10 ਦਸੰਬਰ (ਅਮਰਜੀਤ ਸਿੰਘ)- ਸੂਰਵੀਰ ਸੇਵਕ ਦਲ ਪ੍ਰਿਥਵੀ ਨਗਰ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਮਾਤਾ ਗੁਜਰ ਕੌਰ ਜੀ, ਛੋਟੇ ਸਾਹਿਬਜ਼ਾਦਿਆਂ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਵੇਰੇ 9 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋ ਕੇ ਕਿਸ਼ਨਪੁਰਾ ਚੌਕ, ਰਵਿਦਾਸ ਸਕੂਲ, ਪੀਰ ਬਾਬਾ ਨੌ-ਬਹਾਰ, ਅਜੀਤ ਨਗਰ, ਚਾਹਲ ਕੇਬਲ, ਲਹੌਰੀਆਂ ਦੀ ਚੱਕੀ, ਦੁੱਖ ਨਿਵਾਰਨ ਗੁਰਦੁਆਰਾ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ ਇਲਾਕਿਆਂ ਦੀਆਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਅਤੇ ਲੰਗਰ ਲਗਾ ਕੇ ਨਗਰ ਕੀਰਤਨ ਦਾ ਸਵਾਗਤ ਗਿਆ। ਇਸ ਮੌਕੇ ਪ੍ਰਧਾਨ ਰਣਬੀਰ ਸਿੰਘ ਬੱਲ ਨੇ ਦੱਸਿਆ ਕਿ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 39ਵਾਂ ਕੀਰਤਨ ਦਰਬਾਰ 13 ਦਸੰਬਰ ਦਿਨ ਸਨਿਚਰਵਾਰ ਨੂੰ ਮੁਹੱਲਾ ਪ੍ਰਿਥਵੀ ਨਗਰ ਵਿਖੇ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਪ੍ਰਬੰਧਕ ਕਮੇਟੀ, ਇਸਤਰੀ ਸਤਿਸੰਗ ਸਭਾ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਜਿਸ 'ਚ ਪੰਥ ਦੇ ਪ੍ਰਸਿੱਧ ਰਾਗੀ ਜਥੇ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਗਜੀਵਨ ਸਿੰਘ ਰਾਮਾਮੰਡੀ, ਭਾਈ ਅਵਤਾਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸਾਹਿਬ ਅਤੇ ਭਾਈ ਤਜਿੰਦਰ ਸਿੰਘ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਇਸ ਮੌਕੇ ਉਨ੍ਹਾਂ ਨਾਲ ਖਜ਼ਾਨਚੀ ਕੁਲਦੀਪ ਸਿੰਘ ਸੋਨੂੰ, ਸਕੱਤਰ ਮੁਖਤਿਆਰ ਸਿੰਘ, ਜਸਵਿੰਦਰ ਸਿੰਘ ਖਾਲਸਾ, ਗੁਰਮੀਤ ਸਿੰਘ ਲਾਟੀ, ਓਂਕਾਰ ਸਿੰਘ, ਹਰਦੇਵ ਸਿੰਘ ਦੇਬੀ, ਹਰਦੀਪ ਸਿੰਘ ਭੱਲਾ, ਚੰਗਾ ਸਿੰਘ, ਬਲਰਾਜ ਸਿੰਘ, ਸੁਰਿੰਦਰ ਸਿੰਘ ਭੋਗਲ, ਚਰਨਜੀਤ ਸਿੰਘ, ਅਰਵਿੰਦਰ ਸਿੰਘ ਕਿਸ਼ਨ, ਲੱਕੀ ਕਾਲੜਾ, ਤਰਲੋਚਨ ਸਿੰਘ ਲੱਕੀ, ਸਾਹਿਬ ਸਿੰਘ, ਗਗਨਦੀਪ ਸਿੰਘ, ਤਰਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਪਾਲ, ਜਸਪਾਲ ਸਿੰਘ ਭੱਟੀ, ਰਸ਼ਪਾਲ ਸਿੰਘ, ਕਰਨਜੀਤ ਸਿੰਘ, ਲੱਖਾ, ਮਨੀ, ਪ੍ਰਿੰਸ, ਅਸ਼ਮੀਤ, ਚੇਤੰਨ ਆਦਿ ਹਾਜ਼ਰ ਸਨ।
0 Comments