ਅੰਡਰ-16 ਕ੍ਰਿਕਟ ਵਿੱਚ ਹੁਸ਼ਿਆਰਪੁਰ ਨੇ ਫਤਹਿਗੜ੍ਹ ਸਾਹਿਬ ਨੂੰ ਇੱਕ ਪਾਰੀ ਤੇ 23 ਦੌੜਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼: ਡਾ. ਰਮਨ ਘਈ


ਹੁਸ਼ਿਆਰਪੁਰ (ਤਰਸੇਮ ਦੀਵਾਨਾ )- 
ਪੰਜਾਬ ਕ੍ਰਿਕਟ ਐਸੋਸੀਏਸ਼ਨ ਦੁਆਰਾ ਆਯੋਜਿਤ ਅੰਡਰ-16 ਅੰਤਰ ਜਿਲ੍ਹਾ ਕ੍ਰਿਕਟ ਪ੍ਰਤੀਯੋਗਤਾ ਪੂਲ-ਏ ਦੇ ਅੰਤਿਮ ਲੀਗ ਮੈਚ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਜਿਲ੍ਹਾ ਫਤਹਿਗੜ੍ਹ ਦੀ ਟੀਮ ਨੂੰ ਇੱਕ ਪਾਰੀ ਤੇ 23 ਦੌੜਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਮਨ ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਨੇ ਪੂਲ-ਏ ਵਿੱਚ ਅਜੇ ਰਹਿੰਦਿਆਂ 19 ਅੰਕਾਂ ਦੇ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਖੇਡੇ ਗਏ ਅੰਤਿਮ ਲੀਗ ਮੈਚ ਵਿੱਚ ਫਤਹਿਗੜ੍ਹ ਸਾਹਿਬ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸਾਰੀ ਟੀਮ ਹੁਸ਼ਿਆਰਪੁਰ ਦੀ ਸ਼ਾਨਦਾਰ ਗੇਂਦਬਾਜ਼ੀ ਅੱਗੇ ਮਾਤਰ 83 ਦੌੜਾਂ ਹੀ ਬਣਾ ਸਕੀ। ਜਿਸ ਵਿੱਚ ਜੋਰਾਵਰ ਸਿੰਘ ਨੇ 31 ਵ ਈਸ਼ਾਨ ਨੇ 27 ਦੌੜਾਂ ਦਾ ਯੋਗਦਾਨ ਦਿੱਤਾ। ਹੁਸ਼ਿਆਰਪੁਰ ਵੱਲੋਂ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਅੰਧਰਵ ਮਹਾਜਨ ਤੇ ਗੌਤਮ ਨੇ 4-4 ਵਿਕਟ ਅਤੇ ਅਭਿਨਵ ਪ੍ਰਤਾਪ ਨੇ 2 ਖਿਡਾਰੀਆਂ ਨੂੰ ਆਊਟ ਕੀਤਾ। ਹੁਸ਼ਿਆਰਪੁਰ ਦੀ ਟੀਮ ਨੇ ਆਪਣੀ ਪਹਿਲੀ ਪਾਰੀ ਵਿੱਚ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 77 ਓਵਰਾਂ ਵਿੱਚ 4 ਵਿਕਟ ਦੇ ਨੁਕਸਾਨ ਤੇ 293 ਦੌੜਾਂ ਬਣਾ ਕੇ ਪਾਰੀ ਸਮਾਪਤੀ ਦੀ ਘੋਸ਼ਣਾ ਕਰ ਦਿੱਤੀ। ਜਿਸ ਵਿੱਚ ਹੁਸ਼ਿਆਰਪੁਰ ਵੱਲੋਂ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਅਮਰਪ੍ਰੀਤ ਸਿੰਘ ਨੇ 81, ਯੁਗ ਗਰੋਵਰ ਨੇ ਨਾਬਾਦ 63, ਮਨਕਰਨ ਸਿੰਘ ਨੇ 62 ਤੇ ਕਪਤਾਨ ਯੁਵਰਾਜ ਠਾਕੁਰ ਨੇ 46 ਅਤੇ ਅਭਿਨਵ ਪ੍ਰਤਾਪ ਨੇ ਨਾਬਾਦ 26 ਦੌੜਾਂ ਦਾ ਯੋਗਦਾਨ ਦਿੱਤਾ। ਆਪਣੀ ਪਹਿਲੀ ਪਾਰੀ ਵਿੱਚ 210 ਦੌੜਾਂ ਤੋਂ ਪੱਛੜਨ ਤੋਂ ਬਾਅਦ ਦੂਜੀ ਪਾਰੀ ਵਿੱਚ ਬੱਲੇਬਾਜ਼ੀ ਕਰਦਿਆਂ ਫਤਹਿਗੜ੍ਹ ਸਾਹਿਬ ਦੀ ਟੀਮ ਇੱਕ ਵਾਰ ਫਿਰ ਹੁਸ਼ਿਆਰਪੁਰ ਦੀ ਸ਼ਾਨਦਾਰ ਗੇਂਦਬਾਜ਼ੀ ਅੱਗੇ 56.1 ਓਵਰਾਂ ਵਿੱਚ 187 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਜਿਸ ਵਿੱਚ ਹਰਦਮਨ ਜੋਤ ਸਿੰਘ ਨੇ 63 ਵ ਈਸ਼ਾਨ ਨੇ 47 ਦੌੜਾਂ ਦਾ ਯੋਗਦਾਨ ਦਿੱਤਾ। ਹੁਸ਼ਿਆਰਪੁਰ ਵੱਲੋਂ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਸੰਕਲਪ ਸ਼ਰਮਾ ਨੇ 5, ਰਮਨਵੀਰ ਸਿੰਘ ਨੇ 2 ਅਤੇ ਅੰਧਰਵ ਮਹਾਜਨ ਨੇ ਫਤਹਿਗੜ੍ਹ ਸਾਹਿਬ ਦੇ 1 ਖਿਡਾਰੀ ਨੂੰ ਆਊਟ ਕੀਤਾ। ਇਸ ਤਰ੍ਹਾਂ ਹੁਸ਼ਿਆਰਪੁਰ ਦੀ ਟੀਮ ਨੇ ਇਹ ਮੈਚ ਇੱਕ ਪਾਰੀ ਤੇ 23 ਦੌੜਾਂ ਨਾਲ ਜਿੱਤ ਕੇ ਇਤਿਹਾਸ ਰਚਦਿਆਂ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਡਾ. ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦਾ ਕੁਆਰਟਰ ਫਾਈਨਲ ਮੁਕਾਬਲਾ ਪਠਾਨਕੋਟ ਟੀਮ ਦੇ ਨਾਲ 25-26 ਅਪ੍ਰੈਲ ਨੂੰ ਖੇਡਿਆ ਜਾਵੇਗਾ। ਹੁਸ਼ਿਆਰਪੁਰ ਟੀਮ ਦੀ ਇਸ ਜਿੱਤ ਤੇ ਐਚ.ਡੀ.ਸੀ.ਏ. ਪ੍ਰਧਾਨ ਡਾ. ਦਲਜੀਤ ਖੇਲਾ ਨੇ ਸਮੂਹ ਐਸੋਸੀਏਸ਼ਨ ਵੱਲੋਂ ਟੀਮ ਨੂੰ ਵਧਾਈ ਦਿੰਦਿਆਂ ਕੁਆਰਟਰ ਫਾਈਨਲ ਮੈਚ ਲਈ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ। ਟੀਮ ਦੀ ਜਿੱਤ ਤੇ ਜਿਲ੍ਹਾ ਕੋਚ ਦਲਜੀਤ ਸਿੰਘ, ਸਹਾਇਕ ਕੋਚ ਪਰਵੀਨ ਕੁਮਾਰ, ਸਹਾਇਕ ਕੋਚ ਦਲਜੀਤ ਧੀਮਾਨ, ਸਹਾਇਕ ਕੋਚ ਦਿਨੇਸ਼ ਸ਼ਰਮਾ, ਕੋਚ ਪੰਕਜ ਪਿੰਕਾ ਅਤੇ ਜਿਲ੍ਹਾ ਮਹਿਲਾ ਕੋਚ ਦਵਿੰਦਰ ਕੌਰ ਕਲਿਆਣ, ਸਹਾਇਕ ਕੋਚ ਨਿਕਿਤਾ ਕੁਮਾਰੀ ਆਦਿ ਨੇ ਵੀ ਆਪਣੀਆਂ ਸ਼ੁਭਕਾਮਨਾਵਾਂ ਦਿੰਦਿਆਂ ਵਧਾਈ ਦਿੱਤੀ। ਹੁਸ਼ਿਆਰਪੁਰ ਟੀਮ ਦੇ ਕੁਆਰਟਰ ਫਾਈਨਲ ਵਿੱਚ ਪਹੁੰਚਣ ਤੇ ਐਚ.ਡੀ.ਸੀ.ਏ. ਵੱਲੋਂ ਡਾ. ਪੰਕਜ ਸ਼ਿਵ, ਵਿਵੇਕ ਸਾਹਨੀ, ਠਾਕੁਰ ਜੋਗਰਾਜ, ਸੁਭਾਸ਼ ਸ਼ਰਮਾ, ਅਮਿਤ ਠਾਕੁਰ, ਸਤਪ੍ਰੀਤ ਸਾਬੀ ਆਦਿ ਨੇ ਵੀ ਟੀਮ ਨੂੰ ਵਧਾਈ ਦਿੱਤੀ।

Post a Comment

0 Comments