ਅਮਰਜੀਤ ਸਿੰਘ ਜੰਡੂ ਸਿੰਘਾ- ਡੀ.ਐੱਸ.ਪੀ ਮਨਜੀਤ ਸਿੰਘ ਜਲੰਧਰ ਦਿਹਾਤੀ ਅਤੇ ਏ.ਐੱਸ.ਆਈ ਜਗਮੋਹਨ ਸਿੰਘ ਜਲੰਧਰ ਦਿਹਾਤੀ, ਸੂਬੇਦਾਰ ਜੋਗਿੰਦਰ ਸਿੰਘ ਅਤੇ ਐੱਚ.ਸੀ.ਜਸਵੀਰ ਸਿੰਘ ਨਾਲ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜਾਰਾ ਵਿਖੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ। ਏ.ਐੱਸ.ਆਈ ਜਗਮੋਹਨ ਸਿੰਘ ਜੀ ਨੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 2026 “ਸੜਕ ਸੁਰੱਖਿਆ, ਜੀਵਨ ਰੱਖਿਆ” ਅਭਿਆਨ ਤਹਿਤ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜਾਰਾ ਦੇ ਬੱਚਿਆਂ, ਅਧਿਆਪਕਾਂ, ਸਕੂਲੀ ਬੱਸ ਡਰਾਇਵਰਾਂ, ਹੈਲਪਰ ਵੀਰਾਂ ਅਤੇ ਮਹਿਲਾ ਅਟੈਂਡੈਂਟਾਂ ਨੂੰ ਸੇਫ ਸਕੂਲ ਵਾਹਨ ਯੋਜਨਾ ਬਾਰੇ ਜਾਗਰੂਕ ਕੀਤਾ ਅਤੇ ਡਰਾਇਵਰ ਵੀਰਾਂ ਨੂੰ ਨਸ਼ਾ ਨਾ ਕਰਕੇ ਗੱਡੀ ਚਲਾਉਣ ਦੀ ਨਸੀਹਤ ਦਿੱਤੀ ਗਈ। ਉਹਨਾਂ ਨੂੰ ਸੀਟ ਬੈਲਟ ਦੀ ਵਰਤੋ ਕਰਨ, ਸਕਿੳਰਟੀ ਨੰਬਰ ਪਲੇਟਾਂ ਲਗਵਾਉਣ ਅਤੇ ਓਵਰ ਸਪੀਡ ਵਹੀਕਲ ਨਾ ਚਲਾਉਣ ਦੇ ਨਿਰਦੇਸ਼ ਦਿੱਤੇ ਗਏ। ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ। ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਡੀ.ਐੱਸ.ਪੀ ਮਨਜੀਤ ਸਿੰਘ ਵਲੋਂ ਡਰਾਇਵਰ ਵੀਰਾਂ ਨੂੰ ਸੰਬੋਧਨ ਕੀਤਾ ਗਿਆ। ਉਹਨਾਂ ਨੇ ਬੱਚਿਆਂ ਨੂੰ ਮੋਟਰ ਵਹੀਕਲ ਐਕਟ 199-ਏ ਅਤੇ 199-ਬੀ ਬਾਰੇ ਦੱਸਿਆ ਕਿ ਜੇ ਕੋਈ ਬੱਚਾ 18 ਸਾਲ ਤੋਂ ਘੱਟ ਉਮਰ ਦਾ ਇਹਨਾਂ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸਦੇ ਮਾਪਿਆਂ ਨੂੰ 25,000 ਦਾ ਜੁਰਮਾਨਾ ਜਾਂ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ। ਉਹਨਾਂ ਨੇ ਬੱਚਿਆਂ ਨੂੰ ਸੋਸ਼ਲ ਮੀਡੀਆ ਦੀ ਦੁਰਵਰਤੋਂ ਦੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕਰਵਾਇਆ। ਇਸ ਮੌਕੇ ਪ੍ਰਿੰਸੀਪਲ ਅਮੀਤਾਲ ਕੌਰ, ਮੈਨੇਜਰ ਅਤੇ ਕੋਚ ਵਿਸ਼ਾਲ ਕੁਮਾਰ ਅਤੇ ਅਧਿਆਪਕ ਸਾਹਿਬਾਨ ਹਾਜ਼ਰ ਸਨ।

0 Comments