ਖਰੜ ------------------ ਮਨੁੱਖੀ ਅਧਿਕਾਰ ਮੰਚ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ ਮੋਹਾਲੀ ਦੇ ਬਲਾਕ ਖਰੜ ਵਿਖੇ ਪੰਜਾਬ ਚੇਅਰਮੈਨ ਗੁਰਪ੍ਰੀਤ ਸਿੰਘ ਝਾਮਪੁਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ , ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੁਲਦੀਪ ਕੌਰ ਚੇਅਰਪਰਸਨ ਇਸਤਰੀ ਵਿੰਗ ਪੰਜਾਬ, ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ, ਲਖਮੀਰ ਸਿੰਘ ਔਜਲਾ ਚੇਅਰਮੈਨ ਐਂਟੀ ਕ੍ਰਾਈਮ ਸੈੱਲ ਪੰਜਾਬ, ਕੌਮੀ ਸਕੱਤਰ ਹਰਭਜਨ ਸਿੰਘ ਜੱਲੋਵਾਲ, ਅਤੇ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ । ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਕੰਵਲਜੀਤ ਕੌਰ ਬਰਾੜ ਨੂੰ ਪ੍ਰਧਾਨ ਇਸਤਰੀ ਵਿੰਗ ਪੰਜਾਬ, ਮਨਦੀਪ ਸਿੰਘ ਨੂੰ ਮੁੱਖ ਸਕੱਤਰ ਪੰਜਾਬ, ਰਮਨਜੀਤ ਕੌਰ ਸੈਕਟਰੀ ਇਸਤਰੀ ਵਿੰਗ ਪੰਜਾਬ, ਮਨਰਾਜ ਸਿੰਘ ਨੂੰ ਪ੍ਰਧਾਨ ਯੂਥ ਵਿੰਗ ਜਿਲ੍ਹਾ ਮੋਹਾਲੀ, ਇੰਦਰਜੀਤ ਸਿੰਘ ਮਾਨ ਨੂੰ ਚੇਅਰਮੈਨ ਜ਼ਿਲ੍ਹਾ ਫ਼ਰੀਦਕੋਟ ਅਤੇ ਲਕਸ਼ਮੀ ਚੇਅਰਪਰਸਨ ਇਸਤਰੀ ਵਿੰਗ ਜਿਲ੍ਹਾ ਰੋਪੜ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਦੀਪ ਕੌਰ ਪ੍ਰੋਗਰਾਮ ਸੈਕਟਰੀ, ਰਣਜੀਤ ਸਿੰਘ ਚੀਫ਼ ਅਡਵਾਈਜ਼ਰ ਲੀਗਲ ਸੈੱਲ, ਹਰਭਜਨ ਸਿੰਘ ਜੱਲੋਵਾਲ ਕੌਮੀ ਸਕੱਤਰ , ਕਾਕਾ ਸਿੰਘ ਅਡਵਾਈਜ਼ਰ, ਗੁਰਵਿੰਦਰ ਸਿੰਘ ਔਜਲਾ ਮੀਤ ਪ੍ਰਧਾਨ, ਮਨਜੀਤ ਕੌਰ ਮੀਤ ਪ੍ਰਧਾਨ ਮੋਹਾਲੀ, ਹਰਚਰਨ ਕੌਰ ਗੋਲਡੀ ਪ੍ਰਧਾਨ ਇਸਤਰੀ ਵਿੰਗ ਜਿਲ੍ਹਾ ਰੋਪੜ, ਰੁਪਿੰਦਰ ਸਿੰਘ ਰਾਜੂ ਬਲਾਕ ਪ੍ਰਧਾਨ ਮੋਰਿੰਡਾ, ਮਿਸਟਰ ਰਾਹੁਲ ਪੰਚਕੂਲਾ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਰਾਣਾ, ਜਸਪਾਲ ਸਿੰਘ ਅਤੇ ਹੋਰ ਬਹੁਤ ਸਾਰੇ ਮੈਂਬਰ ਅਤੇ ਲੋਕਾਂ ਨੇ ਸ਼ਮੂਲੀਅਤ ਕੀਤੀ।

0 Comments