ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿੱਤ ਸੰਧਿਆ ਫੇਰੀ ਕੱਢੀ ਗਈ


ਆਦਮਪੁਰ ਦੋਆਬਾ, 21 ਜਨਵਰੀ (ਅਮਰਜੀਤ ਸਿੰਘ)-
ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਪਿੰਡ ਡਰੋਲੀ ਕਲਾਂ ਜਲੰਧਰ ਵਿਖੇ ਸਾਲਾਨਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਸ਼ੁਰੂ ਹੋ ਚੁੱਕੇ ਹਨ। ਜਿਸਦੇ ਸਬੰਧ ਵਿੱਚ ਪਹਿਲੇ ਦਿਨ ਗੁਰਦੁਆਰਾ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਅਤੇ ਵਿਸ਼ਾਲ ਸੰਧਿਆ ਫੇਰੀ ਕੱਢੀ ਗਈ। ਇਸ ਮੌਕੇ ਡੇਰਾ ਸੰਤਪੁਰਾ ਜੱਬੜ ਵੱਲੋਂ ਸੰਤ ਬਾਬਾ ਜਨਕ ਸਿੰਘ ਜੀ ਤੇ ਸੰਤ ਬਾਬਾ ਸਰਵਣ ਸਿੰਘ ਜੀ ਵੱਲੋਂ ਵੀ ਉਚੇਚੇ ਤੋਰ ਤੇ ਹਾਜ਼ਰੀ ਭਰੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਦੱਸਿਆ ਕਿ ਸੰਧਿਆ ਫੇਰੀ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੂਰੇ ਨਗਰ ਦੀ ਪ੍ਰਕਰਮਾਂ ਕਰਦਿਆਂ ਦੇਰ ਸ਼ਾਮ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਈ। ਇਸ ਉਪਰੰਤ ਭਾਈ ਗੁਰਸਾਹਿਬ ਸਿੰਘ ਜਫ਼ਰਵਾਲ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰ ਚਰਨਾਂ ਨਾਲ ਜੋੜਿਆ। ਇਸ ਮੌਕੇ ਸੇਵਾਦਾਰਾਂ ਵੱਲੋਂ ਸੰਧਿਆ ਫੇਰੀ ਨਾਲ ਜੁੱੜੀਆਂ ਸੰਗਤਾਂ ਲਈ ਗੁਰੂ ਕੇ ਲੰਗਰਾਂ ਦਾ ਖਾਸ ਪ੍ਰਬੰਧ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕਰਕੇ ਸੰਧਿਆ ਫੇਰੀ ਦਾ ਨਿੱਘਾ ਸਵਾਗਤ ਕਰਕੇ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਅਖੀਰ ਗੁਰੂ ਘਰ ਵਿਖੇ ਵੀ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਜਰਨੈਲ ਸਿੰਘ, ਰਣਵੀਰਪਾਲ ਸਿੰਘ, ਹਰਦਿਆਲ ਸਿੰਘ, ਜਸਪਾਲ ਸਿੰਘ, ਸਤਨਾਮ ਸਿੰਘ, ਅਮਰਜੀਤ ਸਿੰਘ, ਨਰਿੰਦਰ ਸਿੰਘ ਨਿੰਦੀ, ਕਾਬਲ ਸਿੰਘ, ਮਾਸਟਰ ਸੁਰਜੀਤ ਸਿੰਘ, ਸਰਪੰਚ ਰਸ਼ਪਾਲ ਸਿੰਘ ਪਾਲਾ, ਲਖਵਿੰਦਰ ਸਿੰਘ, ਗੁਰਜੀਤ ਸਿੰਘ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।


Post a Comment

0 Comments