ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲ੍ਹਾ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾਪੂਰਬਕ ਮਨਾਇਆ ਗਿਆ


ਆਦਮਪੁਰ ਦੋਆਬਾ, 19 ਦਸੰਬਰ (ਅਮਰਜੀਤ ਸਿੰਘ ਜੰਡੂ ਸਿੰਘਾ)-
ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਪਿੰਡ ਡਰੋਲੀ ਕਲਾਂ (ਜਲੰਧਰ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੀ ਦੇਖ ਰੇਖ ਹੇਠ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੌਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦੇ ਕਮੇਟੀ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ ਨੇ ਦੱਸਿਆ ਕਿ ਸੰਗਰਾਂਦ ਦੇ ਦਿਹਾੜੇ ਸਬੰਧੀ ਹੋਏ ਸਮਾਗਮ ਮੌਕੇ ਲੜੀਵਾਰ ਆਰੰਭ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਚ ਸਜਾਏ ਗਏ ਦੀਵਾਨ ਦੌਰਾਨ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਕਥਾ ਵਾਚਕ ਭਾਈ ਸੁਰਿੰਦਰ ਸਿੰਘ ਕਲਾਨੌਰ (ਗੁਰਦਾਸਪੁਰ ) ਹੈੱਡ ਗ੍ਰੰਥੀ ਗੁਰਦੁਆਰਾ ਰਾਮਗੜ੍ਹੀਆ ਆਦਮਪੁਰ, ਭਾਈ ਗੁਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ, ਭਾਈ ਹਰਦੀਪ ਸਿੰਘ ਬੈਂਸ ਨਕੋਦਰ ਢਾਡੀ ਜੱਥੇ ਵਲੋਂ ਕੀਰਤਨ, ਕਥਾ ਤੇ ਢਾਡੀ ਵਾਰਾਂ ਰਾਹੀਂ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਟੇਜ ਸਕੱਤਰ ਦੀ ਸੇਵਾ ਮਾਸਟਰ ਸੁਰਜੀਤ ਸਿੰਘ ਵੱਲੋ ਬਾਖੂਬੀ ਨਿਭਾਈ ਗਈ ਸਮਾਗਮ ਦੌਰਾਨ ਦੇਸ਼ਾਂ ਵਿਦੇਸ਼ਾਂ ਤੇ ਆਸ ਪਾਸ ਦੇ ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ ਚ ਆਈਆਂ ਸੰਗਤਾਂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਈਆਂ। ਕਮੇਟੀ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਡਰੋਲੀ ਨੇ ਸਮਾਗਮ ਚ ਪਹੁੰਚੀਆਂ ਵੱਖ ਵੱਖ ਪਿੰਡਾਂ ਚੋ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਆਈਆਂ ਸੰਗਤਾਂ ਨੂੰ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸਕੱਤਰ ਰਣਵੀਰ ਪਾਲ ਸਿੰਘ, ਮਾਸਟਰ ਸੁਰਜੀਤ ਸਿੰਘ, ਜਰਨੈਲ ਸਿੰਘ ਡਰੋਲੀ, ਜਸਪਾਲ ਸਿੰਘ, ਦਰਸ਼ਨ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ, ਸਰਪੰਚ ਰਸ਼ਪਾਲ ਸਿੰਘ, ਹਰਦਿਆਲ ਸਿੰਘ, ਸੁਰਿੰਦਰ ਸਿੰਘ, ਗੁਰਜੀਤ ਸਿੰਘ, ਮਨਦੀਪ ਸਿੰਘ, ਇਕਬਾਲ ਸਿੰਘ, ਡਾ. ਰਣਧੀਰ ਸਿੰਘ ਰੰਧਾਵਾ ਤੇ ਹੋਰ ਸੰਗਤਾਂ ਹਾਜ਼ਰ ਸਨ।


Post a Comment

0 Comments