ਆਦਮਪੁਰ ਦੋਆਬਾ, 16 ਦਸੰਬਰ (ਅਮਰਜੀਤ ਸਿੰਘ)- ਧੰਨ ਧੰਨ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ਼ਹੀਦ ਬਾਬਾ ਮੱਤੀ ਜੀ ਦੇ ਅਸ਼ੀਰਵਾਦ ਨਾਲ ਕਲਗੀਧਰ ਨੌਜਵਾਨ ਸਭਾ ਰਜ਼ਿ ਪਿੰਡ ਪਧਿਆਣਾ ਵਲੋਂ ਐਨ. ਆਰਆਈਵੀਰਾਂ, ਨਗਰ ਨਿਵਾਸੀ ਸਾਧ ਸੰਗਤ, ਪਿੰਡ ਦੀ ਸਮੂਹ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੇ ਸਕੂਲ ਦੀ ਗਰਾਂਉਡ ਵਿੱਚ 11ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਨੰਬੜਦਾਰ ਬਲਜੀਤ ਸਿੰਘ ਪਧਿਆਣਾ, ਜਸਬੀਰ ਸਿੰਘ ਸਾਬੀ ਪਧਿਆਣਾ, ਪੰਚ ਗੁਰਦੇਵ ਸਿੰਘ ਪਧਿਆਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ 11ਵੇਂ ਸਲਾਨਾ ਮਹਾਨ ਕੀਰਤਨ ਦਰਬਾਰ ਦੌਰਾਨ ਭਾਈ ਜਬਰਤੋੜ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਅਮਰਜੀਤ ਸਿੰਘ ਗਾਲਿਬ ਖੁਰਦ, ਭਾਈ ਮਨਜੀਤ ਸਿੰਘ, ਭਾਈ ਅਵਤਾਰ ਸਿੰਘ ਗੁਰਦੁਆਰਾ ਬੌੜਾ ਖੂਹ ਪਧਿਆਣਾ ਵਲੋਂ ਹਜ਼ਾਰਾਂ ਦੀ ਗਿਣਤੀ ਚ ਆਈਆਂ ਸੰਗਤਾਂ ਨੂੰ ਕੀਰਤਨ, ਕਥਾਂ ਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ। ਇਸ ਮੌਕੇ ਤੇ ਕੀਰਤਨ ਦਰਬਾਰ ਵਿੱਚ ਹਾਜ਼ਰ ਹੋਈਆਂ ਸੰਗਤਾਂ ਨੂੰ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਉਪਰੰਤ ਕੀਰਤਨ ਦਰਬਾਰ ਦੇ ਪ੍ਰਬੰਧਕਾਂ ਵਲੋਂ ਕੀਰਤਨ ਦਰਬਾਰ ਚ ਸਹਿਯੋਗ ਕਰਨ ਵਾਲੀਆਂ ਸੰਗਤਾਂ ਤੇ ਪਤਵੰਤਿਆਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਜੱਥੇਦਾਰ ਮਨੋਹਰ ਸਿੰਘ ਡਰੋਲੀ ਪ੍ਰਧਾਨ ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ, ਡਾ. ਪਰਵਿੰਦਰ ਸਿੰਘ ਸਾਬੀ ਵਿਸ਼ਵ ਸ਼ਾਂਤੀ ਦੂਤ ਯੂਐਨਏ, ਪਰਮਜੀਤ ਸਿੰਘ ਸਰੋਆ, ਸਰਪੰਚ ਸਿਮਰਨ ਕੌਰ, ਅਮਰਜੀਤ ਸਿੰਘ ਪਧਿਆਣਾ, ਸਟੇਜ ਸਕੱਤਰ ਜਰਨੈਲ ਸਿੰਘ ਨਡਾਲੋ, ਜਸਵੀਰ ਸਿੰਘ ਸਾਬੀ ਪਧਿਆਣਾ, ਗੁਰਵਿੰਦਰ ਸਿੰਘ, ਅਮਰਜੀਤ ਸਿੰਘ, ਜਸਕਰਨ ਸਿੰਘ, ਅਮਨਦੀਪ ਸਿੰਘ, ਸਿਮਰਨ ਸਿੰਘ, ਹਰੀਸ਼ ਅਗਨੀਹੋਤਰੀ, ਜਸਪ੍ਰੀਤ ਸਿੰਘ, ਆਰੀਅਨ, ਤਰਨਦੀਪ ਸਿੰਘ, ਹਰਸ਼ਦੀਪ ਸਿੰਘ, ਜਤਿੰਦਰਪਾਲ, ਜਸਪਾਲ ਸਿੰਘ, ਸੁਲਿੰਦਰ ਸਿੰਘ ਪੰਚ, ਗੁਰਦਿਆਲ ਸਿੰਘ ਸਾਬਕਾ ਸਰਪੰਚ, ਐਨ. ਆਰ. ਆਈ. ਭੁਪਿੰਦਰ ਸਿੰਘ ਮਨਜੀਤ ਸਿੰਘ ਆਦਮਪੁਰ ਤੇ ਹੋਰ ਪਿੰਡ ਵਾਸੀ ਹਾਜ਼ਿਰ ਸਨ।

0 Comments