੇਵੀ ਪੰਚ, ਬੂਟਾ ਰਾਮ ਸਾਬਕਾ ਪੰਚ ਅਤੇ ਹੋਰ ਪਤਵੰਤੇ ਸੱਜਣ ਸਕੂਲ ਸਟਾਫ ਹਾਜ਼ਰ ਸਨ।



Post a Comment

0 Comments