ਸੰਤ ਕ੍ਰਿਪਾਲ ਦਾਸ ਜੀ ਨੇ ਆਪਣਾ ਪੂਰਾ ਜੀਵਨ ਮਾਨਵਤਾ ਦੀ ਸੇਵਾ ਅਤੇ ਪ੍ਰਭੂ ਭਗਤੀ ਵਿੱਚ ਲਗਾਇਆ ਸੀ : ਸੰਤ ਸਰਵਣ ਦਾਸ,ਸੰਤ ਸਤਵਿੰਦਰ ਹੀਰਾ


ਹੁਸ਼ਿਆਰਪੁਰ /ਗਣੇਸ਼ਪੁਰ ਭਾਰਟਾ 22 ਅਪ੍ਰੈਲ ( ਤਰਸੇਮ ਦੀਵਾਨਾ , 
ਅਮਰਜੀਤ ਸਿੰਘ ਜੰਡੂ ਸਿੰਘਾ ) - ਆਲ ਇੰਡੀਆ ਆਦਿ ਧਰਮ ਮਿਸ਼ਨ (ਭਾਰਤ) ਰਜਿ. ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਅਤੇ ਸੰਤ ਸਰਵਣ ਦਾਸ(ਗੱਦੀ ਨਸ਼ੀਨ ਡੇਰਾ ਸਲੇਮ ਟਾਬਰੀ, ਲੁਧਿਆਣਾ) ਨੇ ਸੰਤ ਕ੍ਰਿਪਾਲ ਦਾਸ ਜੀ ਗਣੇਸ਼ਪੁਰ ਭਾਰਟਾ ਵਾਲਿਆਂ ਦੇ ਅਚਾਨਕ ਹੋਏ ਅਕਾਲ ਚਲਾਣੇ 'ਤੇ ਡੂੰਘੇ ਅਫ਼ਸੋਸ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ । ਉਹਨਾਂ ਕਿਹਾ ਕਿ ਸੰਤ ਕ੍ਰਿਪਾਲ ਦਾਸ ਜੀ ਨੇ ਆਪਣਾ ਪੂਰਾ ਜੀਵਨ ਮਾਨਵਤਾ ਦੀ ਸੇਵਾ ਅਤੇ ਪ੍ਰਭੂ ਭਗਤੀ ਵਿੱਚ ਲਗਾਇਆ ਸੀ। ਉਹਨਾ ਕਿਹਾ ਕਿ ਸੰਤ ਕ੍ਰਿਪਾਲ ਦਾਸ ਜੀ ਨਿਮਰ ਸੁਭਾਅ ਅਤੇ ਪਰਉਪਕਾਰੀ ਕਾਰਜਾਂ ਲਈ ਜਾਣੇ ਜਾਂਦੇ ਸਨ। ਉਹਨਾਂ ਕਿਹਾ ਕਿ ਇਹੋ ਜਿਹੇ ਮਹਾਂਪੁਰਸ਼ਾਂ ਦੇ ਜਾਣ ਨਾਲ ਜੋ ਖਲਾਅ ਪੈਦਾ ਹੁੰਦਾ ਹੈ, ਉਸਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।  ਉਹਨਾਂ ਕਿਹਾ ਕਿ ਇਹੋ ਜਿਹੇ ਮਹਾਂਪੁਰਸ਼ਾਂ ਦਾ ਜੀਵਨ ਹਮੇਸ਼ਾ ਦੂਜਿਆਂ ਲਈ ਚਾਨਣ ਮੁਨਾਰਾ ਹੁੰਦਾ ਹੈ। ਉਹਨਾਂ ਕਿਹਾ ਕਿ ਸੰਤ ਕ੍ਰਿਪਾਲ ਦਾਸ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਭਲਾਈ ਦੇ ਕਾਰਜ ਹਮੇਸ਼ਾ ਯਾਦ ਰੱਖੇ ਜਾਣਗੇ।

ਸੰਤ ਸਤਵਿੰਦਰ ਹੀਰਾ ਅਤੇ ਸੰਤ ਸਰਵਣ ਦਾਸ ਨੇ ਕਿਹਾ ਕਿ
ਸੰਤ ਕ੍ਰਿਪਾਲ ਦਾਸ ਜੀ ਨੇ ਆਪਣਾ ਪੂਰਾ ਜੀਵਨ ਮਾਨਵਤਾ ਦੀ ਸੇਵਾ ਅਤੇ ਪ੍ਰਭੂ ਭਗਤੀ ਵਿੱਚ ਲਗਾਇਆ ਸੀ। ਉਹਨਾ ਕਿਹਾ ਕਿ ਸੰਤ ਕਿਰਪਾਲ ਦਾਸ ਜੀ ਲੰਮੇ ਸਮੇਂ ਤੋਂ ਇਲਾਕੇ ਦੀ ਸੰਗਤ ਨੂੰ ਮਾਲਕ ਦੇ ਚਰਨਾਂ ਨਾਲ ਜੋੜਨ ਲਈ ਕਾਰਜਸ਼ੀਲ ਰਹਿੰਦੇ ਸਨ ! ਉਹਨਾਂ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ਼ ਅਧਿਆਤਮਿਕ ਪ੍ਰਚਾਰ ਕੀਤਾ, ਸਗੋਂ ਲੋੜਵੰਦਾਂ ਦੀ ਮਦਦ ਅਤੇ ਸਮਾਜ ਸੇਵੀ ਕਾਰਜਾਂ ਵਿੱਚ ਵੀ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ।

Post a Comment

0 Comments