ਤਿੰਨ ਮਹੀਨੇ ਦੇ ਬੇਸਿਕ ਕੰਪਿਊਟਰ ਕੋਰਸ ’ਚ 10 ਫਰਵਰੀ ਤੱਕ ਲਿਆ ਜਾ ਸਕਦਾ ਦਾਖ਼ਲਾ


ਜਲੰਧਰ, 5 ਫਰਵਰੀ (ਅਮਰਜੀਤ ਸਿੰਘ)- ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੌਜੀ ਦੇ ਪ੍ਰਿੰਸੀਪਲ ਡਾ.ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ  ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਜਲੰਧਰ ਦੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿਖੇ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਲਈ 2 ਫਰਵਰੀ ਤੋਂ ਦਾਖਲਾ ਸ਼ੁਰੂ ਕੀਤਾ ਗਿਆ ਹੈ ਤੇ 10 ਫਰਵਰੀ 2026 ਤੱਕ ਦਾਖਲਾ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਦੇ ਇਸ ਕੋਰਸ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ ਹੈ ਤੇ ਕੋਰਸ ਲਈ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ ਦੇ ਬੱਚਿਆਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੋਰਸ ਵਿਚ ਸਾਬਕਾ ਸੈਨਿਕਾਂ ਅਤੇ ਸਮਾਜ ਦੇ ਕਮਜੋਰ ਵਰਗਾਂ ਦੇ ਬੱਚਿਆਂ ਤੋਂ ਨਾਮਾਤਰ ਫੀਸ ਹੀ ਲਈ ਜਾਵੇਗੀ। 

  ਉਨ੍ਰਾਂ ਅੱਗੇ ਦੱਸਿਆ ਕਿ ਇਸ ਕੋਰਸ ਵਿਚ ਬਚਿਆਂ ਨੂੰ ਐਮ.ਐਸ. ਆਫਿਸ (ਐਮ.ਐਸ.-ਵਰਰਡ, ਐਮ.ਐਸ. ਐਕਸਲ, ਐਮ.ਐਸ. ਪਾਵਰ ਪੁਆਇੰਟ ), ਪ੍ਰਿੰਟਿੰਗ, ਸਕੈਨਿੰਗ, ਈ-ਮ-ਲੰਗ ਆਦਿ ਤੋਂ ਇਲਾਵਾ ਪੰਜਾਬੀ ਅਤੇ ਇੰਗਲਿਸ਼ ਟਾਈਪਿੰਗ ਦੀ ਸਿਖਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਲਿਖਤੀ ਪੜਾਈ ਦੇ ਨਾਲ-ਨਾਲ ਪ੍ਰੈਕਟੀਕਲ ਕਲਾਸਾਂ ਤੇ ਖਾਸ ਧਿਆਨ ਦਿੱਤਾ ਜਾਂਦਾ ਹੈ ਤੇ ਕੋਰਸ ਖਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਹਨਾਂ ਕੋਰਸਾਂ ਸਬੰਧੀ ਵਧੇਰੇ ਜਾਦਕਾਰੀ ਲਈ ਕਿਸੇ ਵੀ ਕੰਮ-ਕਾਜ ਵਾਲੇ ਦਿਨਾਂ ਦੌਰਾਨ ਲਈ ਜਾ ਸਕਦੀ ਹੈ ਜਾਂ ਫੋਨ ਨੰਬਰ 0181-2452290, 89682-73057, 84279-68374, 77173-21740 ’ਤੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। 

Post a Comment

0 Comments