ਆਦਮਪੁਰ ਦੋਆਬਾ, 16 ਸਤੰਬਰ (ਅਮਰਜੀਤ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ, ਡਰੋਲੀ ਕਲਾਂ (ਜਲੰਧਰ) ਵਿਖੇ ਸਮੂਹ ਨਗਰ ਨਿਵਾਸੀ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੇ ਸਹਿਯੋਗ ਨਾਲ ਸੰਗਰਾਂਦ ਦਾ ਪਵਿੱਤਰ ਦਿਹਾੜਾ ਸ਼ਰਧਾਪੂਰਬਕ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਹਜੂਰੀ ਰਾਗੀ ਭਾਈ ਗੁਰਜੀਤ ਸਿੰਘ ਜੀ (ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ), ਕਥਾ ਵਾਚਕ ਭਾਈ ਜੈ ਦੀਪ ਸਿੰਘ ਫਗਵਾੜੇ ਵਾਲੇ, ਰਾਗੀ ਭਾਈ ਰਣਜੀਤ ਸਿੰਘ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਢਾਡੀ ਗਿਆਨੀ ਹਰਜਿੰਦਰ ਸਿੰਘ ਵਲਟੋਹਾ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਇਤਿਹਾਸਕ ਵਾਰਾਂ ਰਾਹੀਂ ਸਰਵਣ ਕਰਵਾਉਦੇ ਹੋਏ ਗੁਰੂ ਚਰਨਾਂ ਨਾਲ ਜੋੜਿਆ। ਸਟੇਜ ਸਕੱਤਰ ਦੀ ਭੂਮਿਕਾ ਮਾ. ਸੁਰਜੀਤ ਸਿੰਘ ਸਟੇਜ ਸੈਕਟਰੀ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਗੁਰੂ ਘਰ ਪੁੱਜੀਆਂ ਸਮੂਹ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ, ਮੀਤ ਪ੍ਰਧਾਨ ਦਰਸ਼ਨ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ, ਜਰਨੈਲ ਸਿੰਘ, ਰਣਵੀਰ ਸਿੰਘ, ਸਵਰਣ ਸਿੰਘ, ਗੁਰਜੀਤ ਸਿੰਘ, ਇਕਬਾਲ ਸਿੰਘ, ਮਨਦੀਪ ਸਿੰਘ, ਹਰਦਿਆਲ ਸਿੰਘ ਆਦਿ ਪ੍ਰਬੰਧਕ ਕਮੇਟੀ ਦੇ ਮੈਂਬਰ ਹੈਜ਼ਰ ਸਨ।
0 Comments