ਇੰਸਪੈਕਟਰ ਰਜਿੰਦਰ ਸਿੰਘ ਮਿਨਹਾਸ ਨੇ ਥਾਣਾ ਫੋਕਲ ਪੁਆਇੰਟ ਦਾ ਬਤੌਰ ਐਸ.ਐਚ.ਓ ਚਾਰਜ਼ ਸੰਭਾਲਿਆ


ਹੁਸ਼ਿਆਰਪੁਰ 4 ਦਸੰਬਰ (ਤਰਸੇਮ ਦੀਵਾਨਾ)-
ਹੁਸ਼ਿਆਰਪੁਰ ਦੇ ਥਾਣਾ ਫੋਕਲ ਪੁਆਇੰਟ ਦਾ ਇੰਸਪੈਕਟਰ ਰਜਿੰਦਰ ਸਿੰਘ ਨੇ ਬਤੌਰ ਐਸਐਚਉ ਦਾ ਅਹੁਦਾ ਸੰਭਾਲ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਚਉ ਇੰਸਪੈਕਟਰ ਰਜਿੰਦਰ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਹਰ ਹਾਲ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਹਾਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਤੇ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ । ਉਹਨਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਪੁਲਸ ਦਿਨ-ਰਾਤ ਤੱਤਪਰ ਹੈ ਅਤੇ ਗਲਤ ਅਨਸਰਾਂ ਨੂੰ ਨੱਥ ਪਾਉਣ ਲਈ ਹਰ ਸਮੇਂ ਤਿਆਰ ਰਹੇਗੀ ਉਹਨਾ ਕਿਹਾ ਕਿ ਇਸਦੇ ਨਾਲ ਹੀ ਸ਼ਹਿਰ ਨਿਵਾਸੀਆਂ ਅਤੇ ਲੋਕਾਂ ਦਾ ਸਹਿਯੋਗ ਵੀ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਫ਼ ਸੁਥਰਾ, ਭ੍ਰਿਸ਼ਟਾਚਾਰ ਰਹਿਤ ਅਤੇ ਪਾਰਦਰਸ਼ੀ ਪੁਲਿਸ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਢਲਾ ਕਾਰਜ ਹੋਵੇਗਾ ਉਨਾਂ ਕਿਹਾ ਕਿ ਇਲਾਕੇ 'ਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਪੁਲਸ ਵਲੋਂ ਪੂਰੀ ਨਜ਼ਰ ਰੱਖੀ ਜਾਵੇਗੀ ਅਤੇ ਜੇਕਰ ਕੋਈ ਸ਼ਰਾਰਤੀ ਅਤੇ ਗੁੰਡਾ ਅਨਸਰ ਸਮਾਜ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ ਕਰੇਗਾ ਤਾਂ ਉਸ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਉਨ੍ਹਾਂ ਕਿਹਾ ਕਿ ਥਾਣੇ ਵਿੱਚ ਆਉਣ ਵਾਲੇ ਪਤਵੰਤਿਆਂ ਨੂੰ ਪੂਰਨ ਸਤਿਕਾਰ ਮਿਲੇਗਾ ਅਤੇ ਗੈਰ-ਕਾਨੂੰਨੀ ਕੰਮ ਕਰਨ ਵਾਲਿਆਂ 'ਤੇ ਨਕੇਲ ਕੱਸੀ ਜਾਵੇਗੀ। ਉਨ੍ਹਾਂ ਸ਼ਹਿਰ ਦੀਆ ਧਾਰਮਿਕ ਅਤੇ  ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਮਾਹੌਲ ਨੂੰ ਖੁਸ਼ਗਵਾਰ ਬਣਾਉਣ ਵਿੱਚ ਉਹ ਪੁਲਿਸ ਦੀ ਮਦਦ ਕਰਨ। ਉਨ੍ਹਾਂ ਕਿਹਾ ਕਿ ਨਸ਼ੇ ਵੇਚਣ ਵਾਲੇ ਸੁਦਾਗਰਾਂ ਦੀ ਸੂਚਨਾ ਦੇਣ ਵਾਲੇ ਵਿਅਕਤੀ ਥਾਣੇ ਵਿੱਚ ਆਕੇ ਮੈਨੂੰ ਪਰਸਨਲ ਜਾਣਕਾਰੀ ਦੇ ਸਕਦੇ ਹਨ ਜਾ ਫਿਰ ਮੈਨੂੰ ਫੋਨ ਤੇ ਨਸਾ ਸਮੱਗਲਰ ਦੀ ਸੂਚਨਾ ਦੇ ਸਕਦੇ ਹਨ ਉਹਨਾਂ ਕਿਹਾ ਕਿ ਨਸਾ ਵੇਚਣ ਵਾਲੇ ਦੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪਤਾ ਵੀ ਗੁਪਤ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਅਤੇ ਮਨਚਲਿਆਂ ਭੂੰਡ ਆਸ਼ਿਕਾਂ, ਤੇ ਬਿਨਾਂ ਨੰਬਰੀ ਮੋਟਰਸਾਈਕਲ ਤੇ ਗੱਡੀਆਂ ਲੈ ਕੇ ਘੁੰਮਣ ਵਾਲੇ ਚਾਲਕਾਂ ਨੂੰ ਵੀ ਨੱਥ ਪਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਸ਼ਰਾਰਤੀ ਮੋਟਰਸਾਈਕਲ ਤੇ ਪਟਾਕੇ ਚਲਾਉਦਾ ਫੜਿਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Post a Comment

0 Comments