ਅਮਰਜੀਤ ਸਿੰਘ ਜੰਡੂ ਸਿੰਘਾ- ਪੰਜਾਬ ਦੇ ਉੱਘੇ ਧਾਰਮਿਕ ਅਸਥਾਨ ਗੁਰਦੁਆਰਾ ਸੰਤ ਸਾਗਰ ਚਾਹਵਾਲਾ ਪਿੰਡ ਜੌਹਲਾ ਵਿਖੇ ਸੰਤ ਬਾਬਾ ਸੁੰਦਰ ਸਿੰਘ ਅਤੇ ਸੰਤ ਬਾਬਾ ਬਿਸ਼ਨ ਸਿੰਘ ਦੀ 55ਵੀਂ ਅਤੇ 41ਵੀਂ ਯਾਦ ’ਚ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸੇਸ਼ ਸਹਿਯੋਗ ਨਾਲ ਕਰਵਾਏ ਗਏ। ਇਸ ਮੌਕੇ ਤੇ 31 ਅਕਤੂਬਰ ਤੋਂ ਚੱਲ ਰਹੀ ਅਖੰਡ ਪਾਠ ਦੀ ਲੜੀ ਦੇ ਪਾਠਾਂ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਦੌਰਾਨ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੀਵਾਨ ਸਜਾਏ ਗਏ। ਜਿਸ ਵਿੱਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੀਰਤਨੀਏ ਭਾਈ ਰਵਿੰਦਰ ਸਿੰਘ, ਭਾਈ ਜਗਜੀਵਨ ਸਿੰਘ, ਭਾਈ ਸਤਿਨਾਮ ਸਿੰਘ ਜਲੰਧਰ ਵਾਲੇ, ਕਥਾ ਵਾਚਕ ਭਾਈ ਮਹਿਤਾਬ ਸਿੰਘ, ਭਾਈ ਦੀਪ ਸਿੰਘ ਦਮਦਮੀ ਟਕਸਾਲ, ਭਾਈ ਮਨਜੀਤ ਸਿੰਘ ਤੋਂ ਇਲਾਵਾ ਕਵੀਸ਼ਰ ਭਾਈ ਤਰਲੋਚਨ ਸਿੰਘ ਦੋਲੀਕੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਸਰਵਣ ਕਰਵਾਇਆ। ਇਨ੍ਹਾਂ ਸਮਾਗਮਾਂ ਮੌਕੇ ਤੇ ਪੁੱਜੀ ਸੰਗਤ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਚਾਹ ਵਾਲਿਆਂ ਨੇ ਜੀ ਆਇਆਂ ਆਖਿਆ। ਸਮਾਗਮ ਦੀ ਆਰੰਭਤਾ ਸਮੇਂ ਉੱਘੇ ਸਿੱਖ ਚਿੰਤਕ, ਲੇਖਕ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਇਤਿਹਾਸ ਦੀ ਵਿਲੱਖਣ ਘਟਨਾ ਦੱਸਦਿਆ ਗੁਰੂ ਸਾਹਿਬ ਨੂੰ ਮਨੁੱਖੀ ਅਧਿਕਾਰ ਦੇ ਪਹਿਲੇ ਸ਼ਹੀਦ ਵਜੋਂ ਯਾਦ ਕੀਤਾ। ਇਸ ਮੌਕੇ ਸੰਗਤ ਨੂੰ ਸਿੱਖ ਤੇ ਸਿੱਖ ਇਤਿਹਾਸ ਦੇ ਸੁਨਰਿਹੀ ਪੰਨੇ ਨਾਲ ਜੋੜਿਆ। ਇਸ ਮੌਕੇ ਹੈਦਰਾਬਾਦ (ਦੱਖਣ), ਹਿਮਾਚਲ, ਹਰਿਆਣਾ, ਦਿੱਲੀ ਤੋਂ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ। ਵੱਡੀ ਗਿਣਤੀ ’ਚ ਕੈਨੇਡਾ, ਅਮਰੀਕਾ, ਇੰਗਲੈਂਡ, ਆਸਟਰੇਲੀਆ ਤੋਂ ਪਹੁੰਚੀ ਸੰਗਤ ਨੇ ਭਾਰੀ ਵੀ ਹਾਜ਼ਰੀ ਭਰੀ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਸੰਤ ਅਜੀਤ ਸਿੰਘ ਕਾਰ ਸੇਵਾ ਸੁਲਤਾਨਪੁਰਲੋਧੀ, ਸੰਤ ਗੁਰਵਿੰਦਰ ਸਿੰਘ, ਸੰਤ ਬਲਰਾਜ ਸਿੰਘ, ਸੰਤ ਸੁਖਵੰਤ ਸਿੰਘ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਪਰਮਜੀਤ ਸਿੰਘ ਰਾਏਪੁਰ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ, ਜਰਨੈਲ ਸਿੰਘ ਗੜਦੀਵਾਲਾ, ਸਾਬਕਾ ਵਿਧਾਇਕ ਰਜਿੰਦਰ ਬੇਰੀ ਤੋਂ ਇਲਾਵਾ ਹੋਰ ਧਾਰਮਿਕ, ਸਮਾਜਿਕ ਤੇ ਸਿਆਸੀ ਹਸਤੀਆਂ ਵੀ ਹਾਜ਼ਰ ਰਹੀਆਂ। ਸਟੇਜ ਸਕੱਤਰ ਦੀ ਸੇਵਾ ਪ੍ਰੋ. ਮਨਜਿੰਦਰ ਸਿੰਘ ਜੌਹਲ ਵਲੋਂ ਨਿਭਾਈ ਗਈ।

0 Comments