ਕਾਨੂੰਨ ਦੀ ਉਲੰਘਣਾ ਕਰਨ ਵਾਲੇ ਬਖ਼ਸ਼ੇ ਨਹੀ ਜਾਣਗੇ : ਏਐਸਆਈ ਕੁਲਦੀਪ ਕੁਮਾਰ ਮਹਿਤਾ

ਜੰਡੂ ਸਿੰਘਾ ਪੁਲਿਸ ਮੁਲਾਜ਼ਮਾਂ ਨੇ ਏਐਸਆਈ ਕੁਲਦੀਪ ਮਹਿਤਾ ਦੀ ਨਿਗਰਾਨੀ ਹੇਠ ਦੋਸੜਕਾ ਚੌਕ ਵਿਖੇ ਕੀਤੀ ਵਿਸ਼ੇਸ਼ ਨਾਕਾਬੰਦੀ 
ਜੰਡੂ ਸਿੰਘਾ/ਜਲੰਧਰ, 25 ਫਰਵਰੀ (ਅਮਰਜੀਤ ਸਿੰਘ, ਜਲਪ੍ਰੀਤ ਸਿੰਘ)- ਦਿਹਾਤੀ ਥਾਣਾ ਆਦਮਪੁਰ ਦੀ ਪੁਲਿਸ ਚੌਕੀ ਜੰਡੂ ਸਿੰਘਾ ਦੇ ਇੰਚਾਰਜ਼ ਕੁਲਦੀਪ ਕੁਮਾਰ ਮਹਿਤਾ ਦੀ ਵਿਸ਼ੇਸ਼ ਨਿਗਰਾਨੀ ਵਿੱਚ ਚੌਕੀ ਦੇ ਮੁਲਾਜ਼ਮਾਂ ਨੇ ਦੋਸੜਕਾ ਚੌਕ (ਵਾਈ ਪੁਆਇੰਟ) ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਕਾਨੂੰਨ ਦੀ ਉਲੰਘਣਾਂ ਕਰਨ ਵਾਲਿਆਂ ਦੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕਰਕੇ ਉਨ੍ਹਾਂ ਦੇ ਚਲਾਣ ਕੱਟੇ ਗਏ। ਏਐਸਆਈ ਕੁਲਦੀਪ ਕੁਮਾਰ ਨੇ ਦਸਿਆ ਐਸ.ਐਸ.ਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਅਤੇ ਐੱਸਪੀ (ਡੀ) ਡਾ. ਮੁਕੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ. ਐੱਸ. ਪੀ. ਆਦਮਪੁਰ ਰਾਜੀਵ ਕੁਮਾਰ ਤੇ ਐੱਸਐੱਚਓ ਆਦਮਪੁਰ ਇੰਸਪੈਕਟਰ ਰਵਿੰਦਰਪਾਲ ਸਿੰਘ ਵੱਲੋਂ ਮਿਲੇ ਦਿਸ਼ਾਂ ਨਿਰਦੇਸ਼ ਤਹਿਤ ਜੰਡੂ ਸਿੰਘਾ ਤੇ ਪੁਲਿਸ ਚੌਕੀ ਦੇ ਖੇਤਰ ਵਿੱਚ ਵਿਸ਼ੇਸ਼ ਨਾਕਾਬੰਦੀ ਕਰਕੇ ਜਿਥੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਉਥੇ ਜਿਨ੍ਹਾਂ ਵਾਹਨਾਂ ਦੇ ਕਾਗਜਾਤ ਪੂਰੇ ਨਾ ਹੋਣ ਉਨ੍ਹਾਂ ਦੇ ਵੀ ਸਖ਼ਤ ਕਾਰਵਾਈ ਕਰਕੇ ਚਲਾਣ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਇਸ ਨਾਕੇ ਤੇ ਸ਼ੱਕੀ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਅਤੇ ਜਿਹੜੇ ਲੋਕਾਂ ਕੋਲ ਵਾਹਨਾਂ ਦੇ ਦਸਤਾਵੇਜ਼ ਪੂਰੇ ਨਹੀਂ ਸਨ, ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ। ਏਐਸਆਈ ਕੁਲਦੀਪ ਮਹਿਤਾ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ’ਤੇ ਸਖ਼ਤ ਨਜ਼ਰ ਰੱਖਣ ਲਈ ਭਵਿੱਖ ਵਿਚ ਵੀ ਇਹ ਚੈਕਿੰਗ ਮੁਹਿੰਮ ਜਾਰੀ ਰਹੇਗੀ।

Post a Comment

0 Comments