ਸਮਾਜ ਭਲਾਈ ਦੇ ਕੰਮਾਂ ਵਿੱਚ ਨੌਜਵਾਨ ਦੇਣ ਵਧੇਰੇ ਸਹਿਯੋਗ : ਗੁਰ ਕੀਰਤ ਸਿੰਘ ਬੇਦੀ

       ਸ਼੍ਰੀ ਫਤਿਹਗੜ੍ਹ ਸਾਹਿਬ, ( ਬਿਊਰੌਂ)- ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਨੇ ਇਲਾਕੇ ਦੇ ਨੌਜਵਾਨਾਂ ਨਾਲ ਅਹਿਮ ਮੁਲਾਕਾਤ ਕਰਦੇ ਹੋਏ ਉਹਨਾਂ ਨੂੰ ਸਮਾਜ ਸੇਵਾ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ! ਇਸ ਮੌਕੇ ਸਕੂਲ, ਕਾਲਜ ਅਤੇ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਭਾਗ ਲਿਆ/ ਇਸ ਨੌਜਵਾਨ ਮਿਲਣੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਹੋਏ ਇਸ ਮੌਕੇ ਗੁਰਕੀਰਤ ਸਿੰਘ ਬੇਦੀ ਨੇ ਨੌਜਵਾਨ ਵਰਗ ਨੂੰ ਆ ਰਹੀਆਂ ਸਮੱਸਿਆਵਾਂ ਸੁਣੀਆ ਅਤੇ ਕੁਝ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਉਨਾਂ ਨੌਜਵਾਨਾਂ ਨੂੰ  ਆਸ਼ਵਾਸਨ ਦਿੱਤਾ ਕਿ ਤੁਸੀਂ ਪੰਜਾਬ ਪੰਜਾਬੀਅਤ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹੋ ਕਿਸੇ ਵੀ ਸਮੇਂ ਤੁਹਾਨੂੰ ਮੇਰੀ ਲੋੜ ਪੈਂਦੀ ਹੈ ਤਾਂ ਮੈਂ ਹਰ ਪਲ ਤੁਹਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਤੁਹਾਡੀ ਮਦਦ ਲਈ ਤਿਆਰ ਬਰ ਤਿਆਰ ਹਾਂ। ਬੇਦੀ ਨੇ ਕਿਹਾ ਸਾਡੇ ਨੌਜਵਾਨ ਦੇਸ਼ ਦੀ ਰੀੜ ਦੀ ਹੱਡੀ ਹਨ ਉਨਾਂ ਸਮੂਹ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਤੋਂ ਦੂਰ ਰਹਿ ਕੇ ਚੰਗਾ ਸਮਾਜ ਸਿਰਜਣ ਦੀ ਅਪੀਲ ਕੀਤੀ ਅਤੇ ਸਮਾਜ ਸੇਵਾ ਦੇ ਕੰਮਾਂ ਪ੍ਰਤੀ ਆਪਣਾ ਵਧੇਰੇ ਸਹਿਯੋਗ ਦੇਣ ਦੀ ਅਪੀਲ ਕੀਤੀ।

Post a Comment

0 Comments