ਸ਼ਾਹਕੋਟ/ਮਲਸੀਆਂ, 17 ਫਰਵਰੀ (Beurau)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਦੀ ਦੇਖ-ਰੇਖ ਹੇਠ ਯੂ.ਕੇ.ਜੀ ਜਮਾਤ ਦੀ “ਗ੍ਰੈਜੂਏਸ਼ਨ ਸੈਰੇਮਨੀ” ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ। ਅਧਿਆਪਕਾਂ ਵੱਲੋਂ ਯੂ.ਕੇ.ਜੀ ਜਮਾਤ ਦੇ ਵਿਦਿਆਰਥੀਆਂ ਦੇ ਮਾਪਿਆਂ ਦਾ ਸਵਾਗਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ ਕੀਤੀ ਗਈ। ਵਿਦਿਆਰਥੀਆਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਅਨੁਸਾਰ ਇਨਾਮ ਦਿੱਤੇ ਗਏ। ਯੂ.ਕੇ.ਜੀ ਦੇ ਵਿਦਿਆਰਥੀਆਂ ਵੱਲੋਂ ਗੀਤ, ਕਵਿਤਾਵਾਂ, ਭਾਸ਼ਣ ਗਰੁੱਪ ਸੌਗ ਪੇਸ਼ ਕੀਤੇ ਗਏ। ਮੁੱਖ ਮਹਿਮਾਨ ਡਾ. ਨਰੋਤਮ ਸਿੰਘ ਅਤੇ ਡਾ. ਗਗਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਲਈ ਆਸ਼ੀਰਵਾਦ ਦਿੱਤਾ। ਅੰਤ ਵਿੱਚ ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਮਿਹਨਤ ਕਰਕੇ ਚੰਗੇ ਨੰਬਰ ਲੈਣ ਲਈ ਪ੍ਰੇਰਿਤ ਕੀਤਾ।

0 Comments