ਅਮਰਜੀਤ ਸਿੰਘ ਜੰਡੂ ਸਿੰਘਾ- ਕੁਟੀਆ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ, ਸੰਤ ਬਾਬਾ ਰਿਖੀ ਰਾਮ ਜੀ, ਪਿੰਡ ਜੈਤੇਵਾਲੀ ਜਲੰਧਰ ਵਿਖੇ ਨਵੇਂ ਉਸਾਰੇ ਗਏ ਭਵਨ ਦਾ ਉਦਘਾਟਨ ਅਤੇ ਮਹਾਨ ਕੀਰਤਨ ਦਰਬਾਰ ਦੇ ਸਮਾਗਮ ਡੇਰਾ ਚਹੇੜੂ ਮੁੱਖੀ ਸੰਤ ਕਿ੍ਰਸ਼ਨ ਨਾਥ ਮਹਾਰਾਜ ਜੀ ਦੀ ਅਗਵਾਹੀ ਵਿੱਚ 1 ਅਤੇ 2 ਅਕਤੂਬਰ ਦਿਨ ਬੁੱਧਵਾਰ ਅਤੇ ਵੀਰਵਾਰ ਨੂੰ ਸ਼ਰਧਾਪੂਰਬਕ ਕਰਵਾਏ ਜਾ ਰਹੇ ਹਨ। ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਦਸਿਆ ਕਿ 1 ਅਕਤੂਬਰ ਦਿਨ ਬੁੱਧਵਾਰ ਨੂੰ ਨਵੇਂ ਉਸਾਰੇ ਗਏ ਭਵਨ ਤੇ ਹਰਿ ਦੇ ਨਿਸ਼ਾਨ ਸਾਹਿਬ ਲਹਿਰਾਏ ਜਾਣਗੇ ਜੋ ਕਿ ਨਗਰ ਦੀਆਂ ਸੰਗਤਾਂ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਜੈਤੇਵਾਲੀ ਤੋਂ ਨਿਸ਼ਾਨ ਸਾਹਿਬ ਸ਼ੋਭਾ ਯਾਤਰਾ ਦੇ ਰੂਪ ਵਿੱਚ ਲੈ ਕੇ ਨਵੇ ਭਵਨਾਂ ਤੇ ਪਹੁੰਚਣਗੀਆ। 2 ਅਕਤੂਬਰ ਦਿਨ ਵੀਰਵਾਰ ਨੂੰ ਸ਼੍ਰੀ ਅੰਮ੍ਰਿਤਬਾਣੀ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਅਖੰਡ ਜਾਪਾਂ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਵੱਖ ਵੱਖ ਰਾਗੀ ਜਥਿਆਂ ਤੋਂ ਇਲਾਵਾ ਇੰਟਰਨੈਸ਼ਨਲ ਪੰਜਾਬੀ ਗਾਇਕਾ ਪ੍ਰੇਮ ਲਤਾ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਗਾ ਕੇ ਨਿਹਾਲ ਕਰਨਗੇ। ਇਸ ਮੌਕੇ ਤੇ ਸੀਨੀਅਰ ਬਸਪਾ ਆਗੂ ਐਡਵੋਕੇਟ ਬਲਵਿੰਦਰ ਕੁਮਾਰ ਕਰਤਾਰਪੁਰ, ਸੈਕਟਰੀ ਕਮਲਜੀਤ ਖੋਥੜਾਂ, ਧਰਮਪਾਲ ਕਲੇਰ, ਹਰਦੀਪ ਕੌਰ ਪਿ੍ਰੰਸੀਪਲ ਸਤਿਗੁਰੂ ਰਵਿਦਾਸ ਪਬਲਿਕ ਸਕੂਲ ਜੈਤੇਵਾਲੀ, ਸਰਪੰਚ ਸੁਮੱਤਿਰੀ ਦੇਵੀ, ਕੇਵਲ ਕ੍ਰਿਸ਼ਨ ਸੰਧੂ, ਬੰਤ ਜੈਤੇਵਾਲੀ, ਤਿਲਕ ਰਾਜ ਤੇ ਭਗਤ ਰਾਮ ਮੈਂਬਰ ਤੇ ਸੇਵਾਦਾਰ ਹਾਜ਼ਰ ਸਨ।
0 Comments