ਪਿੰਡ ਦੀਵਾਲੀ ਵਿੱਚ ਤਿੰਨ ਦਿਨਾਂ ਸੰਤ ਸੰਮੇਲਨ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ

 


ਜੰਡਿਆਲਾ ਮੰਜਕੀ/ਜਲੰਧਰ, 4 ਅਪ੍ਰੈਲ (ਅਮਰਜੀਤ ਸਿੰਘ)-
ਪਿੰਡ ਦੀਵਾਲੀ (ਜਲੰਧਰ) ਦੇ ਗੁਰਦੁਆਰਾ ਸਿੰਘ ਸਭਾ ਵਿੱਚ ਸਮੂਹ ਸੰਗਤਾਂ ਅਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਸੰਤ ਸੰਮੇਲਨ ਅਤੇ ਕੀਰਤਨ ਦਰਬਾਰ ਕਰਵਾਏ ਗਏ। 

     ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਦੀਵਾਲੀ ਵਾਲਿਆਂ ਦੀ ਦੇਖਰੇਖ ਹੇਠ ਗੁਰੂ ਤੇਗ ਬਹਾਦਰ ਸਾਹਿਬ ਅਤੇ ਭਗਤ ਧੰਨਾਂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਇਨ੍ਹਾਂ ਸਮਾਗਮਾਂ ਵਿੱਚ ਭਾਈ ਕੁਲਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਨਰਿੰਦਰ ਸਿੰਘ ਸੋਢੀ, ਬਾਬਾ ਗੁਰਦਿਆਲ ਸਿੰਘ ਮਨਸੂਰਵਾਲ ਵਾਲੇ, ਬਾਬਾ ਲਾਲ ਸਿੰਘ ਪਿਹੋਵਾ ਵਾਲੇ, ਗਿਆਨੀ ਜਸਵੰਤ ਸਿੰਘ, ਬਾਬਾ ਕਰਨੈਲ ਸਿੰਘ ਨਾਨਕਸਰ, ਢਾਡੀ ਇਕਬਾਲ ਸਿੰਘ ਬੈਂਸ, ਢਾਡੀ ਇੰਦਰਜੀਤ ਸਿੰਘ ਸ਼ੇਰਗਿੱਲ ਦੇ ਜਥਿਆਂ ਨੇ ਦੋ ਦਿਨ ਕੀਰਤਨ ਦੀਵਾਨਾਂ ਵਿੱਚ ਹਾਜ਼ਰੀਆਂ ਭਰੀਆਂ। 

          ਅਖੀਰਲੇ ਦਿਨ ਰਾਤ ਦੇ ਦੀਵਾਨ ਵਿੱਚ ਪੰਥ ਦੇ ਪ੍ਰਸਿੱਧ ਬੁਲਾਰੇ ਅਤੇ ਵਿਦਵਾਨ ਭਗਵਾਨ ਸਿੰਘ ਜੌਹਲ ਨੇ ਸੰਗਤਾਂ ਨੂੰ ਦਸ਼ਮੇਸ਼ ਪਿਤਾ ਜੀ ਦੇ ਗੁਰ ਇਤਿਹਾਸ ਨਾਲ ਜੋੜਿਆ। 

        ਸੰਤ ਰਵਿੰਦਰ ਸਿੰਘ ਜੋਨੀ ਨੇ ਨਿਰੋਲ ਗੁਰਬਾਣੀ ਕੀਰਤਨ ਅਤੇ ਧਾਰਨਾਂ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ। ਪ੍ਰਬੰਧਕਾਂ ਵੱਲੋਂ ਸਹਿਯੋਗੀਆਂ ਅਤੇ ਆਏ ਜਥਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਿਰਵੈਰ ਸਿੰਘ ਡੈਅਰੀ ਵਾਲੇ, ਬਲਦੇਵ ਸਿੰਘ ਦੇਬਾ, ਹਰਿੰਦਰ ਸਿੰਘ ਬਿੱਟੂ ਸ਼ਾਹ, ਸੁਖਵਿੰਦਰ ਸਿੰਘ ਧਾਲੀਵਾਲ, ਮਨੀ ਸਿੰਘ ਧਾਲੀਵਾਲ, ਗੁਰਦੀਪ ਸਿੰਘ ਜੰਡਿਆਲੀ, ਰਸ਼ਪਾਲ ਸਿੰਘ ਪਾਲਾ, ਗੁਰਨਾਮ ਸਿੰਘ ਮਛਿਆਣਾ, ਬਿੰਦਰ ਸਿੰਘ, ਮੇਜਰ ਸਿੰਘ, ਗੁਰਦੇਵ ਸਿੰਘ ਦੀਵਾਲੀ, ਫਤਿਹਜੀਤ ਸਿੰਘ, ਸੁਖਵਿੰਦਰ ਸਿੰਘ ਜੰਡਿਆਲਾ, ਸੁਖਵਿੰਦਰ ਸਿੰਘ ਸੁੱਖੀ ਅਤੇ ਪਤਵੰਤੇ ਵੀ ਹਾਜ਼ਰ ਸਨ।


Post a Comment

0 Comments