ਕੰਨਿਆ ਸਕੂਲ ਮਲਸੀਆਂ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਨਵੇਂ ਵਿੱਦਿਅਕ ਸੈਸ਼ਨ ਦੀ ਕੀਤੀ ਅਰੰਭਤਾਂ


ਆਪ’ ਦੇ ਹਲਕਾ ਇੰਚਾਰਜ਼ ਪਰਮਿੰਦਰ ਸਿੰਘ ਪੰਡੋਰੀ ਨੇ ਕੀਤੀ ਮੁੱਖ ਮਹਿਮਾਨ ਵਜੋਂ ਸਿ਼ਰਕਤ

ਸਕੂਲ ਸਟਾਫ਼ ਵੱਲੋਂ ਸਕੂਲ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਭਰਭੂਰ ਸ਼ਲਾਘਾ

ਸ਼ਾਹਕੋਟ/ਮਲਸੀਆਂ, 22 ਅਪ੍ਰੈਲ (ਐਸ.ਪੀ ਬਿਊਰੌ)- ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਪੀ.ਐੱਮ. ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਅਰੰਭਤਾ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਕਮਲ ਗੁਪਤਾ ਦੀ ਅਗਵਾਈ ਅਤੇ ਸਕੂਲ ਇੰਚਾਰਜ਼ ਲੈਕਚਰਾਰ ਰਾਜਵਿੰਦਰ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ਼ ਪਰਮਿੰਦਰ ਸਿੰਘ ਪੰਡੋਰੀ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ, ਜਦਕਿ ਪ੍ਰਿੰਸੀਪਲ ਜਸਪਾਲਜੀਤ ਕੌਰ ਬਲਾਕ ਨੋਡਲ ਅਫ਼ਸਰ ਸ਼ਾਹਕੋਟ-1, ਡਾ. ਗੁਰਸ਼ਰਨ ਸਿੰਘ ਰੰਧਾਵਾ ਵਾਈਸ ਚਾਂਸਲਰ ਗੁਰੂਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ, ਹੈੱਡਮਾਸਟਰ ਸੁਖਵਿੰਦਰਪ੍ਰੀਤ ਸਿੰਘ, ਮਨਜੀਤ ਸਿੰਘ ਸੇਵਾ ਮੁਕਤ ਪ੍ਰਿੰਸੀਪਲ, ਕਸ਼ਮੀਰ ਸਿੰਘ ਸੈਂਟਰ ਹੈੱਡ ਟੀਚਰ ਕੋਹਾੜ ਕਲਾਂ, ਸੁਰਿੰਦਰ ਵਿੱਗ ਸੈਂਟਰ ਹੈੱਡ ਟੀਚਰ ਸ਼ਾਹਕੋਟ, ਅਨਿਲ ਅਗਰਵਾਲ, ਜੋਤੀ ਸਰਪੰਚ ਆਦਿ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਮਹਿਮਾਨਾਂ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਗੁਰਬਾਣੀ ਦਾ ਜਾਪ ਕੀਤਾ, ਉਪਰੰਤ ਮੁੱਖ ਮਹਿਮਾਨ ਪਰਮਿੰਦਰ ਸਿੰਘ ਪੰਡੋਰੀ ਨੇ ਸਕੂਲ ਵਿੱਚ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਕੂਲ ਦੇ ਇਨਫਰਾਸਟਰਕਚਰ ਅਤੇ ਵਿੱਦਿਅਕ ਮਾਹੌਲ ਨੂੰ ਦੇਖਦੇ ਹੋਏ ਹਾਜ਼ਰ ਸੰਗਤਾਂ ਨੂੰ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਸਕੂਲ ਵਿੱਚ ਨਵੀਆਂ ਬਣੀਆਂ ਲੈਬਾਂ, ਖੇਡ ਦੇ ਮੈਦਾਨ, ਸਿੱਖਿਆ ਪਾਰਕ, ਵਿਦਿਆਰਥੀਆਂ ਦੀ ਤਕਨੀਕੀ ਸਿੱਖਿਆ ਲਈ ਸਰਕਾਰ ਵੱਲੋਂ ਪ੍ਰਾਪਤ ਹੋਏ ਇੰਨਟਰੇਕਿਟਿਵ ਪੈਨਲ ਅਤੇ ਕੰਮਿਊੇੇਟਰ ਲੈਬ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਸਕੂਲ ਸਟਾਫ਼ ਵੱਲੋਂ ਸਕੂਲ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਦੀ ਭਰਭੂਰ ਸ਼ਲਾਘਾ ਕੀਤੀ। ਲੈਕਚਰਾਰ ਬਾਇਓਲੋਜੀ ਰਾਜਦੀਪ ਸਿੰਘ ਨੇ ਸਕੂਲ ਵਿੱਚ ਚਲ ਰਹੇ ਨਵੇਂ ਕਾਰਜ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਮੈਨਜਮੈਂਟ ਕਮੇਟੀ ਅਤੇ ਸਟਾਫ਼ ਵੱਲੋਂ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਅੰਤ ਵਿੱਚ ਪ੍ਰਿੰਸੀਪਲ ਕਮਲ ਗੁਪਤਾ ਨੇ ਆਏ ਹੋਏ ਮਹਿਮਾਨਾਂ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਇੰਚਾਰਜ਼ ਲੈਕਚਰਾਰ ਰਾਜਵਿੰਦਰ ਕੌਰ, ਲੈਕਚਰਾਰ ਹਰਿੰਦਰਪਾਲ ਕੌਰ, ਨੀਰ ਕਮਲ, ਸਤਪਾਲ ਸਿੰਘ, ਕੁਲਬੀਰ ਕੌਰ, ਸੁਰਜੀਤ ਸਿੰਘ, ਹਰਵਿੰਦਰਪਾਲ ਸਿੰਘ, ਸਕੂਲ ਮੈਨਜਮੈਂਟ ਕਮੇਟੀ ਦੇ ਅਹੁਦੇਦਾਰ, ਮੈਂਬਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।

Post a Comment

0 Comments