ਅਮਰਜੀਤ ਸਿੰਘ ਜੰਡੂ ਸਿੰਘਾ- ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ (ਜਲੰਧਰ) ਵਿਖੇ ਸਕੂਲ ਦੇ ਨਵੇਂ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਜੇਠੀ ਨੇ ਆਪਣਾ ਅਹੁੱਦਾ ਸੰਭਾਲਿਆ ਹੈ। ਅੱਜ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਣ ਸਮੇਂ ਸਕੂਲ ਦੇ ਸਕੱਤਰ ਸ. ਜਸਵਿੰਦਰ ਸਿੰਘ ਮਿਨਹਾਸ, ਜੁਆਇੰਟ ਸਕੱਤਰ ਸ. ਹਰਸ਼ਰਨ ਸਿੰਘ ਚੀਮਾ ਅਤੇ ਸਮੂਹ ਸਟਾਫ ਮੈਂਬਰ ਹਾਜਰ ਹੋਏ ਅਤੇ ਉਨ੍ਹਾਂ ਨੇ ਨਵੇਂ ਬਣੇ ਪ੍ਰਿੰਸੀਪਲ ਨੀਤੂ ਜੇਠੀ ਨੂੰ ਜੀ-ਆਇਆ ਆਖਦੇ ਹੋਏ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਨੀਤੂ ਜੇਠੀ ਨੇ ਸਟਾਫ ਨਾਲ ਮਿਲਣੀ ਕੀਤੀ ਅਤੇ ਸਕੂਲ ਨੂੰ ਤਰੱਕੀ ਦੇ ਰਾਹ ਤੇ ਤੋਰਨ ਲਈ ਅਨੇਕਾਂ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਨੇ ਭਵਿੱਖ ਵਿੱਚ ਵੀ ਨਵੀਆਂ ਸੋਚਾਂ ਨੂੰ ਲੈ ਕੇ ਮੈਨੇਜਮੈਂਟ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਦੀ ਦਿਨ ਦੁੱਗਣੀ, ਰਾਤ ਚੋਗੱਣੀ ਤਰੱਕੀ ਕਰਨ ਲਈ ਵਚਨਵੱਧਤਾ ਦੁਹਰਾਈ।

0 Comments