ਸੂਰਵੀਰ ਸੇਵਕ ਦਲ ਪਿ੍ਥਵੀ ਨਗਰ ਜਲੰਧਰ ਵਲੋਂ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ


ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ

ਜਲੰਧਰ, 14 ਦਸੰਬਰ (ਅਮਰਜੀਤ ਸਿੰਘ)- ਸੂਰਵੀਰ ਸੇਵਕ ਦਲ ਪਿ੍ਰਥਵੀ ਨਗਰ ਜਲੰਧਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਮਾਤਾ ਗੁਜਰ ਕੌਰ ਜੀ, ਛੋਟੇ ਸਾਹਿਬਜ਼ਾਦਿਆਂ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 39ਵਾਂ ਸਾਲਾਨਾ ਕੀਰਤਨ ਦਰਬਾਰ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਲੋਕ ਸਭਾ ਪਿ੍ਰਥਵੀ ਨਗਰ ਵਿਖੇ ਕਰਵਾਇਆ ਗਿਆ। ਜਿਸ ਦੀ ਆਰੰਭਤਾ ਵੇਲੇ ਹਾਜ਼ਰੀਨ ਸੰਗਤਾਂ ਵਲੋਂ ਸਰਬੱਤ ਦੇ ਭਲੇ ਲਈ ਗੁਰੂ ਸਾਹਿਬਾਨਾਂ ਅੱਗੇ ਅਰਦਾਸ ਕੀਤੀ ਗਈ ਉਪਰੰਤ ਸਜਾਏ ਹੋਏ ਪੰਡਾਲ ’ਚ ਪੰਥ ਦੇ ਪ੍ਰਸਿੱਧ ਰਾਗੀ ਜਥੇ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਗਜੀਵਨ ਸਿੰਘ ਰਾਮਾਮੰਡੀ, ਭਾਈ ਅਵਤਾਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸਾਹਿਬ ਅਤੇ ਭਾਈ ਤਜਿੰਦਰ ਸਿੰਘ ਵਲੋਂ ਗੁਰਬਾਣੀ ਸ਼ਬਦਾਂ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਮੌਕੇ ਪ੍ਰਬੰਧਕਾਂ ਦੇ ਇਸ ਕਾਰਜ ਦੀ ਸ਼ਲਾਘਾ ਕਰਦੇ ਹੋਏ ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਅਜਿਹੇ ਧਾਰਮਿਕ ਸਮਾਗਮਾਂ ਦੀ ਅਜੋਕੇ ਸਮੇਂ ਦੀ ਅਹਿਮ ਮੰਗ ਹੈ ਕਿਉਂਕਿ ਇਨ੍ਹਾਂ ਨਾਲ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ। ਇਸ ਮੌਕੇ ਪ੍ਰਬੰਧਕਾਂ ਤੋਂ ਇਲਾਵਾ ਹਾਜ਼ਰ ਹੋਈਆਂ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖਸੀਅਤਾਂ ਨੂੰ ਗੁਰੂਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਸੇਵਾਦਾਰਾਂ ਨੇ ਸੰਗਤਾਂ ਨੂੰ ਗੁਰੂ ਲੰਗਰ ਅਤੁੱਟ ਵਰਤਾਏ। ਸਮਾਪਤੀ ’ਤੇ ਸੂਰਵੀਰ ਸੇਵਕ ਦਲ ਦੇ ਪ੍ਰਧਾਨ ਰਣਬੀਰ ਸਿੰਘ ਬੱਲ, ਖਜ਼ਾਨਚੀ ਕੁਲਦੀਪ ਸਿੰਘ ਸੋਨੂੰ, ਸਕੱਤਰ ਮੁਖਤਿਆਰ ਸਿੰਘ ਵਲੋਂ ਸਮਾਗਮ ਕਰਵਾਉਣ ਲਈ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਵਿਧਾਇਕ ਬਾਵਾ ਹੈਨਰੀ, ਸ਼ੀਤਲ ਵਿਜ ਪ੍ਰਧਾਨ ਸ੍ਰੀ ਦੇਵੀ ਤਲਾਬ ਮੰਦਿਰ, ਅਕਾਲੀ ਰਣਜੀਤ ਸਿੰਘ ਰਾਣਾ, ਵਿਸ਼ਾਲ ਗਿੱਲ, ਸ਼੍ਰੀਮਤੀ ਪਵਨ ਸੂਰੀ, ਕਿੰਗ ਹੈਰੀ, ਅਕਾਲੀ ਆਗੂ ਰਣਜੀਤ ਸਿੰਘ ਰਾਣਾ, ਰਮਿਤ ਹੈਨਰੀ, ਸੁਮਿਤ ਬੇਰੀ ਨੇ ਸੰਗਤਾਂ ਵਿਚ ਹਾਜ਼ਰੀ ਭਰੀ। ਇਸ ਮੌਕੇ ਜਸਵਿੰਦਰ ਸਿੰਘ ਖਾਲਸਾ, ਗੁਰਮੀਤ ਸਿੰਘ ਲਾਟੀ, ਓਂਕਾਰ ਸਿੰਘ, ਹਰਦੇਵ ਸਿੰਘ ਦੇਬੀ, ਹਰਦੀਪ ਸਿੰਘ ਭੱਲਾ, ਚੰਗਾ ਸਿੰਘ, ਗੁਰਪ੍ਰੀਤ ਸਿੰਘ ਪਾਲ, ਬਲਰਾਜ ਸਿੰਘ, ਸੁਰਿੰਦਰ ਸਿੰਘ ਭੋਗਲ, ਚਰਨਜੀਤ ਸਿੰਘ, ਅਰਵਿੰਦਰ ਸਿੰਘ ਕਿਸ਼ਨ, ਲੱਕੀ ਕਾਲੜਾ, ਤਰਲੋਚਨ ਸਿੰਘ ਲੱਕੀ, ਸਾਹਿਬ ਸਿੰਘ, ਗਗਨਦੀਪ ਸਿੰਘ, ਤਰਨਪ੍ਰੀਤ ਸਿੰਘ, ਰਸ਼ਪਾਲ ਸਿੰਘ, ਕਰਨਜੀਤ ਸਿੰਘ, ਮਨੀ, ਪਿ੍ਰੰਸ, ਅਸ਼ਮੀਤ, ਚੇਤਨ ਆਦਿ ਹਾਜ਼ਰ ਸਨ।


Post a Comment

0 Comments